ਬੀਬੀ ਭੱਠਲ ਨੂੰ ਬਣਾਇਆ ਪੰਜਾਬ ਕਾਂਗਰਸ ਦੀ ਨਵੀਂ ਚੋਣ ਕਮੇਟੀ ਦਾ ਮੈਂਬਰ
ਲਹਿਰਾਗਾਗਾ 19 ਨਵੰਬਰ (ਪ੍ਰਵੀਨ ਖੋਖਰ) - ਪੰਜਾਬ ਅਤੇ ਲਹਿਰਾਗਾਗਾ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਜਦੋਂ ਕਾਂਗਰਸ ਪਾਰਟੀ ਦੀ ਕੇਂਦਰੀ ਹਾਈਕਮਾਨ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਕਾਂਗਰਸ ਦੀ ਨਵੀਂ ਚੋਣ ਕਮੇਟੀ ਦਾ ਮੈਂਬਰ ਬਣਾਇਆ । ਉਨਾਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤੇ ਜਾਣ ‘ਤੇ ਪੰਜਾਬ ਪੰਚਾਇਤ ਯੂਨੀਅਨ ਦੇ ਆਗੂ ਰਵਿੰਦਰ ਰਿੰਕੂ, ਐਡਵੋਕੇਟ ਰੁਪਿੰਦਰ ਸਿੱਧੂ, ਜਸਵੰਤ ਰਾਏ ਗੰਢੂਆਂ ਵਾਲੇ ਸਮੇਤ ਹੋਰਨਾਂ ਆਗੂਆਂ ਨੇ ਸਵਾਗਤ ਕਰਦੇ ਹੋਏ ਜਿੱਥੇ ਕੇਂਦਰੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ ਉੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਵੀ ਧੰਨਵਾਦ ਕੀਤਾ ਹੈ ।
ਲਹਿਰਾਗਾਗਾ 19 ਨਵੰਬਰ (ਪ੍ਰਵੀਨ ਖੋਖਰ) - ਪੰਜਾਬ ਅਤੇ ਲਹਿਰਾਗਾਗਾ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਜਦੋਂ ਕਾਂਗਰਸ ਪਾਰਟੀ ਦੀ ਕੇਂਦਰੀ ਹਾਈਕਮਾਨ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਕਾਂਗਰਸ ਦੀ ਨਵੀਂ ਚੋਣ ਕਮੇਟੀ ਦਾ ਮੈਂਬਰ ਬਣਾਇਆ । ਉਨਾਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤੇ ਜਾਣ ‘ਤੇ ਪੰਜਾਬ ਪੰਚਾਇਤ ਯੂਨੀਅਨ ਦੇ ਆਗੂ ਰਵਿੰਦਰ ਰਿੰਕੂ, ਐਡਵੋਕੇਟ ਰੁਪਿੰਦਰ ਸਿੱਧੂ, ਜਸਵੰਤ ਰਾਏ ਗੰਢੂਆਂ ਵਾਲੇ ਸਮੇਤ ਹੋਰਨਾਂ ਆਗੂਆਂ ਨੇ ਸਵਾਗਤ ਕਰਦੇ ਹੋਏ ਜਿੱਥੇ ਕੇਂਦਰੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ ਉੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਵੀ ਧੰਨਵਾਦ ਕੀਤਾ ਹੈ । ਜ਼ਿਕਰਯੋਗ ਗੱਲ ਇਹ ਹੈ ਕਿ ਆਲ ਇੰਡੀਆਂ ਕਾਂਗਰਸ ਪਾਰਟੀ ਦੇ ਜਰਨਲ ਸੈਕਟਰੀ ਕੇ.ਸੀ. ਵੈਣੁਗੋਪਾਲ ਨੇ ਇੱਕ 30 ਮੈਂਬਰੀ ਸੂਚੀ ਜਾਰੀ ਕੀਤੀ ਹੈ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਆਗੂਆਂ ਨੂੰ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਦੇਖ-ਰੇਖ, ਟਿਕਟਾਂ ਦੀ ਵੰਡ ਦੇ ਨਾਲ-ਨਾਲ ਹੋਰ ਕੰਮਕਾਰ ਵੀ ਦੇਖੇਗੀ ।