18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੀ. ਪੀ. ਐਸ. ਦੇ ਐਨ.ਸੀ.ਸੀ. ਕੈਡਿਟਾਂ ਨੂੰ ਵਾਤਾਵਰਨ ਦੀ ਸੰਭਾਲ ਬਾਰੇ ਕੀਤਾ ਜਾਗਰੂਕ

ਚੀਮਾ ਮੰਡੀ, 18 ਨਵੰਬਰ (ਗੁਰਜੀਤ ਸਿੰਘ ਚਹਿਲ)- ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਤਿੰਨ ਪੰਜਾਬ ਨੇਵਲ ਯੂਨਿਟ ਐਨ. ਸੀ.

Ad Position 21
No active advertisement
ਅਜੀਤ ਡੈਸਕ 19-11-2026
ਚੀਮਾ ਮੰਡੀ, 18 ਨਵੰਬਰ (ਗੁਰਜੀਤ ਸਿੰਘ ਚਹਿਲ)- ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ. ਬਟਾਲੀਅਨ ਦੇ ਕਮਾਂਡਿੰਗ ਅਫਸਰ ਲੈਫਟੀਨੈਂਟ ਕਮਾਂਡਰ ਜਤਿੰਦਰ ਸਿੰਘ ਨੇ ਸਕੂਲ ਦਾ ਵਿਸ਼ੇਸ਼ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਦਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾ, ਮੈਡਮ ਕਿਰਨਪਾਲ ਕੌਰ, ਇੰਜ. ਨਵਦੀਪ ਸਿੰਘ ਚੀਮਾ ਅਤੇ ਸਕੂਲ ਸਟਾਫ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਦਾ ਨਿਰੀਖਣ ਕਰਨ ਉਪਰੰਤ ਕਮਾਂਡਿੰਗ ਅਫਸਰ ਨੇ ਐਨ.ਸੀ.ਸੀ. ਕੈਡਿਟਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਐਨ.ਸੀ.ਸੀ. ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਐਨ.ਸੀ.ਸੀ. ਨਾਲ ਜੁੜਨ ਸਮੇਂ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਭਵਿੱਖ ‘ਚ ਦੇਸ਼ ਦੀ ਸੇਵਾ ਕਰਨ ਲਈ ਆਪਣੇ ਆਪ ਨੂੰ ਤਿਆਰ ਕਰਨ ਸੰਬੰਧੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਭਾਰਤੀ ਜਲ ਸੈਨਾ (ਇੰਡੀਅਨ ਨੇਵੀ) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਖੇਤਰ ‘ਚ ਵਿਦਿਆਰਥੀ ਆਪਣਾ ਸੁਨਹਿਰੀ ਭਵਿੱਖ ਬਣਾ ਸਕਦੇ ਹਨ । ਕਮਾਂਡਿੰਗ ਅਫਸਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੇ ਫਰਜ਼ ਸਮਝਣ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ। ਸਕੂਲ ਦੇ ਐਮ.ਡੀ. ਜਸਵੀਰ ਸਿੰਘ ਚੀਮਾ ਨੇ ਬੱਚਿਆਂ ਨੂੰ ਜੀਵਨ ‘ਚ ਅੱਗੇ ਵਧ ਕੇ ਮਿਹਨਤ ਤੇ ਲਗਨ ਨਾਲ ਆਪਣੇ ਟੀਚੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ, ਇੰਜ. ਨਵਦੀਪ ਸਿੰਘ, ਏ.ਐਨ.ਓ. ਕੇਵਲ ਸਿੰਘ, ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼ੇਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਪਾਰ ਵਿੰਗ ਦੀ ਮੀਟਿੰਗ ’ਚ ਵਪਾਰੀਆਂ ਦੀਆਂ ਮੁਸ਼ਕਿਲਾਂ ’ਤੇ ਚਰਚਾ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦਰਮਿਆਨ ਰਾਜਾ ਬੀਰ ਕਲਾਂ ਨੇ ਸੁਨਾਮ ’ਚ ਖੋਲ੍ਹਿਆ ਦਫ਼ਤਰ
Ad Position 24