ਹਲਕਾ ਲਹਿਰਾ ਦੀ ਸਿਆਸਤ ਵਿੱਚ ਨਵਾਂ ਸਿਆਸੀ ਧਮਾਕਾ ਕਰਨਗੇ ਹਾਰਦਿਕ ਨੈਨ
ਖਨੌਰੀ, 20 ਨਵੰਬਰ (ਬਲਵਿੰਦਰ ਸਿੰਘ ਥਿੰਦ)-ਹਲਕਾ ਲਹਿਰਾ ਦੀ ਸਿਆਸਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਨਵੇਂ ਸਿਆਸੀ ਸਮੀਕਰਨ ਬਣਨ ਦੇ ਆਸਾਰ ਨਜ਼ਰ ਆ ਰਹੇ ਹਨ। ਪਿਛਲੇ ਕੁਝ ਮਹੀਨਿਆਂ ਤੋਂ ਸਮਾਜ ਸੇਵਾ ਦੇ ਕਾਰਜਾਂ ਰਾਹੀਂ ਲੋਕਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਮਾਸਟਰ ਕਾਲੀ ਰਾਮ ਫਾਊਂਡੇਸ਼ਨ ਦੇ ਸੰਸਥਾਪਕ ਹਾਰਦਿਕ ਨੈਨ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਆਪਣੀ ਸਿਆਸੀ ਪਾਰੀ ਦਾ ਆਗਾਜ਼ ਕਰ ਦਿੱਤਾ ਹੈ।
ਖਨੌਰੀ, 20 ਨਵੰਬਰ (ਬਲਵਿੰਦਰ ਸਿੰਘ ਥਿੰਦ)-ਹਲਕਾ ਲਹਿਰਾ ਦੀ ਸਿਆਸਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਨਵੇਂ ਸਿਆਸੀ ਸਮੀਕਰਨ ਬਣਨ ਦੇ ਆਸਾਰ ਨਜ਼ਰ ਆ ਰਹੇ ਹਨ। ਪਿਛਲੇ ਕੁਝ ਮਹੀਨਿਆਂ ਤੋਂ ਸਮਾਜ ਸੇਵਾ ਦੇ ਕਾਰਜਾਂ ਰਾਹੀਂ ਲੋਕਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਮਾਸਟਰ ਕਾਲੀ ਰਾਮ ਫਾਊਂਡੇਸ਼ਨ ਦੇ ਸੰਸਥਾਪਕ ਹਾਰਦਿਕ ਨੈਨ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਆਪਣੀ ਸਿਆਸੀ ਪਾਰੀ ਦਾ ਆਗਾਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਿਛੋਕੜ ਚੌਧਰੀ ਬੈਲਟ ਦੇ ਪਿੰਡ ਗੁਲਾੜੀ ਨਾਲ ਜੁੜਿਆ ਹੋਇਆ ਹੈ ਅਤੇ ਇਸ ਖੇਤਰ ਨਾਲ ਉਨ੍ਹਾਂ ਦੇ ਪਰਿਵਾਰ ਦਾ ਕਾਫ਼ੀ ਪੁਰਾਣਾ ਤੇ ਗੂੜ੍ਹਾ ਰਿਸ਼ਤਾ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਸਮਾਜ ਸੇਵਾ ਦੌਰਾਨ ਲੋਕਾਂ ਵਲੋਂ ਮਿਲਿਆ ਪਿਆਰ, ਸਹਿਯੋਗ ਅਤੇ ਲੋਕਾਂ ਨਾਲ ਬਣਿਆ ਸਿੱਧਾ ਸੰਪਰਕ ਭਵਿੱਖ ਵਿੱਚ ਸਿਆਸੀ ਤਾਕਤ ਬਣ ਕੇ ਉੱਭਰੇਗਾ। ਭਾਜਪਾ ਵਿੱਚ ਸ਼ਾਮਲ ਹੋਣ ਦੇ ਫੈਸਲੇ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਦਮ ਕਿਸੇ ਅਹੁਦੇ ਜਾਂ ਨਿੱਜੀ ਲਾਭ ਦੀ ਇੱਛਾ ਨਾਲ ਨਹੀਂ, ਸਗੋਂ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੇ ਉਦੇਸ਼ ਨਾਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਹਲਕਾ ਲਹਿਰਾ ਤੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਮੌਕਾ ਦਿੰਦੀ ਹੈ ਤਾਂ ਉਹ ਪੂਰੀ ਮਿਹਨਤ, ਲਗਨ ਅਤੇ ਲੋਕਾਂ ਦੇ ਸਹਿਯੋਗ ਨਾਲ ਚੋਣ ਲੜਨਗੇ।