19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਜ਼ਦੂਰ ਪਰਿਵਾਰ ਨੂੰ ਬੇਘਰ ਕਰਨ ਦੀ ਕੋਸ਼ਿਸ਼ ਖ਼ਿਲਾਫ਼ ਕਿਸਾਨ ਯੂਨੀਅਨ ਵੱਲੋਂ ਧਰਨਾ

ਦਿੜ੍ਹਬਾ ਮੰਡੀ, 19 ਨਵੰਬਰ (ਜਸਵੀਰ ਸਿੰਘ ਔਜਲਾ)-ਮਜ਼ਦੂਰ ਪਰਿਵਾਰ ਨੂੰ ਘਰੋਂ ਬੇਘਰ ਕਰਨ ਦੀ ਕਥਿਤ ਕੋਸ਼ਿਸ਼ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਵੱਲੋਂ ਪਿੰਡ ਮਹਿਲਾਂ ਚੌਂਕ ਵਿਖੇ ਇਕਾਈ ਪ੍ਰਧਾਨ ਜਗਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਜਗਦੀਪ ਸਿੰਘ ਮਹਿਲਾਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਜੀਤ ਸਿੰਘ ਮਹਿਲਾਂ ਨੇ ਦੱਸਿਆ ਕਿ ਮਜ਼ਦੂਰ ਮਹਿੰਦਰ ਸਿੰਘ ਨੇ ਏ.

Ad Position 21
No active advertisement
ਅਜੀਤ ਡੈਸਕ 20-11-2026
ਦਿੜ੍ਹਬਾ ਮੰਡੀ, 19 ਨਵੰਬਰ (ਜਸਵੀਰ ਸਿੰਘ ਔਜਲਾ)-ਮਜ਼ਦੂਰ ਪਰਿਵਾਰ ਨੂੰ ਘਰੋਂ ਬੇਘਰ ਕਰਨ ਦੀ ਕਥਿਤ ਕੋਸ਼ਿਸ਼ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਵੱਲੋਂ ਪਿੰਡ ਮਹਿਲਾਂ ਚੌਂਕ ਵਿਖੇ ਇਕਾਈ ਪ੍ਰਧਾਨ ਜਗਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਜਗਦੀਪ ਸਿੰਘ ਮਹਿਲਾਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਜੀਤ ਸਿੰਘ ਮਹਿਲਾਂ ਨੇ ਦੱਸਿਆ ਕਿ ਮਜ਼ਦੂਰ ਮਹਿੰਦਰ ਸਿੰਘ ਨੇ ਏ.ਯੂ. ਫਾਈਨਾਂਸ ਕੰਪਨੀ ਤੋਂ 7 ਲੱਖ 30 ਹਜ਼ਾਰ ਰੁਪਏ ਦਾ ਕਰਜ਼ਾ ਲਿਆ ਸੀ, ਜਿਸ ਦੀ ਮਹੀਨਾਵਾਰ ਕਿਸ਼ਤ 12,400 ਰੁਪਏ ਸੀ। ਪਰਿਵਾਰ ਨੇ ਕਰੀਬ ਦੋ ਸਾਲ ਤੱਕ ਲਗਾਤਾਰ ਕਿਸ਼ਤਾਂ ਅਦਾ ਕੀਤੀਆਂ ਪਰ ਇਸ ਦੌਰਾਨ ਪਰਿਵਾਰ ਦੇ ਕਮਾਊ ਪੁੱਤਰ ਕਾਕਾ ਸਿੰਘ ਦਾ ਸੜਕ ਹਾਦਸਾ ਹੋਣ ਕਾਰਨ ਉਸ ਦੇ ਇਲਾਜ ’ਤੇ ਕਰੀਬ 5 ਲੱਖ ਰੁਪਏ ਖਰਚ ਹੋ ਗਏ। ਇਸ ਕਾਰਨ ਪਰਿਵਾਰ ਆਰਥਿਕ ਸੰਕਟ ਵਿੱਚ ਫਸ ਗਿਆ ਅਤੇ ਕਿਸ਼ਤਾਂ ਭਰਨ ਤੋਂ ਅਸਮਰੱਥ ਹੋ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਕਰਜ਼ਾ ਲੈਣ ਸਮੇਂ ਕੰਪਨੀ ਵੱਲੋਂ ਕਾਕਾ ਸਿੰਘ ਦਾ 40 ਹਜ਼ਾਰ ਰੁਪਏ ਦਾ ਬੀਮਾ ਵੀ ਕੀਤਾ ਗਿਆ ਸੀ ਪਰ ਪਰਿਵਾਰ ਵੱਲੋਂ ਵਾਰ-ਵਾਰ ਪਹੁੰਚ ਕਰਨ ਦੇ ਬਾਵਜੂਦ ਬੀਮੇ ਦੀ ਰਕਮ ਨਹੀਂ ਦਿੱਤੀ ਗਈ। ਇਸ ਦੀ ਬਜਾਏ ਕੰਪਨੀ ਵੱਲੋਂ ਘਰ ਦਾ ਕਬਜ਼ਾ ਲੈਣ ਲਈ ਵਾਰੰਟ ਲਿਆ ਕੇ ਪਰਿਵਾਰ ਨੂੰ ਬੇਘਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪਰਿਵਾਰ ਨੂੰ ਬੀਮੇ ਦੀ ਬਣਦੀ ਰਕਮ ਤੁਰੰਤ ਦਿੱਤੀ ਜਾਵੇ ਅਤੇ ਘਰ ਉੱਤੇ ਕਬਜ਼ਾ ਕਰਨ ਦੀ ਕਾਰਵਾਈ ਬੰਦ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮਜ਼ਦੂਰ ਪਰਿਵਾਰ ਨਾਲ ਹੋ ਰਹੀ ਇਸ ਕਥਿਤ ਧੱਕੇਸ਼ਾਹੀ ਵਿਰੁੱਧ ਜਥੇਬੰਦੀ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਗੁਰਸੇਵਕ ਸਿੰਘ ਸੋਹੀ, ਮਹਿੰਦਰ ਸਿੰਘ, ਜੋਧਾ ਸਿੰਘ, ਗੁਰਮੁਖ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਚਾਹੁੰਦੇ ਹਨ ਮਜ਼ਬੂਤ ਅਤੇ ਲੋਕਪੱਖੀ ਸਰਕਾਰ, ਇਸ ਲਈ 2027 ’ਚ ਪੰਜਾਬ ਅੰਦਰ ਬਣੇਗੀ ਭਾਜਪਾ ਦੀ ਸਰਕਾਰ - ਕਰ... ਅਗਲੀ ਖ਼ਬਰ ਸਕੂਲ ਲੈਬਾਰਟਰੀ ਯੂਨੀਅਨ ਨੇ ਅਗਲੇ ਹਫ਼ਤੇ ਤੋਂ ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ
Ad Position 24