18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਖਰੀਦ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਅਮਰਗੜ੍ਹ ਵੱਲੋਂ ਐੱਸ.ਡੀ.ਐੱਮ ਨਾਲ ਮੁਲਾਕਾਤ

ਅਮਰਗੜ੍ਹ, 18 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪਿਛਲੇ ਕਰੀਬ ਇੱਕ ਹਫ਼ਤੇ ਤੋਂ ਅਮਰਗੜ੍ਹ ਦੀ ਦਾਣਾ ਮੰਡੀ ‘ਚ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਆੜ੍ਹਤੀਆ ਐੱਸੋਸੀਏਸ਼ਨ ਅਮਰਗੜ੍ਹ ਵੱਲੋਂ ਵਪਾਰ ਮੰਡਲ ਦੇ ਚੇਅਰਮੈਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਐੱਸ. ਡੀ.

Ad Position 21
No active advertisement
ਅਜੀਤ ਡੈਸਕ 19-11-2026
ਅਮਰਗੜ੍ਹ, 18 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪਿਛਲੇ ਕਰੀਬ ਇੱਕ ਹਫ਼ਤੇ ਤੋਂ ਅਮਰਗੜ੍ਹ ਦੀ ਦਾਣਾ ਮੰਡੀ ‘ਚ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਆੜ੍ਹਤੀਆ ਐੱਸੋਸੀਏਸ਼ਨ ਅਮਰਗੜ੍ਹ ਵੱਲੋਂ ਵਪਾਰ ਮੰਡਲ ਦੇ ਚੇਅਰਮੈਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਐੱਸ.ਡੀ.ਐੱਮ.ਮੈਡਮ ਰਿਚਾ ਗੋਇਲ ਨਾਲ ਮੁਲਾਕਾਤ ਕਰਕੇ ਖਰੀਦ ਸਬੰਧੀ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆੜ੍ਹਤੀਆ ਐੱਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ ਨੇ ਦੱਸਿਆ ਕਿ ਇਸ ਵਾਰ ਝੋਨੇ ਦੀ ਬੰਪਰ ਫ਼ਸਲ ਹੋਣ ਕਾਰਨ ਪਿਛਲੇ ਸਾਲਾਂ ਦੇ ਮੁਕਾਬਲੇ ਮੰਡੀਆਂ ਵਿਚ ਵੱਡੀ ਮਾਤਰਾ ਵਿਚ ਝੋਨਾ ਪਹੁੰਚਿਆ ਹੈ। ਪਰ ਖਰੀਦ ਰੁਕਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਨਾ ਹੋਣ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਹੈ। ਜੇਕਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਯਕੀਨੀ ਨਾ ਬਣਾਈ ਗਈ ਤਾਂ ਆੜ੍ਹਤੀਆਂ ਨੂੰ ਮਜਬੂਰਨ ਸੜਕਾਂ ਤੇ ਉਤਰ ਕੇ ਸੰਘਰਸ਼ ਕਰਨਾ ਪਵੇਗਾ।ਇਸ ਮੌਕੇ ਐੱਸ.ਡੀ.ਐੱਮ. ਮੈਡਮ ਰਿਚਾ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੰਡੀ ਵਿਚ ਝੋਨੇ ਦੀ ਖਰੀਦ ਮੁੜ ਸ਼ੁਰੂ ਕਰਵਾਈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਵਾਧੂ ਝੋਨੇ ਦੀ ਆਮਦ ਸਬੰਧੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ। ਆੜ੍ਹਤੀਆ ਐੱਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ ਸਮੇਤ ਸਮੂਹ ਆੜ੍ਹਤੀਆਂ ਅਤੇ ਵਪਾਰ ਮੰਡਲ ਦੇ ਚੇਅਰਮੈਨ ਅਸ਼ਵਨੀ ਸ਼ਰਮਾ ਨੇ ਮਸਲੇ ਦਾ ਹੱਲ ਕਰਵਾਉਣ ਅਤੇ ਖਰੀਦ ਮੁੜ ਸ਼ੁਰੂ ਕਰਵਾਉਣ ਲਈ ਐੱਸ.ਡੀ.ਐੱਮ. ਰਿਚਾ ਗੋਇਲ ਦਾ ਧੰਨਵਾਦ ਕੀਤਾ।ਇਸ ਮੌਕੇ ਆੜ੍ਹਤੀਏ ਤੀਰਥ ਸੋਹੀ, ਸਾਬਕਾ ਸਰਪੰਚ ਰਾਜਿੰਦਰ ਸਿੰਘ ਟੀਨਾ ਨੰਗਲ, ਰਜਿੰਦਰ ਸਿੰਘ ਰਾਜੂ ਖ਼ਜ਼ਾਨਚੀ, ਰਿਮਪੀ ਅਮਰਗੜ੍ਹ, ਸਵਾਰਨ ਸਿੰਘ, ਸੰਗਤ ਸਿੰਘ, ਭਿੰਦਰ ਸਿੰਘ, ਹੈਪੀ ਨਿਆਮਤਪੁਰ, ਪਾਰਸ ਸ਼ਾਹੀ, ਸੇਠੀ ਚੌਧਰੀ, ਸੰਦੀਪ ਸਿੰਗਲਾ, ਦਰਸ਼ਨ ਕੁਮਾਰ, ਬੀਰਭਾਨ ਸਿੰਘ, ਦਰਸ਼ਨ ਸਿੰਘ ਅਤੇ ਰਜਤ ਸਾਹੀ ਸਮੇਤ ਹੋਰ ਆੜ੍ਹਤੀਏ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਇਆ-ਅਵਤਾਰ ਸਿੰਘ ਈਲਵਾਲ ਅਗਲੀ ਖ਼ਬਰ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ’ਚ ਦੂਜੇ ਦਿਨ ਵੀ ਰਿਹਾ ਰੋਮਾਂਚ
Ad Position 24