19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

5 ਲੱਖ ਦੀ ਫੀਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸਹਿਕਾਰ ਭਾਰਤੀ ਭਾਰਤੀ ਦੇ ਵਫਦ ਨੇ ਦਿੱਤਾ ਮੰਗ-ਪੱਤਰ

ਸੰਗਰੂਰ, 19 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਸਹਿਕਾਰੀ ਸਭਾਵਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਹਿਕਾਰ ਭਾਰਤੀ, ਜ਼ਿਲ੍ਹਾ ਸੰਗਰੂਰ ਵੱਲੋਂ ਸੈਲਫ ਸਪੋਰਟਿੰਗ ਕੋਆਪਰੇਟਿਵ ਸੋਸਾਇਟੀਜ਼ ਅਧੀਨ ਸਹਿਕਾਰੀ ਸਭਾਵਾਂ ਦੀ ਰਜਿਸਟ੍ਰੇਸ਼ਨ ਲਈ ਪੰਜਾਬ ਸਰਕਾਰ ਵੱਲੋਂ ਲਗਾਈ ਗਈ 5 ਲੱਖ ਦੀ ਭਾਰੀ ਰਜਿਸਟ੍ਰੇਸ਼ਨ ਫੀਸ ਨੂੰ ਰੱਦ ਕਰਨ ਦੀ ਮੰਗ ਉਠਾਈ ਗਈ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਜ਼ਿਲ੍ਹਾ ਪੰਚਾਇਤ ਅਫ਼ਸਰ ਨੂੰ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਸੰਗਰੂਰ, 19 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਸਹਿਕਾਰੀ ਸਭਾਵਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਹਿਕਾਰ ਭਾਰਤੀ, ਜ਼ਿਲ੍ਹਾ ਸੰਗਰੂਰ ਵੱਲੋਂ ਸੈਲਫ ਸਪੋਰਟਿੰਗ ਕੋਆਪਰੇਟਿਵ ਸੋਸਾਇਟੀਜ਼ ਅਧੀਨ ਸਹਿਕਾਰੀ ਸਭਾਵਾਂ ਦੀ ਰਜਿਸਟ੍ਰੇਸ਼ਨ ਲਈ ਪੰਜਾਬ ਸਰਕਾਰ ਵੱਲੋਂ ਲਗਾਈ ਗਈ 5 ਲੱਖ ਦੀ ਭਾਰੀ ਰਜਿਸਟ੍ਰੇਸ਼ਨ ਫੀਸ ਨੂੰ ਰੱਦ ਕਰਨ ਦੀ ਮੰਗ ਉਠਾਈ ਗਈ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਜ਼ਿਲ੍ਹਾ ਪੰਚਾਇਤ ਅਫ਼ਸਰ ਨੂੰ ਸੌਂਪਿਆ ਗਿਆ। ਸਹਿਕਾਰ ਭਾਰਤੀ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਬਲਰਾਮ ਦਾਸ ਬਾਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੂਬਾ ਸਕੱਤਰ ਤੇ ਸੂਬਾ ਪੈਕਸ ਪ੍ਰਕੋਸ਼ਠ ਪ੍ਰਮੁੱਖ ਸਰਦਾਰ ਜਗਜੀਵਨ ਸਿੰਘ ਗੱਗੀ ਦੀ ਅਗਵਾਈ ਹੇਠ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤਹਿਤ ਲਾਗੂ ਕੀਤੀ ਗਈ5 ਲੱਖ ਦੀ ਰਜਿਸਟ੍ਰੇਸ਼ਨ ਫੀਸ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਵੀਰ ਸਿੰਗਲਾ ਮੂਨਕ , ਜਗਮੋਹਨ ਠਾਕੁਰ ਅਤੇ ਕੌਸ਼ਲ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।ਸਹਿਕਾਰ ਭਾਰਤੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਸਹਿਕਾਰਤਾ ਲਹਿਰ ਦੇ ਵਿਸਥਾਰ, ਨਵੀਆਂ ਸਹਿਕਾਰੀ ਸਭਾਵਾਂ ਦੀ ਸਥਾਪਨਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਇਸ ਗੈਰ-ਵਾਜਬ ਰਜਿਸਟ੍ਰੇਸ਼ਨ ਫੀਸ ਨੂੰ ਖਤਮ ਕੀਤਾ ਜਾਵੇ। ਸਹਿਕਾਰਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੂੰ ਅਜਿਹੇ ਕਦਮ ਚੁੱਕਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੰਜਾਬ ਵਿੱਚ ਆਰਥਿਕ ਖੁਸ਼ਹਾਲੀ, ਰੁਜ਼ਗਾਰ ਅਤੇ ਸਵੈ-ਨਿਰਭਰਤਾ ਨੂੰ ਨਵੀਂ ਦਿਸ਼ਾ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਮੂਨਕ ਹਸਪਤਾਲ ’ਚ ਦੋ ਮਹੀਨਿਆਂ ਤੋਂ ਐਕਸ-ਰੇ ਮਸ਼ੀਨ ਬੰਦ; ਮਰੀਜ਼ ਹੋ ਰਹੇ ਨੇ ਖੱਜਲ-ਖ਼ੁਆਰ ਅਗਲੀ ਖ਼ਬਰ ਬੀਬੀ ਭੱਠਲ ਨੂੰ ਬਣਾਇਆ ਪੰਜਾਬ ਕਾਂਗਰਸ ਦੀ ਨਵੀਂ ਚੋਣ ਕਮੇਟੀ ਦਾ ਮੈਂਬਰ
Ad Position 24