18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਐੱਸ. ਐੱਸ. ਪੀ. ਮਾਲੇਰਕੋਟਲਾ ਵਲੋਂ ਥਾਣਾ ਅਮਰਗੜ੍ਹ ਤੇ ਬਾਗੜੀਆਂ ਨਾਕੇ ਦੀ ਅਚਨਚੇਤ ਚੈਕਿੰਗ

ਮਾਲੇਰਕੋਟਲਾ, 18 ਨਵੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ) - ਜ਼ਿਲ੍ਹੇ ‘ਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਐਸ.

Ad Position 21
No active advertisement
ਅਜੀਤ ਡੈਸਕ 19-11-2026
ਮਾਲੇਰਕੋਟਲਾ, 18 ਨਵੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ) - ਜ਼ਿਲ੍ਹੇ ‘ਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਐਸ. ਐਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਵਲੋਂ ਬੀਤੀ ਦੇਰ ਰਾਤ ਥਾਣਾ ਅਮਰਗੜ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਜ਼ਿਲ੍ਹੇ ਦੀ ਹੱਦ ਤੇ ਪਿੰਡ ਬਾਗੜੀਆਂ ਵਿਖੇ ਲਗਾਏ ਗਏ ਵਿਸ਼ੇਸ਼ ਪੁਲਿਸ ਨਾਕੇ ਦੀ ਚੈਕਿੰਗ ਕੀਤੀ ਗਈ।ਥਾਣਾ ਅਮਰਗੜ੍ਹ ਦੇ ਦੌਰੇ ਦੌਰਾਨ ਐੱਸ.ਐੱਸ.ਪੀ. ਖੱਖ ਨੇ ਥਾਣੇ ਦੇ ਕੰਮਕਾਜ, ਰਿਕਾਰਡ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਥਾਣੇ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਸਮੇਤ ਹੋਰ ਜ਼ਰੂਰੀ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਥਾਣੇ ਦਾ ਸਾਰਾ ਰਿਕਾਰਡ ਮੁਕੰਮਲ ਰੱਖਿਆ ਜਾਵੇ ਅਤੇ ਸੀ.ਸੀ.ਟੀ.ਵੀ. ਕੈਮਰੇ ਹਰ ਸਮੇਂ ਚਾਲੂ ਹਾਲਤ ਵਿਚ ਹੋਣ। ਇਸ ਤੋਂ ਇਲਾਵਾ ਥਾਣੇ ਵਿਚ ਸ਼ਿਕਾਇਤ ਲੈ ਕੇ ਆਉਣ ਵਾਲੇ ਹਰੇਕ ਵਿਅਕਤੀ ਦੀ ਗੱਲ ਧਿਆਨ ਨਾਲ ਸੁਣ ਕੇ ਉਸ ਦੀ ਸ਼ਿਕਾਇਤ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।ਇਸ ਉਪਰੰਤ ਐੱਸ.ਐੱਸ.ਪੀ. ਖੱਖ ਨੇ ਪਿੰਡ ਬਾਗੜੀਆਂ ਵਿਖੇ ਜ਼ਿਲ੍ਹੇ ਦੀ ਹੱਦ ’ਤੇ ਲਗਾਏ ਗਏ ਵਿਸ਼ੇਸ਼ ਪੁਲਿਸ ਨਾਕੇ ਦੀ ਚੈਕਿੰਗ ਕੀਤੀ। ਉਨ੍ਹਾਂ ਨਾਕੇ ਤੇ ਵਾਹਨਾਂ ਦੀ ਚੈਕਿੰਗ ਪ੍ਰਕਿਰਿਆ ਦਾ ਖੁਦ ਨਿਰੀਖਣ ਕੀਤਾ । ਇਸ ਮੌਕੇ ਉਨ੍ਹਾਂ ਡੀ. ਐੱਸ. ਪੀ. ਰਨਦੀਪ ਕੁਮਾਰ, ਥਾਣਾ ਅਮਰਗੜ੍ਹ ਦੇ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਅਤੇ ਨਾਕੇ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ’ਚ ਦਾਖ਼ਲ ਹੋਣ ਅਤੇ ਬਾਹਰ ਜਾਣ ਵਾਲੇ ਹਰੇਕ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਤੋਲਾਵਾਲ ਦੇ ਵਿਦਿਆਰਥੀਆਂ ਨੇ ਸਾਇੰਸ ਪ੍ਰਦਰਸ਼ਨੀ ’ਚ ਕੀਤਾ ਚੰਗਾ ਪ੍ਰਦਰਸ਼ਨ ਅਗਲੀ ਖ਼ਬਰ ਸੰਤਾਂ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਵਿੱਦਿਆ ਅਤੇ ਗੁਰਮਤਿ ਪ੍ਰਚਾਰ ਨੂੰ ਸਮਰਪਿਤ ਹੋਣ ਸ਼ਤਾਬਦੀ ਸਮਾਗਮ- ਜਥੇਦਾਰ ਮਹਿੰ...
Ad Position 24