ਖੂਨਦਾਨ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
ਲਹਿਰਾਗਾਗਾ, 18 ਨਵੰਬਰ (ਪ੍ਰਵੀਨ ਖੋਖਰ)-ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲ੍ਹਾਂ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਖੂਨਦਾਨ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੂਨਦਾਨੀਆਂ ਨੇ ਪੂਰੇ ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਭਾਗ ਲਿਆ।
ਲਹਿਰਾਗਾਗਾ, 18 ਨਵੰਬਰ (ਪ੍ਰਵੀਨ ਖੋਖਰ)-ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲ੍ਹਾਂ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਖੂਨਦਾਨ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੂਨਦਾਨੀਆਂ ਨੇ ਪੂਰੇ ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਭਾਗ ਲਿਆ। ਇਸ ਦੇ ਨਾਲ ਹੀ ਮੈਡੀਕਲ ਮਾਹਿਰਾਂ ਦੀ ਟੀਮ ਵੱਲੋਂ ਕੈਂਪ ਵਿੱਚ ਪਹੁੰਚੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਲੋੜੀਂਦੀ ਜਾਣਕਾਰੀ ਤੇ ਸਲਾਹ ਦਿੱਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਸਾਡੇ ਵੱਲੋਂ ਕੀਤਾ ਗਿਆ ਥੋੜ੍ਹਾ ਜਿਹਾ ਯੋਗਦਾਨ ਵੀ ਕਿਸੇ ਲੋੜਵੰਦ ਪਰਿਵਾਰ ਲਈ ਵੱਡੀ ਉਮੀਦ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਸਿਰਫ਼ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਦੇਣ ਤੱਕ ਹੀ ਸੀਮਿਤ ਨਹੀਂ, ਸਗੋਂ ਉਨ੍ਹਾਂ ਵਿੱਚ ਸਮਾਜਿਕ ਜ਼ਿੰਮੇਵਾਰੀ, ਸੇਵਾ ਭਾਵਨਾ ਅਤੇ ਚੰਗੇ ਨਾਗਰਿਕ ਬਣਨ ਦੇ ਗੁਣ ਪੈਦਾ ਕਰਨ ਲਈ ਵੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਖੂਨਦਾਨੀਆਂ ਅਤੇ ਮੈਡੀਕਲ ਟੀਮ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।