ਛੇ ਰੋਜ਼ਾ ਸਮਾਗਮ ਅੱਜ ਹੋਣਗੇ ਸਮਾਪਤ
ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਉਲੀਕੇ ਗਏ ਸਮਾਗਮ
ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ)–ਗੁਰਦੁਆਰਾ ਰੋਗ ਨਿਵਾਰਨ ਸਾਹਿਬ ਉੱਪਲੀ –ਚੱਠੇ ਰੋਡ ਸੁਨਾਮ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਸਾਦੀਹਰੀ ਨੇ ਦੱਸਿਆ ਕਿ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਸਲਾਨਾ ਸਿਮਰਨ ਅਭਿਆਸ ਅਤੇ ਗੁਰਮਤਿ ਸਮਾਗਮ ਜੋ 16 ਨਵੰਬਰ ਤੋਂ ਚੱਲ ਰਿਹਾ ਹੈ। ਭਲਕੇ 21 ਨਵੰਬਰ ਨੂੰ ਸਮਾਪਤ ਹੋਣਗੇ।
ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ)–ਗੁਰਦੁਆਰਾ ਰੋਗ ਨਿਵਾਰਨ ਸਾਹਿਬ ਉੱਪਲੀ –ਚੱਠੇ ਰੋਡ ਸੁਨਾਮ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਸਾਦੀਹਰੀ ਨੇ ਦੱਸਿਆ ਕਿ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਸਲਾਨਾ ਸਿਮਰਨ ਅਭਿਆਸ ਅਤੇ ਗੁਰਮਤਿ ਸਮਾਗਮ ਜੋ 16 ਨਵੰਬਰ ਤੋਂ ਚੱਲ ਰਿਹਾ ਹੈ। ਭਲਕੇ 21 ਨਵੰਬਰ ਨੂੰ ਸਮਾਪਤ ਹੋਣਗੇ। ਉਨ੍ਹਾਂ ਦੱਸਿਆ ਕਿ ਭਲਕੇ ਸਮਾਗਮ ਸੰਪੂਰਨਤਾ ਦੀ ਅਰਦਾਸ ਹੋਵੇਗੀ ਕਿ ਭਲਕੇ ਸਮਾਗਮ ਸੰਪੂਰਨਤਾ ਦੀ ਅਰਦਾਸ ਹੋਵੇਗੀ ਅਤੇ ਇਸ ਦੌਰਾਨ ਫਿਜ਼ੀਓਥਰੈਪੀ ਕੈਂਪ ਵੀ ਨਿਰਵਿਘਨ ਚੱਲਦਾ ਰਿਹਾ । ਸਮਾਗਮ ਦੀ ਸਫਲਤਾ ਵਿਚ ਬਾਬਾ ਜਗਜੀਤ ਸਿੰਘ (ਕਾਕਾ ਵੀਰ ਜੀ) ਜਨਮ ਅਸਥਾਨ ਚੀਮਾ ਸਾਹਿਬ, ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ, ਬਾਬਾ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਬਾਬਾ ਜਗਰੂਪ ਸਿੰਘ ਕੱਟੂ ਵਾਲੇ, ਬਾਬਾ ਦਰਸ਼ਨ ਸਿੰਘ ਬਾਲੀਆ, ਭਾਈ ਦਰਬਾਰਾ ਸਿੰਘ ਰਸੀਵਰ ਨਾਨਕਸਰ ਚੀਮਾ ਸਾਹਿਬ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਇੱਥੇ ਇਹ ਜਿਕਰਯੋਗ ਹੈ ਕਿ ਇਨ੍ਹਾਂ ਸਮਾਗਮ ਦੌਰਾਨ 18 ਨਵੰਬਰ ਨੂੰ ਕੱਢਿਆ ਨਗਰ ਕੀਰਤਨ ਜੋ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੋਂ ਚੱਲ ਕੇ ਲਖਮੀਰਵਾਲਾ, ਭਰੂਰ, ਚੱਠੇ ਸੇਖਵਾ, ਉੱਪਲੀ, ਉਭਾਵਾਲ, ਬਡਰੁੱਖਾਂ ਹੁੰਦਿਆਂ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਪੁੱਜਿਆ ਵਿਚ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।