20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

‘ਬੋਲੀਏ ਸਾਰੇ ਇੱਕ ਆਵਾਜ਼, ਨਸ਼ਾ ਮੁਕਤ ਹੋਵੇ ਪੰਜਾਬ’ ਦੇ ਨਾਅਰੇ ਨਾਲ ਲਹਿਰਾਗਾਗਾ ਵਿੱਚ ਐਂਟੀ ਡਰੱਗ ਕਮੇਟੀ ਵਲੋਂ ਰੋਸ ਮਾਰਚ

ਲਹਿਰਾਗਾਗਾ, 20 ਨਵੰਬਰ (ਪ੍ਰਵੀਨ ਖੋਖਰ)-ਐਂਟੀ ਡਰੱਗ ਕਮੇਟੀ ਲਹਿਰਾਗਾਗਾ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਿਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲੜਨ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 21-11-2026
ਲਹਿਰਾਗਾਗਾ, 20 ਨਵੰਬਰ (ਪ੍ਰਵੀਨ ਖੋਖਰ)-ਐਂਟੀ ਡਰੱਗ ਕਮੇਟੀ ਲਹਿਰਾਗਾਗਾ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਿਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲੜਨ ਦਾ ਸੱਦਾ ਦਿੱਤਾ। ਰੋਸ ਮਾਰਚ ਗਾਗੇ ਵਾਲੀ ਨਹਿਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਮੰਡੀ ਵਾਲੇ ਮੰਦਰ ਵਿਖੇ ਸਮਾਪਤ ਹੋਇਆ। ਮਾਰਚ ਦੌਰਾਨ ‘ਬੋਲੀਏ ਸਾਰੇ ਇੱਕ ਆਵਾਜ਼, ਨਸ਼ਾ ਮੁਕਤ ਹੋਵੇ ਪੰਜਾਬ’ ਦਾ ਨਾਅਰਾ ਲਗਾਉਂਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਅਲਾਮਤ ਤੋਂ ਬਚਾਉਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਮੌਜੂਦਾ ਨਗਰ ਕੌਂਸਲਰ ਡਾਕਟਰ ਬਲਵਿੰਦਰ ਕੌਰ ਉਰਫ਼ ਡਾਕਟਰ ਸੰਦੀਪ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜੁਗਰਾਜ ਸਿੰਘ ਬਾਗੜੀ ਭਟਾਲ ਕਲਾਂ, ਸਾਬਕਾ ਟਰੱਕ ਯੂਨੀਅਨ ਪ੍ਰਧਾਨ ਗੁਰੀ ਚਹਿਲ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਨਿਹੰਗ ਸਿੰਘ ਜਥੇਬੰਦੀਆਂ ਦੇ ਮੈਂਬਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਐਂਟੀ ਡਰੱਗ ਕਮੇਟੀ ਦੇ ਬੁਲਾਰਿਆਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਰੁਝਾਨ ਅਤੇ ਇਸ ਨਾਲ ਜੁੜੇ ਐੱਚ.ਆਈ.ਵੀ. ਦੇ ਖ਼ਤਰੇ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਹੁਣ ਕਿਸੇ ਇੱਕ ਪਰਿਵਾਰ ਜਾਂ ਸ਼ਹਿਰ ਤੱਕ ਸੀਮਤ ਨਹੀਂ ਰਹੀ, ਸਗੋਂ ਸਮੁੱਚੇ ਪੰਜਾਬ ਲਈ ਗੰਭੀਰ ਚੁਣੌਤੀ ਬਣ ਚੁੱਕੀ ਹੈ। ਇਸ ਦਾ ਸਭ ਤੋਂ ਵੱਧ ਮਾੜਾ ਪ੍ਰਭਾਵ ਨੌਜਵਾਨ ਪੀੜ੍ਹੀ ਦੇ ਭਵਿੱਖ ’ਤੇ ਪੈ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਜਾਗਰੂਕਤਾ ਮੁਹਿੰਮਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਨਸ਼ਿਆਂ ਦੀ ਸਪਲਾਈ ਅਤੇ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਲਾਜ਼ਮੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਦਮ ਚੁੱਕੇ ਜਾਣ ਅਤੇ ਨਸ਼ਿਆਂ ਦੀ ਲਪੇਟ ਵਿੱਚ ਆ ਚੁੱਕੇ ਨੌਜਵਾਨਾਂ ਦੇ ਇਲਾਜ, ਮੁੜ ਵਸੇਬੇ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸੀ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ, ਪ੍ਰਸ਼ਾਸਨ, ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਸਾਂਝੇ ਤੌਰ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਨਸ਼ਿਆਂ ਵਿਰੁੱਧ ਇਹ ਲੜਾਈ ਕਿਸੇ ਇੱਕ ਸਿਆਸੀ ਪਾਰਟੀ ਜਾਂ ਜਥੇਬੰਦੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਲੜਾਈ ਹੈ, ਜਿਸ ਨੂੰ ਲੋਕ ਲਹਿਰ ਦਾ ਰੂਪ ਦੇਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਲੁਟੇਰਾ ਗਰੋਹ ਦੇ ਦੋ ਮੈਂਬਰ 10 ਮੋਬਾਈਲ ਫ਼ੋਨਾਂ, 60 ਹਜ਼ਾਰ ਤੋਂ ਵਧੇਰੇ ਨਕਦੀ ਅਤੇ ਹਥਿਆਰ ਸਣੇ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਛੇ ਰੋਜ਼ਾ ਸਮਾਗਮ ਅੱਜ ਹੋਣਗੇ ਸਮਾਪਤ ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਉਲੀਕੇ ਗਏ ਸਮਾਗਮ
Ad Position 24