19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਾਸਟਰ ਕਲੀ ਰਾਮ ਫਾਊਂਡੇਸ਼ਨ ਦੇ ਮੁਖੀ ਹਾਰਦਿਕ ਸਿੰਘ ਨੈਨ ਗੁਲਾੜੀ ਭਾਜਪਾ ਵਿੱਚ ਹੋਏ ਸ਼ਾਮਿਲ

ਖਨੌਰੀ (ਸੰਗਰੂਰ), 19 ਨਵੰਬਰ (ਬਲਵਿੰਦਰ ਸਿੰਘ ਥਿੰਦ)-ਮਾਸਟਰ ਕਲੀ ਰਾਮ ਫਾਊਂਡੇਸ਼ਨ ਦੇ ਮੁਖੀ ਅਤੇ ਪ੍ਰਸਿੱਧ ਸਮਾਜ ਸੇਵੀ ਹਾਰਦਿਕ ਸਿੰਘ ਨੈਨ ਗੁਲਾੜੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਖਨੌਰੀ (ਸੰਗਰੂਰ), 19 ਨਵੰਬਰ (ਬਲਵਿੰਦਰ ਸਿੰਘ ਥਿੰਦ)-ਮਾਸਟਰ ਕਲੀ ਰਾਮ ਫਾਊਂਡੇਸ਼ਨ ਦੇ ਮੁਖੀ ਅਤੇ ਪ੍ਰਸਿੱਧ ਸਮਾਜ ਸੇਵੀ ਹਾਰਦਿਕ ਸਿੰਘ ਨੈਨ ਗੁਲਾੜੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ।ਹਾਰਦਿਕ ਸਿੰਘ ਨੈਨ ਗੁਲਾੜੀ ਪਿਛਲੇ ਕਾਫ਼ੀ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਹਨ। ਉਨ੍ਹਾਂ ਵਲੋਂ ਮਾਸਟਰ ਕਲੀ ਰਾਮ ਫਾਊਂਡੇਸ਼ਨ ਰਾਹੀਂ ਸਮਾਜ ਦੇ ਲੋੜਵੰਦ ਵਰਗਾਂ ਦੀ ਮਦਦ ਕਰਨ, ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਵਿਸ਼ੇਸ਼ ਤੌਰ ’ਤੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਕੇ ਆਪਣੀ ਵੱਖਰੀ ਪਛਾਣ ਬਣਾਈ ਹੈ। ਜ਼ਿਕਰਯੋਗ ਹੈ ਕਿ ਹਾਰਦਿਕ ਸਿੰਘ ਨੈਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਵਿਦਿਆਰਥੀ ਜਥੇਬੰਦੀ ਐੱਨ. ਐੱਸ. ਯੂ. ਆਈ. ਦੇ ਸਾਬਕਾ ਪ੍ਰਧਾਨ ਵੀ ਰਹਿ ਚੁੱਕੇ ਹਨ। ਹਾਰਦਿਕ ਸਿੰਘ ਨੈਨ ਗੁਲਾੜੀ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨੂੰ ਹਲਕਾ ਲਹਿਰਾਗਾਗਾ ਦੀ ਰਾਜਨੀਤੀ ਵਿੱਚ ਇੱਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਪਾਰਟੀ ਵਿੱਚ ਆਉਣ ਨਾਲ ਭਾਜਪਾ ਨੂੰ ਇਲਾਕੇ ਵਿੱਚ ਸਮਾਜ ਸੇਵਾ ਨਾਲ ਜੁੜੇ ਨਵੇਂ ਚਿਹਰੇ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਰੱਖਣ ਵਾਲੀ ਸ਼ਖ਼ਸੀਅਤ ਦਾ ਸਾਥ ਮਿਲਿਆ ਹੈ। ਹੁਣ ਦੇਖਣਾ ਹੋਵੇਗਾ ਕਿ ਹਾਰਦਿਕ ਸਿੰਘ ਨੈਨ ਗੁਲਾੜੀ ਆਪਣੀ ਸਮਾਜ ਸੇਵੀ ਸਰਗਰਮੀ ਅਤੇ ਲੋਕ ਸੰਪਰਕ ਦੇ ਤਜਰਬੇ ਨੂੰ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੋੜ ਕੇ ਹਲਕੇ ਵਿੱਚ ਕਿਸ ਤਰ੍ਹਾਂ ਨਵੀਂ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸੈੱਲਫ਼ ਹੈਲਪ ਗਰੁੱਪਾਂ ਵਿੱਚੋਂ ਕੱਢੀਆਂ ਲੜਕੀਆਂ ਦੇ ਮਸਲੇ ਦੇ ਹੱਲ ਲਈ ਐੱਸ.ਸੀ. ਕਮਿਸ਼ਨ ਵੱਲੋਂ ਸਖ਼ਤ ਹਦਾਇਤਾਂ ਅਗਲੀ ਖ਼ਬਰ ਕਿਸਾਨ ਯੂਨੀਅਨ ਨੇ ਦੋ ਘਰਾਂ ਦੇ ਕਿਸਾਨਾਂ ਦੀ ਕੁਰਕੀ ਰੋਕੀ
Ad Position 24