16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੁਹੱਲਿਆਂ ਦੀਆਂ ਸਾਂਝੀਆਂ ਥਾਵਾਂ ਤੇ ਗਲੀਆਂ ਬਣੀਆਂ ਕਿੱਟੀ ਪਾਰਟੀਆਂ ਤੇ ਵਿਆਹ ਸਮਾਗਮਾਂ ਦੇ ਅੱਡੇ, ਰਾਹਗੀਰ ਬੇਹਾਲ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ!

ਮਲੇਰਕੋਟਲਾ, 16 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਨਗਰ ਕੌਂਸਲ ਦੀਆਂ ਸਾਂਝੀਆਂ ਥਾਵਾਂ ਅਤੇ ਗਲੀਆਂ-ਸੜਕਾਂ ਉੱਪਰ ਟੈਂਟ ਲਗਾ ਕੇ ਕਿੱਟੀ ਪਾਰਟੀਆਂ, ਵਿਆਹਾਂ ਅਤੇ ਹੋਰ ਸਮਾਗਮ ਕਰਵਾਉਣ ਦਾ ਰੁਝਾਨ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਅਜਿਹੇ ਸਮਾਗਮਾਂ ਦੌਰਾਨ ਜਨਤਕ ਰਸਤਿਆਂ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਜਾਂਦਾ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਸਬੰਧਤ ਪ੍ਰਸ਼ਾਸਨ ਇਸ ਸਮੱਸਿਆ ਵੱਲ ਕੋਈ ਖ਼ਾਸ ਧਿਆਨ ਦਿੰਦਾ ਦਿਖਾਈ ਨਹੀਂ ਦੇ ਰਿਹਾ।

Ad Position 21
No active advertisement
ਅਜੀਤ ਡੈਸਕ 17-11-2026
ਮਲੇਰਕੋਟਲਾ, 16 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਨਗਰ ਕੌਂਸਲ ਦੀਆਂ ਸਾਂਝੀਆਂ ਥਾਵਾਂ ਅਤੇ ਗਲੀਆਂ-ਸੜਕਾਂ ਉੱਪਰ ਟੈਂਟ ਲਗਾ ਕੇ ਕਿੱਟੀ ਪਾਰਟੀਆਂ, ਵਿਆਹਾਂ ਅਤੇ ਹੋਰ ਸਮਾਗਮ ਕਰਵਾਉਣ ਦਾ ਰੁਝਾਨ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਅਜਿਹੇ ਸਮਾਗਮਾਂ ਦੌਰਾਨ ਜਨਤਕ ਰਸਤਿਆਂ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਜਾਂਦਾ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਸਬੰਧਤ ਪ੍ਰਸ਼ਾਸਨ ਇਸ ਸਮੱਸਿਆ ਵੱਲ ਕੋਈ ਖ਼ਾਸ ਧਿਆਨ ਦਿੰਦਾ ਦਿਖਾਈ ਨਹੀਂ ਦੇ ਰਿਹਾ। ਟੈਂਟ ਲੱਗਦਿਆਂ ਹੀ ਰਸਤੇ ਹੋ ਜਾਂਦੇ ਹਨ ਬੰਦ ਮੁਹੱਲਿਆਂ ਅੰਦਰ ਟੈਂਟ ਲੱਗਣ ਨਾਲ ਗਲੀਆਂ ਵਿਚ ਆਵਾਜਾਈ ਠੱਪ ਹੋ ਜਾਂਦੀ ਹੈ। ਸਕੂਲ ਜਾਣ ਵਾਲੇ ਬੱਚਿਆਂ, ਕੰਮਕਾਜ ਲਈ ਘਰੋਂ ਨਿਕਲਣ ਵਾਲੇ ਲੋਕਾਂ, ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਲਿਜਾਣ ਵਾਲੇ ਵਾਹਨਾਂ ਤੱਕ ਲਈ ਰਸਤਾ ਨਹੀਂ ਬਚਦਾ। ਕਈ ਵਾਰ ਮੁਹੱਲਾ ਵਾਸੀਆਂ ਨੂੰ ਆਪਣੇ ਘਰਾਂ ਤੱਕ ਪਹੁੰਚਣ ਲਈ ਵੀ ਭਾਰੀ ਦਿੱਕਤਾਂ ਝੱਲਣੀਆਂ ਪੈਂਦੀਆਂ ਹਨ। ਲੋਕ ਸਮਾਜਿਕ ਸਾਂਝ ਅਤੇ ਆਪਸੀ ਸਬੰਧਾਂ ਦਾ ਲਿਹਾਜ਼ ਕਰਦਿਆਂ ਵਿਰੋਧ ਕਰਨ ਤੋਂ ਗੁਰੇਜ਼ ਕਰਦੇ ਹਨ, ਪਰ ਇਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਨਗਰ ਕੌਂਸਲ ਦੀਆਂ ਸਾਂਝੀਆਂ ਥਾਵਾਂ ਦੀ ਵਰਤੋਂ ਬਾਰੇ ਉੱਠੇ ਗੰਭੀਰ ਸਵਾਲ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਨਗਰ ਕੌਂਸਲ ਦੀਆਂ ਸਾਂਝੀਆਂ ਥਾਵਾਂ ਅਤੇ ਜਨਤਕ ਗਲੀਆਂ ਵਿਚ ਸਮਾਗਮ ਕਰਨ ਲਈ ਕਿਹੜੀ ਅਥਾਰਟੀ ਵਲੋਂ ਇਜਾਜ਼ਤ ਦਿੱਤੀ ਜਾਂਦੀ ਹੈ? ਕੀ ਇਸ ਸਬੰਧੀ ਕੋਈ ਨਿਯਮ ਜਾਂ ਫੀਸ ਨਿਰਧਾਰਤ ਹੈ? ਕੀ ਸਮਾਗਮਾਂ ਦੌਰਾਨ ਆਵਾਜਾਈ, ਸਫ਼ਾਈ ਅਤੇ ਸੁਰੱਖਿਆ ਦੇ ਪ੍ਰਬੰਧਾਂ ਦੀ ਕੋਈ ਜ਼ਿੰਮੇਵਾਰੀ ਤੈਅ ਕੀਤੀ ਜਾਂਦੀ ਹੈ? ਇਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਸਬੰਧਤ ਵਿਭਾਗਾਂ ਲਈ ਜ਼ਰੂਰੀ ਬਣ ਗਿਆ ਹੈ। ਇਸ ਤੋਂ ਇਲਾਵਾ ਰਾਤ ਸਮੇਂ ਉੱਚੀ ਆਵਾਜ਼ ਵਿਚ ਡੀ.ਜੇ. ਵਜਾਉਣ ਅਤੇ ਦੇਰ ਰਾਤ ਤੱਕ ਚੱਲਣ ਵਾਲੇ ਸਮਾਗਮਾਂ ਕਾਰਨ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਵਿਅਕਤੀਆਂ ਨੂੰ ਵੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ:-ਸਥਾਨਕ ਲੋਕਾਂ ਨੇ ਨਗਰ ਕੌਂਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਨਤਕ ਥਾਵਾਂ ਅਤੇ ਗਲੀਆਂ ਵਿਚ ਬਿਨਾਂ ਮਨਜ਼ੂਰੀ ਟੈਂਟ ਲਗਾ ਕੇ ਰਸਤੇ ਬੰਦ ਕਰਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ। ਸਮਾਗਮਾਂ ਲਈ ਨਿਯਮ ਅਤੇ ਸ਼ਰਤਾਂ ਤੈਅ ਕੀਤੀਆਂ ਜਾਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਵਿਆਹ ਅਤੇ ਖੁਸ਼ੀ ਦੇ ਸਮਾਗਮ ਮਨਾਉਣਾ ਹਰ ਕਿਸੇ ਦਾ ਅਧਿਕਾਰ ਹੈ, ਪਰ ਇਸ ਅਧਿਕਾਰ ਦੀ ਵਰਤੋਂ ਕਰਦਿਆਂ ਦੂਜਿਆਂ ਦੇ ਰਸਤਿਆਂ ਅਤੇ ਸਹੂਲਤਾਂ ਨੂੰ ਪ੍ਰਭਾਵਿਤ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਸਮੱਸਿਆ ਦੇ ਉਜਾਗਰ ਹੋਣ ਤੋਂ ਬਾਅਦ ਨਗਰ ਕੌਂਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਈ ਠੋਸ ਕਦਮ ਚੁੱਕਦੇ ਹਨ ਜਾਂ ਫਿਰ ਆਮ ਲੋਕ ਇਸੇ ਤਰ੍ਹਾਂ ਪ੍ਰੇਸ਼ਾਨ ਹੁੰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਵੀਂ ਨੀਤੀ ਤਹਿਤ ਆਰਗੈਨਿਕ ਖੇਤੀ ਅਤੇ ਸੰਬੰਧਿਤ ਉਦਯੋਗਾਂ ਨੂੰ ਪ੍ਰਫੁਲਿਤ ਕਰਕੇ ਨੌਜਵਾਨਾਂ ਨੂੰ ਰੁਜ... ਅਗਲੀ ਖ਼ਬਰ ਜਗਦੇਵ ਜਿੰਦਲ ਨੂੰ ਭਾਜਪਾ ਉਮੀਦਵਾਰ ਬਣਾਉਣ ਲਈ ਸਮਰਥਕਾਂ ਨੇ ਚੁੱਕੀ ਆਵਾਜ਼ ਭਾਜਪਾ-ਅਕਾਲੀ ਗੱਠਜੋੜ ਹੋਣ ਦੀ ਸੂਰਤ ਵਿੱਚ ਸ...
Ad Position 24