ਅਰਾਜਕਤਾ ਵਾਲੀ ਸਥਿਤੀ ਕਾਰਨ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ- ਸਿੰਗਲਾ
ਸੰਗਰੂਰ, 18 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਾਬਕਾ ਕੈਬਨਿਟ ਮੰਤਰੀ ਅਤੇ ਕੁੱਲ ਹਿੰਦ ਕਾਂਗਰਸ ਦੇ ਸਹਿ ਖ਼ਜ਼ਾਨਚੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ 2027 ਦੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਕਾਂਗਰਸ ਵੱਡੇ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਵਾਰਡ ਨੰ.
ਸੰਗਰੂਰ, 18 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਾਬਕਾ ਕੈਬਨਿਟ ਮੰਤਰੀ ਅਤੇ ਕੁੱਲ ਹਿੰਦ ਕਾਂਗਰਸ ਦੇ ਸਹਿ ਖ਼ਜ਼ਾਨਚੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ 2027 ਦੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਕਾਂਗਰਸ ਵੱਡੇ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਵਾਰਡ ਨੰ. 4, ਆਫ਼ਿਸ ਕਲੋਨੀ ਦੇ ਕੌਂਸਲਰ ਸੁਰਿੰਦਰ ਸਿੰਘ ਭਿੰਡਰ ਵੱਲੋਂ ਕਰਵਾਈ ਇੱਕ ਵੱਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੰਗਲਾ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦ ਵੀ ਪੰਜਾਬ ਵਿਕਾਸ ਦੀ ਸਿਖ਼ਰਾਂ ਨੂੰ ਛੂਹਦਾ ਰਿਹਾ ਹੈ ਤਦ ਕਾਂਗਰਸ ਦੇ ਰਾਜ ਦੌਰਾਨ ਹੀ ਇਹ ਸੰਭਵ ਹੋਇਆ ਹੈ। ਆਪਣੇ ਐਮ.ਪੀ. ਅਤੇ ਵਿਧਾਇਕ ਦੇ ਕਾਰਜਕਾਲ ਦੌਰਾਨ ਸੰਗਰੂਰ ਵਿੱਚ ਕਰਵਾਏ ਕਾਰਜਾਂ ਨੂੰ ਚੇਤੇ ਕਰਵਾਉਂਦਿਆਂ ਉਨ੍ਹਾਂ ਕਿਹਾ ਕਿ ਪੀ.ਜੀ.ਆਈ. ਸੈਟੇਲਾਈਟ ਕੇਂਦਰ, ਟਾਟਾ ਕੈਂਸਰ ਹਸਪਤਾਲ, ਆਦਰਸ਼ ਰੇਲਵੇ ਸਟੇਸ਼ਨ, ਵਾਰ ਹੀਰੋਜ਼ ਸਟੇਡੀਅਮ ਵਿੱਚ ਸਿੰਥੈਟਿਕ ਟਰੈਕ ਅਤੇ ਫਲਾਈ ਓਵਰ ਦਾ ਨਿਰਮਾਣ ਕਰਵਾ ਕੇ ਉਨ੍ਹਾਂ ਸੰਗਰੂਰ ਦੀ ਨੁਹਾਰ ਬਦਲਣ ਦਾ ਹਰ ਸੰਭਵ ਯਤਨ ਕੀਤਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਖੜੌਤ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਆਈ ਹੈ ਅਤੇ ਅੱਜ ਸੂਬੇ ਦੇ ਜੋ ਹਾਲਾਤ ਹਨ ਉਨ੍ਹਾਂ ਤੋਂ ਤਾਂ ਇੰਝ ਪ੍ਰਤੀਤ ਹੁੰਦਾ ਹੈ ਕਿ ਇਸ ਵੇਲੇ ਰਾਜ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਕੌਂਸਲਰ ਸੁਰਿੰਦਰ ਸਿੰਘ ਭਿੰਡਰ ਦੀ ਪਿੱਠ ਥਾਪੜਦਿਆਂ ਵਿਜੈਇੰਦਰ ਸਿੰਗਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਮਿਹਨਤੀ ਆਗੂਆਂ ਅਤੇ ਵਰਕਰਾਂ ਦੀ ਬਦੌਲਤ ਕਾਂਗਰਸ ਸਭ ਤੋਂ ਮਜ਼ਬੂਤ ਸਥਿਤੀ ਵਿੱਚ ਹੈ। ਇਸ ਮੌਕੇ ਪਰਮਿੰਦਰ ਸ਼ਰਮਾ, ਬਿੰਦਰ ਬਾਂਸਲ, ਨਰੇਸ਼ ਗਾਬਾ (ਦੋਵੇਂ ਸਾਬਕਾ ਚੇਅਰਮੈਨ), ਬਲਾਕ ਪ੍ਰਧਾਨ ਰੌਕੀ ਬਾਂਸਲ ਤੋਂ ਇਲਾਵਾ ਕਲੋਨੀ ਦੇ ਮੋਹਤਵਰ ਸ਼ਖ਼ਸੀਅਤਾਂ ਵਿੱਚ ਐਡਵੋਕੇਟ ਕੁਲਦੀਪ ਜੈਨ, ਸੁਨੀਲ ਚੋਹਾਨ, ਸੁਦੇਸ਼ ਸਿੰਗਲਾ, ਜਸਵੀਰ ਮਾਨ, ਕੁਲਦੀਪ ਜੋਸ਼ੀ, ਮਹਿੰਦਰ ਸਿੰਘ ਘੜੈਲਾ, ਕੁਲਦੀਪ ਸਿੰਘ ਭੁੱਲਰ ਆਦਿ ਹਾਜ਼ਰ ਸਨ।