18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਤੋਲਾਵਾਲ ਦੇ ਵਿਦਿਆਰਥੀਆਂ ਨੇ ਸਾਇੰਸ ਪ੍ਰਦਰਸ਼ਨੀ ’ਚ ਕੀਤਾ ਚੰਗਾ ਪ੍ਰਦਰਸ਼ਨ

ਚੀਮਾ ਮੰਡੀ, 18 ਨਵੰਬਰ (ਜਗਰਾਜ ਮਾਨ) - ਪੰਜਾਬ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਤਰਵਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਕਾਰਵਾਈ ਗਈ। ਜਿਸ ’ਚ ਜ਼ਿਲ੍ਹਾ ਸੰਗਰੂਰ ਦੇ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 19-11-2026
ਚੀਮਾ ਮੰਡੀ, 18 ਨਵੰਬਰ (ਜਗਰਾਜ ਮਾਨ) - ਪੰਜਾਬ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਤਰਵਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਕਾਰਵਾਈ ਗਈ। ਜਿਸ ’ਚ ਜ਼ਿਲ੍ਹਾ ਸੰਗਰੂਰ ਦੇ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰਦਰਸ਼ਨੀ ’ਚ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਤੋਲਾਵਾਲ ਦੇ ਵਿਦਿਆਰਥੀ ਕੁਲਵਿੰਦਰ ਸਿੰਘ ਜਮਾਤ ਨੌਵੀਂ , ਹਰਮਨਦੀਪ ਸਿੰਘ ਅੱਠਵੀਂ, ਹਰਜੋਤ ਸਿੰਘ ਸੱਤਵੀਂ ਨੇ ਸਾਇੰਸ ਅਧਿਆਪਕ ਗੁਰਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਆਪਣੇ ਪ੍ਰੋਜੈਕਟਾਂ ਦੀ ਪੇਸ਼ਕਾਰੀ ਕਰਕੇ ਮਿਡਲ ਅਤੇ ਹਾਈ ਪੱਧਰ ’ਤੇ ਕ੍ਰਮਵਾਰ ਦੂਜਾ, ਪਹਿਲਾ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਪ੍ਰਾਪਤੀ ਲਈ ਬਲਾਕ ਨੋਡਲ ਅਫਸਰ ਅਤੇ ਸਕੂਲ ਮੁਖੀ ਮਨਦੀਪ ਕੌਰ ਅਤੇ ਸਕੂਲ ਅਧਿਆਪਕਾਂ ਗੁਰਜੰਟ ਸਿੰਘ, ਹਰਜਿੰਦਰ ਸਿੰਘ, ਸੰਜੀਵ ਕੁਮਾਰ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ,ਵੀਨਾ ਰਾਣੀ, ਗੁਰਮੀਤ ਕੌਰ, ਮਨਦੀਪ ਕੌਰ, ਜਸਪ੍ਰੀਤ ਕੌਰ, ਜਸਵਿੰਦਰ ਕੌਰ,ਹਰਦੀਪ ਕੌਰ , ਸੰਦੀਪ ਕੌਰ,ਹਰੀ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਸਮੂਹ ਪੰਚਾਇਤ ਮੈਂਬਰਾਂ ਨੇ ਗਾਈਡ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਕਰਵਾਏ ਮੁਕਾਬਲਿਆਂ ਦੇ ਜੇਤੂ ਸਨਮਾਨਿਤ ਅਗਲੀ ਖ਼ਬਰ ਐੱਸ. ਐੱਸ. ਪੀ. ਮਾਲੇਰਕੋਟਲਾ ਵਲੋਂ ਥਾਣਾ ਅਮਰਗੜ੍ਹ ਤੇ ਬਾਗੜੀਆਂ ਨਾਕੇ ਦੀ ਅਚਨਚੇਤ ਚੈਕਿੰਗ
Ad Position 24