18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂਆਂ ਨੇ 329ਵੇਂ ਦਿਨ ਪੱਕੇ ਮੋਰਚੇ ਤੋਂ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

ਸੰਗਰੂਰ, 18 ਨਵੰਬਰ (ਅਮਨਦੀਪ ਸਿੰਘ ਬਿੱਟਾ)-ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾ, ਰਮਨ ਕੁਮਾਰ ਮਲੋਟ ਨੇ ਕਿਹਾ ਕਿ ਜਦ ਤੱਕ ਉਨ੍ਹਾਂ ਦੀ ਮੰਗਾਂ ਪ੍ਰਵਾਨ ਨਹੀਂ ਹੁੰਦੀਆਂ ਤਦ ਤੱਕ ਉਨ੍ਹਾਂ ਸੰਘਰਸ਼ ਜਾਰੀ ਰਹੇਗਾ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਹ 329 ਦਿਨਾਂ ਤੋਂ ਡੀ.

Ad Position 21
No active advertisement
ਅਜੀਤ ਡੈਸਕ 19-11-2026
ਸੰਗਰੂਰ, 18 ਨਵੰਬਰ (ਅਮਨਦੀਪ ਸਿੰਘ ਬਿੱਟਾ)-ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾ, ਰਮਨ ਕੁਮਾਰ ਮਲੋਟ ਨੇ ਕਿਹਾ ਕਿ ਜਦ ਤੱਕ ਉਨ੍ਹਾਂ ਦੀ ਮੰਗਾਂ ਪ੍ਰਵਾਨ ਨਹੀਂ ਹੁੰਦੀਆਂ ਤਦ ਤੱਕ ਉਨ੍ਹਾਂ ਸੰਘਰਸ਼ ਜਾਰੀ ਰਹੇਗਾ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਹ 329 ਦਿਨਾਂ ਤੋਂ ਡੀ.ਸੀ. ਦਫ਼ਤਰ ਸੰਗਰੂਰ ਬਾਹਰ ਪੱਕੇ ਮੋਰਚੇ ਉੱਤੇ ਡਟੇ ਹੋਏ ਹਨ ਪਰ ਕੈਬਨਿਟ ਸਬ ਕਮੇਟੀ ਸਮੇਤ ਹੋਰ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਉਪਰੰਤ ਵੀ ਕੋਈ ਹੱਲ ਨਹੀਂ ਕੱਢਿਆ ਗਿਆ। ਆਗੂਆਂ ਵੱਲੋਂ ਅੱਜ ਸਾਂਝੇ ਮੋਰਚੇ ਅਤੇ ਪੈਨਸ਼ਨਰਜ਼ ਮੋਰਚੇ ਵਿੱਚ ਸ਼ਮੂਲੀਅਤ ਕਰਦਿਆਂ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਦੀ 15000 ਅਸਾਮੀਆਂ ਜਾਰੀ ਕੀਤੀਆਂ ਜਾਣ, ਮਾਸਟਰ ਕੇਡਰ ਵਿੱਚ 55 ਫ਼ੀਸਦੀ ਅੰਕਾਂ ਦੀ ਸ਼ਰਤ ਖ਼ਤਮ ਕੀਤੀ ਜਾਵੇ, ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਦੀ ਅਸਾਮੀਆਂ ਉਮਰ ਹੱਦ ਦੀ ਛੋਟ ਨਾਲ ਭਰੀਆਂ ਜਾਣ ਅਤੇ ਕਰੋਨਾ ਵਲੰਟੀਅਰਾਂ ਨੂੰ ਰਾਸ਼ਟਰੀ ਸਿਹਤ ਕਮਿਸ਼ਨ ਤਹਿਤ ਰੈਗੂਲਰ ਕੀਤਾ ਜਾਵੇ। ਆਗੂਆਂ ਨੇ ਦੁਹਰਿਆਂ ਕਿ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸੇਵਾਵਾਂ ਜਾਰੀ ਅਗਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ- ਕਮਲ ਧਾਲੀਵਾਲ
Ad Position 24