ਬੱਚਿਆਂ ਨੇ ਲਿਆ ਰੋਜ਼ਾਨਾ ਦਸਤਾਰ ਸਜਾਉਣ ਦਾ ਪ੍ਰਣ
ਮਲੇਰਕੋਟਲਾ, 20 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ, ਮਲੇਰਕੋਟਲਾ ਵਿਖੇ ਚੱਲ ਰਹੇ ਬੱਚਿਆਂ ਦੇ ਦਸਤਾਰ ਸਿਖਲਾਈ ਕੈਂਪ ਅਤੇ ਗੁਰਬਾਣੀ ਸੰਥਿਆ ਦੀਆਂ ਕਲਾਸਾਂ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਕੈਂਪ ਵਿਚ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਰਿੰਦਰ ਪਾਲ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਵਿਚਾਰ ਅਤੇ ਦਸਤਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਸਾਰੇ ਬੱਚਿਆਂ ਤੋਂ ਰੋਜ਼ਾਨਾ ਦਸਤਾਰ ਸਜਾਉਣ ਦਾ ਪ੍ਰਣ ਕਰਵਾਇਆ।
ਮਲੇਰਕੋਟਲਾ, 20 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ, ਮਲੇਰਕੋਟਲਾ ਵਿਖੇ ਚੱਲ ਰਹੇ ਬੱਚਿਆਂ ਦੇ ਦਸਤਾਰ ਸਿਖਲਾਈ ਕੈਂਪ ਅਤੇ ਗੁਰਬਾਣੀ ਸੰਥਿਆ ਦੀਆਂ ਕਲਾਸਾਂ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਕੈਂਪ ਵਿਚ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਰਿੰਦਰ ਪਾਲ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਵਿਚਾਰ ਅਤੇ ਦਸਤਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਸਾਰੇ ਬੱਚਿਆਂ ਤੋਂ ਰੋਜ਼ਾਨਾ ਦਸਤਾਰ ਸਜਾਉਣ ਦਾ ਪ੍ਰਣ ਕਰਵਾਇਆ। ਇਸ ਸਮਾਗਮ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਿੰਦਰ ਸਿੰਘ ਢੀਂਡਸਾ, ਖ਼ਜ਼ਾਨਚੀ ਬਹਾਦਰ ਸਿੰਘ, ਡਾ. ਹਰਮੇਲ ਸਿੰਘ, ਸਰਦਾਰ ਜ਼ੋਰਾ ਸਿੰਘ ਮਹਿਮੀ, ਭਾਈ ਨਾਜ਼ਰ ਸਿੰਘ, ਗੁਰਦੀਪ ਸਿੰਘ ਕਿਲ੍ਹਾ ਰਹਿਮਤਗੜ੍ਹ, ਗੁਰਪ੍ਰੀਤ ਸਿੰਘ ਰਖਰਾਉ, ਗੁਰਜੋਤ ਸਿੰਘ, ਸਹਿਜਵੀਰ ਸਿੰਘ ਸਮੇਤ ਹੋਰ ਸੰਗਤ ਹਾਜ਼ਰ ਸੀ।