18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ- ਕਮਲ ਧਾਲੀਵਾਲ

ਅਹਿਮਦਗੜ੍ਹ, 18 ਨਵੰਬਰ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ, ਜਤਿੰਦਰ ਮੰਨਵੀ ਅਤੇ ਪਵਿੱਤਰ ਸਿੰਘ)-ਪੰਜਾਬ ‘ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਨੂੰ ਮੁੜ ਵਿਕਾਸ ਅਤੇ ਖ਼ੁਸ਼ਹਾਲੀ ਦੀਆਂ ਲੀਹਾਂ ‘ਤੇ ਲਿਆਂਦਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕਮਲ ਧਾਲੀਵਾਲ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਅਹਿਮਦਗੜ੍ਹ, 18 ਨਵੰਬਰ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ, ਜਤਿੰਦਰ ਮੰਨਵੀ ਅਤੇ ਪਵਿੱਤਰ ਸਿੰਘ)-ਪੰਜਾਬ ‘ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਨੂੰ ਮੁੜ ਵਿਕਾਸ ਅਤੇ ਖ਼ੁਸ਼ਹਾਲੀ ਦੀਆਂ ਲੀਹਾਂ ‘ਤੇ ਲਿਆਂਦਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕਮਲ ਧਾਲੀਵਾਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਇੱਕ ਅਜਿਹੀ ਸਰਕਾਰ ਦੀ ਉਮੀਦ ਰੱਖਦੇ ਹਨ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰੇ। ਗੱਲਬਾਤ ਦੌਰਾਨ ਧਾਲੀਵਾਲ ਨੇ ਮੌਜੂਦਾ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਕਾਸ ਦੇ ਨਾਂ ‘ਤੇ ਸਿਰਫ਼ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਜ਼ਮੀਨੀ ਪੱਧਰ ‘ਤੇ ਹਰ ਵਰਗ ਦੇ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ, ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਪਾਰੀ ਵਰਗ ਗੈਂਗਸਟਰਾਂ ਦੀਆਂ ਧਮਕੀਆਂ ਕਾਰਨ ਚਿੰਤਤ ਹੈ। ਇਸ ਤੋਂ ਇਲਾਵਾ ਉਦਯੋਗ ਅਤੇ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਉਪਰਾਲਿਆਂ ਦੀ ਘਾਟ ਕਾਰਨ ਸੂਬੇ ਦੀ ਆਰਥਿਕ ਤਰੱਕੀ ਪ੍ਰਭਾਵਿਤ ਹੋ ਰਹੀ ਹੈ। ਕਮਲ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਦੀ ਤਰੱਕੀ ਲਈ ਠੋਸ ਕਦਮ ਚੁੱਕੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂਆਂ ਨੇ 329ਵੇਂ ਦਿਨ ਪੱਕੇ ਮੋਰਚੇ ਤੋਂ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ ਅਗਲੀ ਖ਼ਬਰ ਲੋਕਾਂ ਦੇ ਪਿਆਰ ਸਦਕਾ ਪੰਜਾਬ ’ਚ ਮੁੜ ਝੂਲੇਗਾ ‘ਆਪ’ ਦਾ ਝੰਡਾ-ਡਾ. ਅਨਵਰ ਭਸੌੜ
Ad Position 24