ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਤਰਜੀਹ-ਚੀਮਾ
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਸੰਗਤਪੁਰਾ ਤੋਂ ਚੰਗਾਲੀਵਾਲਾ ਅਤੇ ਲਦਾਲ ਨੂੰ ਜਾਂਦੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਤਰਜੀਹ ਹੈ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਸੰਗਤਪੁਰਾ ਤੋਂ ਚੰਗਾਲੀਵਾਲਾ ਅਤੇ ਲਦਾਲ ਨੂੰ ਜਾਂਦੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਤਰਜੀਹ ਹੈ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੜਕ ਦੀ ਮੰਗ ਇਲਾਕਾ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ। ਸੜਕ ਦੇ ਨਿਰਮਾਣ ਨਾਲ ਸੰਗਤਪੁਰਾ, ਚੰਗਾਲੀਵਾਲਾ, ਲਦਾਲ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਖ਼ਾਸ ਕਰਕੇ ਕਿਸਾਨਾਂ ਨੂੰ ਇਸ ਦਾ ਲਾਭ ਹੋਵੇਗਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਹੀ ਅਸਲ ਵਿਕਾਸ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਬਿਹਤਰ ਸਹੂਲਤ ਨਾਲ ਪੇਂਡੂ ਅਰਥਚਾਰੇ ਨੂੰ ਵੀ ਮਜ਼ਬੂਤੀ ਮਿਲਦੀ ਹੈ ਅਤੇ ਕਿਸਾਨਾਂ ਨੂੰ ਆਪਣੀ ਉਪਜ ਮੰਡੀਆਂ ਤੱਕ ਪਹੁੰਚਾਉਣ ਵਿੱਚ ਸੌਖ ਹੁੰਦੀ ਹੈ। ਇਲਾਕਾ ਵਾਸੀਆਂ ਨੇ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਸੜਕ ਦਾ ਕੰਮ ਮਿਆਰੀ ਢੰਗ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਹੋਵੇਗਾ।