ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਨਵੇਂ ਮੈਂਬਰਾਂ ਦੇ ਸਵਾਗਤ ਲਈ ਵਿਸ਼ੇਸ਼ ਸਮਾਰੋਹ ਕਰਵਾਇਆ
ਸੰਗਰੂਰ, 20 ਨਵੰਬਰ (ਧੀਰਜ ਪਸੋਰੀਆ)–ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਬਾਰ ਐਸੋਸੀਏਸ਼ਨ ਵਿੱਚ ਨਵੇਂ ਸ਼ਾਮਲ ਹੋਏ ਮੈਂਬਰਾਂ ਦੇ ਸਵਾਗਤ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਨਵੇਂ ਮੈਂਬਰਾਂ ਨੂੰ ਮੈਂਬਰਸ਼ਿਪ ਸਰਟੀਫਿਕੇਟ ਪ੍ਰਦਾਨ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਸੰਗਰੂਰ, 20 ਨਵੰਬਰ (ਧੀਰਜ ਪਸੋਰੀਆ)–ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਬਾਰ ਐਸੋਸੀਏਸ਼ਨ ਵਿੱਚ ਨਵੇਂ ਸ਼ਾਮਲ ਹੋਏ ਮੈਂਬਰਾਂ ਦੇ ਸਵਾਗਤ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਨਵੇਂ ਮੈਂਬਰਾਂ ਨੂੰ ਮੈਂਬਰਸ਼ਿਪ ਸਰਟੀਫਿਕੇਟ ਪ੍ਰਦਾਨ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਰੋਹ ਨੂੰ ਸੰਬੋਧਨ ਕਰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੱਠਾ ਐਡਵੋਕੇਟ ਨੇ ਨਵੇਂ ਮੈਂਬਰਾਂ ਨੂੰ ਐਸੋਸੀਏਸ਼ਨ ਦਾ ਹਿੱਸਾ ਬਣਨ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ, ਪੇਸ਼ੇਵਰ ਸਫਲਤਾ ਅਤੇ ਉੱਜਵਲ ਵਕਾਲਤੀ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਆਪਸੀ ਸਤਿਕਾਰ, ਏਕਤਾ ਅਤੇ ਸਹਿਯੋਗ ਦੀ ਇੱਕ ਮਜ਼ਬੂਤ ਸੰਸਥਾ ਹੈ, ਜਿਸ ਵਿੱਚ ਹਰੇਕ ਮੈਂਬਰ ਦਾ ਅਹਿਮ ਯੋਗਦਾਨ ਹੈ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਸਕੱਤਰ ਸੰਸਾਰ ਸਿੰਘ ਮਾਨ, ਮੀਤ ਪ੍ਰਧਾਨ ਦਵਿੰਦਰ ਸਿੰਘ ਤੂਰ, ਕੈਸ਼ੀਅਰ ਪਰਮਿੰਦਰ ਕੌਰ, ਜੁਆਇੰਟ ਸਕੱਤਰ ਹੈਰੀ ਗਰਗ ਅਤੇ ਲਾਇਬ੍ਰੇਰੀ ਇੰਚਾਰਜ ਜਗਵਿੰਦਰ ਸਿੰਘ ਤੋਂ ਇਲਾਵਾ ਓਂਕਾਰ ਸਿੰਘ ਮਾਨ, ਜਸਕਰਨ ਸਿੰਘ ਮਨੇਸ਼, ਹਰਪ੍ਰੀਤ ਸਿੰਘ ਜੋਸ਼ੀ, ਗੁਰਤੇਜ ਸਿੰਘ ਚਾਹਲ, ਗੁਰਧਿਆਨ ਸਿੰਘ, ਸੁਖਦੀਪ ਸਿੰਘ ਬਾਜਵਾ, ਮਨਮੀਤ ਸਿੰਘ, ਬਲਜੀਤ ਸਿੰਘ ਨਿਹਾਲ, ਯਸ਼ਵਿੰਦਰ ਸਿੰਘ ਭਾਰਦਵਾਜ, ਬਲਜਿੰਦਰ ਸਿੰਘ ਕੰਬੋਜ, ਗਗਨਦੀਪ ਸਿੰਘ, ਨਵੀਨ ਸ਼੍ਰੀਵਾਸਤਵ, ਦਲਵੀਰ ਸਿੰਘ ਬਖੋਪੀਰ ਅਤੇ ਕੁਲਵਿੰਦਰ ਸਿੰਘ ਮਾਨ ਸਮੇਤ ਵੱਡੀ ਗਿਣਤੀ ਵਿੱਚ ਬਾਰ ਮੈਂਬਰ ਹਾਜ਼ਰ ਸਨ। ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਹਾਜ਼ਰ ਮੈਂਬਰਾਂ ਨੇ ਨਵੇਂ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਵਕਾਲਤੀ ਜੀਵਨ ਵਿੱਚ ਤਰੱਕੀ ਅਤੇ ਸਫਲਤਾ ਦੀ ਕਾਮਨਾ ਕੀਤੀ।