20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਇਕੱਲੇ ਨਸ਼ੇ ਨੂੰ ਹੀ ਚੋਣ ਮੁੱਦਾ ਨਾ ਮਨਾਇਆ ਜਾਵੇ- ਡਾ. ਮਾਨ

ਸੰਗਰੂਰ, 20 ਨਵੰਬਰ (ਧੀਰਜ ਪਸੋਰੀਆ)-ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਇਕੱਲੇ ਨਸ਼ੇ ਨੂੰ ਹੀ ਚੋਣ ਮੁੱਦਾ ਨਾ ਬਣਾਇਆ ਜਾਵੇ ਬਲਕਿ ਨਸ਼ਿਆਂ ਦੀ ਇਸ ਗੰਭੀਰ ਸਮੱਸਿਆ ਦੇ ਨਾਲ ਨਾਲ ਸੂਬੇ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਚੋਣ ਮੁੱਦਾ ਬਣਾਇਆ ਜਾਵੇ। ਇਹ ਪ੍ਰਗਟਾਵਾ ਕਰਦਿਆਂ ਸਾਇੰਟਿਫਿਕ ਅਵੇਅਰਨੈੱਸ ਫੋਰਮ ਦੇ ਪ੍ਰਧਾਨ ਡਾ.

Ad Position 21
No active advertisement
ਡਾ. ਅਮਰਜੀਤ ਸਿੰਘ ਮਾਨ 21-11-2026
ਸੰਗਰੂਰ, 20 ਨਵੰਬਰ (ਧੀਰਜ ਪਸੋਰੀਆ)-ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਇਕੱਲੇ ਨਸ਼ੇ ਨੂੰ ਹੀ ਚੋਣ ਮੁੱਦਾ ਨਾ ਬਣਾਇਆ ਜਾਵੇ ਬਲਕਿ ਨਸ਼ਿਆਂ ਦੀ ਇਸ ਗੰਭੀਰ ਸਮੱਸਿਆ ਦੇ ਨਾਲ ਨਾਲ ਸੂਬੇ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਚੋਣ ਮੁੱਦਾ ਬਣਾਇਆ ਜਾਵੇ। ਇਹ ਪ੍ਰਗਟਾਵਾ ਕਰਦਿਆਂ ਸਾਇੰਟਿਫਿਕ ਅਵੇਅਰਨੈੱਸ ਫੋਰਮ ਦੇ ਪ੍ਰਧਾਨ ਡਾ. ਅਮਰਜੀਤ ਸਿੰਘ ਮਾਨ ਨੇ ਕਿਹਾ ਕਿ ਕੋਈ ਸ਼ੱਕ ਨਹੀਂ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਇੱਕ ਗੰਭੀਰ ਮੁੱਦਾ ਹੈ ਪਰ ਇਸ ਦੇ ਨਾਲ ਹੀ ਕਈ ਹੋਰ ਮੁੱਦੇ ਵੀ ਹਨ ਜਿਨ੍ਹਾਂ ਤੇ ਚਰਚਾ ਦੀ ਜ਼ਰੂਰਤ ਹੈ। ਕਿਸਾਨਾਂ ਦੀਆਂ ਫ਼ਸਲਾਂ ਦੇ ਨਾਲ ਨਾਲ ਸਬਜ਼ੀਆਂ, ਫਲ਼, ਦੁੱਧ ਦੀ ਐਮ.ਐਸ.ਪੀ. ਤੇ ਖ਼ਰੀਦ ਯਕੀਨੀ ਬਣਾਈ ਜਾਵੇ। ਆਰਗੈਨਿਕ ਫ਼ਸਲਾਂ ਅਤੇ ਸਬਜ਼ੀਆਂ ਬੀਜਣ ਵਾਲੇ ਉੱਦਮੀ ਕਿਸਾਨਾਂ ਦੀ ਪ੍ਰਤੀ ਏਕੜ ਕੋਈ ਵਿੱਤੀ ਸਹਾਇਤਾ ਕੀਤੀ ਜਾਵੇ ਤਾਂ ਜੋ ਕਿਸਾਨ ਆਰਗੈਨਿਕ ਵੱਲ ਉਤਸ਼ਾਹਿਤ ਹੋਣ, ਜੋ ਪੰਜਾਬ ਦੇ ਸਿਹਤਮੰਦ ਹੋਣ ਲਈ ਬਹੁਤ ਜ਼ਰੂਰੀ ਹੈ। ਬੱਚਿਆਂ ਨੂੰ ਮੁੱਢਲੀਆਂ ਜਮਾਤਾਂ ਤੋਂ ਹੀ ਕਿੱਤਾ ਮੁਖੀ ਟ੍ਰੇਨਿੰਗ ਦਿੱਤੀ ਜਾਵੇ ਤਾਂ ਜੋ ਅੱਗੇ ਜਾ ਕੇ ਰੁਜ਼ਗਾਰ ਦੀ ਕੋਈ ਸਮੱਸਿਆ ਨਾ ਆਵੇ। ਸਿੱਖਿਆ ਵਿੱਚ ਬਰਾਬਰਤਾ ਲਈ ਇਲਾਹਾਬਾਦ ਹਾਈਕੋਰਟ ਦੇ ਫ਼ੈਸਲੇ ਨੂੰ ਲਾਗੂ ਕੀਤਾ ਜਾਵੇ ਤਾਂ ਜੋ ਹਰ ਰਾਜਨੀਤੀਵਾਨ ਦਾ, ਸਰਕਾਰੀ ਮੁਲਾਜ਼ਮ ਦਾ ਅਤੇ ਹੋਰਨਾਂ ਦਾ ਬੱਚਾ ਸਰਕਾਰੀ ਸਕੂਲ ਵਿੱਚ ਹੀ ਪੜੇ। ਸ਼ਹਿਰਾਂ ਵਿੱਚ ਸੁਚਾਰੂ ਟਰੈਫ਼ਿਕ ਵਿਵਸਥਾ ਲਈ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਆਨਲਾਈਨ ਜੁਰਮਾਨੇ ਕੀਤੇ ਜਾਣ। ਸਿਹਤ ਸੇਵਾਵਾਂ ਵਿੱਚ ਮਿਆਰੀ ਸੁਧਾਰ ਲਈ ਜ਼ਿਲ੍ਹਾ ਪੱਧਰ ਤੇ ਪੀ.ਜੀ.ਆਈ. ਚੰਡੀਗੜ੍ਹ, ਏਮਜ਼ ਬਠਿੰਡਾ ਅਤੇ ਡੀ.ਐਮ.ਸੀ. ਵਰਗੇ ਟਰਾਮਾ ਸੈਂਟਰ ਸਥਾਪਿਤ ਕੀਤਾ ਜਾਣ, ਬੇਸ਼ੱਕ ਇਸ ਦੇ ਕੁਝ ਚਾਰਜ ਰੱਖ ਲਏ ਜਾਣ। ਲੋਕਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਦਵਾਈਆਂ ਅਤੇ ਲੈਬਾਰਟਰੀ ਟੈੱਸਟਾਂ ਦੇ ਰੇਟ ਫਿਕਸ ਕੀਤੇ ਜਾਣ। ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕੀਤੀ ਜਾਵੇ। ਵਧ ਰਹੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਵੀ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਨਵੇਂ ਮੈਂਬਰਾਂ ਦੇ ਸਵਾਗਤ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਅਗਲੀ ਖ਼ਬਰ ਨਵੀਆਂ ਕਲਮਾਂ, ਨਵੀਂ ਉਡਾਣ ਨਾਲ ਸੰਬੰਧਿਤ ਬਾਲ ਲੇਖਕਾਂ ਦੀਆਂ ਕਿਤਾਬਾਂ ਕੱਲ੍ਹ ਹੋਣਗੀਆਂ ਲੋਕ ਅਰਪਣ
Ad Position 24