ਸ਼੍ਰੋਮਣੀ ਅਕਾਲੀ ਦਲ ਨਵੀਂ ਨੀਤੀ ਤਹਿਤ ਆਰਗੈਨਿਕ ਖੇਤੀ ਅਤੇ ਸੰਬੰਧਿਤ ਉਦਯੋਗਾਂ ਨੂੰ ਪ੍ਰਫੁਲਿਤ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੇਗਾ -ਜੱਸੀ ਮੰਨਵੀ
ਅਹਿਮਦਗੜ੍ਹ, 16 ਨਵੰਬਰ (ਰਣਧੀਰ ਸਿੰਘ ਮਹੋਲੀ)-ਫਸਲਾਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਕੀਟਨਾਸ਼ਕ ਦਵਾਈਆਂ ਦੀ ਬੇਹੱਦ ਵਰਤੋਂ ਅਤੇ ਖੁਰਾਕੀ ਪਦਾਰਥਾਂ ਵਿੱਚ ਮਿਲਾਵਟ ਕਾਰਨ ਮਨੁੱਖੀ ਸਿਹਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਖਾਣ ਪੀਣ ਦੀਆਂ ਕਰੀਬ ਸਾਰੀਆਂ ਵਸਤੂਆਂ ਸ਼ੁੱਧ ਅਤੇ ਮਿਆਰੀ ਨਾ ਹੋਣ ਕਾਰਨ ਮਨੁੱਖੀ ਜੀਵਨ ਵਿੱਚ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਵਿੱਚ ਬੇਹਤਾਸ਼ਾ ਵਾਧਾ ਹੋ ਰਿਹਾ ਹੈ।
ਸ
ਸਨਿਚਰਵਾਰ, 1 ਅਗਸਤ, 2026
17-11-2026
ਅਹਿਮਦਗੜ੍ਹ, 16 ਨਵੰਬਰ (ਰਣਧੀਰ ਸਿੰਘ ਮਹੋਲੀ)-ਫਸਲਾਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਕੀਟਨਾਸ਼ਕ ਦਵਾਈਆਂ ਦੀ ਬੇਹੱਦ ਵਰਤੋਂ ਅਤੇ ਖੁਰਾਕੀ ਪਦਾਰਥਾਂ ਵਿੱਚ ਮਿਲਾਵਟ ਕਾਰਨ ਮਨੁੱਖੀ ਸਿਹਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਖਾਣ ਪੀਣ ਦੀਆਂ ਕਰੀਬ ਸਾਰੀਆਂ ਵਸਤੂਆਂ ਸ਼ੁੱਧ ਅਤੇ ਮਿਆਰੀ ਨਾ ਹੋਣ ਕਾਰਨ ਮਨੁੱਖੀ ਜੀਵਨ ਵਿੱਚ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਵਿੱਚ ਬੇਹਤਾਸ਼ਾ ਵਾਧਾ ਹੋ ਰਿਹਾ ਹੈ। ਇਸ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਅਮਰਗੜ੍ਹ ਦੇ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ ਨੇ ਗੁਰਕਰਨ ਆਰਗੈਨਿਕ ਫੂਡ ਐਂਡ ਐਗਰੋ ਇੰਡਸਟਰੀ ਦੇ ਉਦਘਾਟਨ ਮੌਕੇ ਕੀਤਾ। ਉਨ੍ਹਾ ਦਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਵਿੱਖ ਵਿੱਚ ਸਰਕਾਰ ਬਣਨ ‘ਤੇ ਨਵੀਂ ਨੀਤੀ ਤਹਿਤ ਸੂਬੇ ਵਿੱਚ ਔਰਗੈਨਿਕ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਸ ਨਾਲ ਸਬੰਧਤ ਉਦਯੋਗਾਂ ਨੂੰ ਵੀ ਪ੍ਰਫੁੱਲਤ ਕੀਤਾ ਜਾਵੇਗਾ।ਜਿਵੇਂ ਆਟਾ, ਸਰ੍ਹੋਂ ਦਾ ਤੇਲ, ਬਨਸਪਤੀ ਤੇਲ ਆਦਿ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਉਤਪਾਦਨ ਨਾਲ ਸਬੰਧਤ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਲਈ ਏਥੇ ਹੀ ਸੂਬੇ ਵਿੱਚ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ, ਜਿਸ ਨਾਲ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦਾ ਮੌਕਾ ਮਿਲੇਗਾ। ਇੰਡਸਟਰੀ ਦੇ ਡਾਇਰੈਕਟਰ ਤਰਲੋਚਨ ਸਿੰਘ ਚਾਪੜਾ, ਗੁਰਮੀਤ ਸਿੰਘ ਅਤੇ ਵਹਿੰਦਰ ਸਿੰਘ ਨੇ ਇਸ ਤੇ ਤਸੱਲੀ ਪ੍ਰਗਟਾਉਂਦੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾਉਣ ਲਈ ਕਿਸਾਨਾਂ ਨੂੰ ਔਰਗੈਨਿਕ ਜੈਵਿਕ ਖੇਤੀ ਵੱਲ ਪ੍ਰੇਰਿਤ ਕੀਤਾ ਜਾਵੇ। ਇਸ ਨਾਲ ਜਿੱਥੇ ਲੋਕਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧੇਗੀ, ਉੱਥੇ ਹੀ ਖੇਤੀ ਆਧਾਰਿਤ ਉਦਯੋਗਾਂ ਨੂੰ ਵੀ ਹੁਲਾਰਾ ਮਿਲੇਗਾ। ਗੁਰਕਰਨ ਔਰਗੈਨਿਕ ਫੂਡ ਅਤੇ ਐਗਰੋ ਇੰਡਸਟਰੀ ਦੇ ਡਾਇਰੈਕਟਰ ਤਿਰਲੋਚਨ ਸਿੰਘ ਚਾਪੜਾ ਨੇ ਦਾਅਵਾ ਕਰਦੇ ਕਿਹਾ ਕਿ ਸਾਡਾ ਮੁੱਖ ਉਦੇਸ਼ ਲੋਕਾਂ ਨੂੰ ਸ਼ੁੱਧ ਨੂੰ ਤੇਲ, ਆਟਾ ਅਤੇ ਗੁਣਵੱਤਾ ਭਰਪੂਰ ਖੁਰਾਕੀ ਪਦਾਰਥ ਪਹੁੰਚਾਉਣਾ ਅਤੇ ਔਰਗੈਨਿਕ ਖੇਤੀ ਲਈ ਉਤਪਾਦਾਂ ਨੂੰ ਉਤਸ਼ਾਹਿਤ ਕਰਕੇ ਜਾਗਰੂਕ ਕਰਨਾ ਰਹੇਗਾ। ਭਵਿੱਖ ਵਿੱਚ ਉਦਯੋਗ ਦੇ ਉਦੇਸ਼ਾਂ ਅਤੇ ਨੌਜਵਾਨਾਂ ਨੂੰ ਹੁਨਰਮੰਦ ਕਰਕੇ ਸਵੈ ਰੁਜਗਾਰ ਦੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।