19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਦੇ ਲੋਕ ਚਾਹੁੰਦੇ ਹਨ ਮਜ਼ਬੂਤ ਅਤੇ ਲੋਕਪੱਖੀ ਸਰਕਾਰ, ਇਸ ਲਈ 2027 ’ਚ ਪੰਜਾਬ ਅੰਦਰ ਬਣੇਗੀ ਭਾਜਪਾ ਦੀ ਸਰਕਾਰ - ਕਰਮ ਲਹਿਲ

ਸੰਗਰੂਰ, 19 ਨਵੰਬਰ (ਦਮਨਜੀਤ ਸਿੰਘ ) - ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਇੰਚਾਰਜ ਭਾਜਪਾ ਯੁਵਾ ਮੋਰਚਾ ਬਰਨਾਲਾ ਕਰਮ ਲਹਿਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਭਾਜਪਾ ਨੂੰ ਸਪੱਸ਼ਟ ਬਹੁਮਤ ਦੇ ਕੇ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ-ਪ੍ਰਤੀ-ਦਿਨ ਵਾਪਰ ਰਹੀਆਂ ਲੁੱਟ-ਖੋਹ, ਫਿਰੌਤੀ, ਚੋਰੀ ਅਤੇ ਕਤਲ ਵਰਗੀਆਂ ਘਟਨਾਵਾਂ ਨੇ ਆਮ ਲੋਕਾਂ ਨੂੰ ਡਰ ਦੇ ਮਾਹੌਲ ਵਿੱਚ ਜਿਉਣ ਲਈ ਮਜਬੂਰ ਕਰ ਦਿੱਤਾ ਹੈ ਅਤੇ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਭਰੋਸਾ ਉੱਠ ਚੁੱਕਿਆ ਹੈ ।

Ad Position 21
No active advertisement
ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਇੰਚਾਰਜ ਭਾਜਪਾ ਯੁਵਾ ਮੋਰਚਾ ਬਰਨਾਲਾ ਕਰਮ ਲਹਿਲ। 20-11-2026
ਸੰਗਰੂਰ, 19 ਨਵੰਬਰ (ਦਮਨਜੀਤ ਸਿੰਘ ) - ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਇੰਚਾਰਜ ਭਾਜਪਾ ਯੁਵਾ ਮੋਰਚਾ ਬਰਨਾਲਾ ਕਰਮ ਲਹਿਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਭਾਜਪਾ ਨੂੰ ਸਪੱਸ਼ਟ ਬਹੁਮਤ ਦੇ ਕੇ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ-ਪ੍ਰਤੀ-ਦਿਨ ਵਾਪਰ ਰਹੀਆਂ ਲੁੱਟ-ਖੋਹ, ਫਿਰੌਤੀ, ਚੋਰੀ ਅਤੇ ਕਤਲ ਵਰਗੀਆਂ ਘਟਨਾਵਾਂ ਨੇ ਆਮ ਲੋਕਾਂ ਨੂੰ ਡਰ ਦੇ ਮਾਹੌਲ ਵਿੱਚ ਜਿਉਣ ਲਈ ਮਜਬੂਰ ਕਰ ਦਿੱਤਾ ਹੈ ਅਤੇ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਭਰੋਸਾ ਉੱਠ ਚੁੱਕਿਆ ਹੈ । ਲਹਿਲ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਨੌਜਵਾਨ ਨਸ਼ੇ ਵੱਲ ਧੱਕੇ ਜਾ ਰਹੇ ਹਨ ਅਤੇ ਵਪਾਰੀ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹੁਣ ਇੱਕ ਮਜ਼ਬੂਤ, ਇਮਾਨਦਾਰ ਅਤੇ ਵਿਕਾਸਮੁਖੀ ਸਰਕਾਰ ਦੀ ਲੋੜ ਹੈ, ਜੋ ਸਿਰਫ਼ ਭਾਜਪਾ ਹੀ ਦੇ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਕਰਮ ਲਹਿਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਨੂੰ ਸੁਰੱਖਿਆ, ਵਿਕਾਸ ਅਤੇ ਸਨਮਾਨ ਦਿੱਤਾ ਹੈ। ਗਰੀਬਾਂ ਲਈ ਮੁਫ਼ਤ ਰਾਸ਼ਨ, ਮੁਫ਼ਤ ਇਲਾਜ, ਕਿਸਾਨਾਂ ਨੂੰ ਸਨਮਾਨ ਨਿਧੀ, ਔਰਤਾਂ ਲਈ ਸੁਰੱਖਿਆ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਮੋਦੀ ਸਰਕਾਰ ਦੀ ਸਭ ਤੋਂ ਵੱਡੀਆਂ ਪ੍ਰਾਪਤੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਵਿੱਚ ਮੋਦੀ ਸਰਕਾਰ ਨੇ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸੀ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਭਾਜਪਾ ਸਰਕਾਰ ਬਣਨ ‘ਤੇ ਗੁੰਡਾਗਰਦੀ, ਨਸ਼ਾ ਅਤੇ ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾਵੇਗਾ। ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਭੱਜਣ ਦੀ ਬਜਾਏ ਪੰਜਾਬ ਵਿੱਚ ਹੀ ਰੁਜ਼ਗਾਰ ਮਿਲੇਗਾ। ਲਹਿਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਵਿੱਚ ਭਾਜਪਾ ਦਾ ਸਾਥ ਦੇ ਕੇ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਸੁਰੱਖਿਅਤ ਸੂਬਾ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਨੇ ਦੋ ਘਰਾਂ ਦੇ ਕਿਸਾਨਾਂ ਦੀ ਕੁਰਕੀ ਰੋਕੀ ਅਗਲੀ ਖ਼ਬਰ ਮਜ਼ਦੂਰ ਪਰਿਵਾਰ ਨੂੰ ਬੇਘਰ ਕਰਨ ਦੀ ਕੋਸ਼ਿਸ਼ ਖ਼ਿਲਾਫ਼ ਕਿਸਾਨ ਯੂਨੀਅਨ ਵੱਲੋਂ ਧਰਨਾ
Ad Position 24