ਪ੍ਰਕਾਸ਼ ਪੁਰਬ ਮਨਾਇਆ
ਲਹਿਰਾਗਾਗਾ, 20 ਨਵੰਬਰ (ਅਸ਼ੋਕ ਗਰਗ)-ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਅਕੈਡਮਿਕ ਵਰਲਡ ਸਕੂਲ ਖੋਖਰ ਤੋਂ ਆਰੰਭ ਹੋ ਕੇ ਗੰਢੂਆਂ, ਭੈਣੀ, ਮੈਦੇਵਾਸ ਅਤੇ ਮੋਜੋਵਾਲ ਸਮੇਤ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਅੱਗੇ ਵਧਿਆ।
ਲਹਿਰਾਗਾਗਾ, 20 ਨਵੰਬਰ (ਅਸ਼ੋਕ ਗਰਗ)-ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਅਕੈਡਮਿਕ ਵਰਲਡ ਸਕੂਲ ਖੋਖਰ ਤੋਂ ਆਰੰਭ ਹੋ ਕੇ ਗੰਢੂਆਂ, ਭੈਣੀ, ਮੈਦੇਵਾਸ ਅਤੇ ਮੋਜੋਵਾਲ ਸਮੇਤ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਅੱਗੇ ਵਧਿਆ। ਇਸ ਮੌਕੇ ਗੋਬਿੰਦਗੜ੍ਹ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭੋਲਾ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਮੇਜਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਪਿੰਡ ਗੰਢੂਆਂ ਵਿਖੇ ਸਾਬਕਾ ਆਰਮੀ ਸੋਸ਼ਲ ਵੈਲਫੇਅਰ ਕਮੇਟੀ ਅਤੇ ਨਗਰ ਨਿਵਾਸੀਆਂ ਵੱਲੋਂ, ਭੈਣੀ ਵਿਖੇ ਅਮਰ ਸਿੰਘ ਅਤੇ ਮੈਦੇਵਾਸ ਵਿਖੇ ਸਰਪੰਚ ਸਤਨਾਮ ਸਿੰਘ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਕੇਸਰੀ ਦੇਵੀ, ਚੇਅਰਮੈਨ ਸੰਜੈ ਸਿੰਗਲਾ ਅਤੇ ਅਧਿਆਪਕ ਮੌਜੂਦ ਸਨ।