20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਨਾਤਾ, ਪਾਰਟੀ ਆਗੂਆਂ ਨੇ ਕੀਤਾ ਸਵਾਗਤ

ਧੂਰੀ, 20 ਨਵੰਬਰ (ਲਖਵੀਰ ਸਿੰਘ ਧਾਂਦਰਾ)-ਹਲਕਾ ਧੂਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਵੱਲੋਂ ਨੌਜਵਾਨਾਂ ਨੂੰ ਜਥੇਬੰਦੀ ਵਿੱਚ ਅਹਿਮ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਅਤੇ ਬੀਬੀ ਪਰਮਜੀਤ ਕੋਰ ਵਿਰਕ ਵੱਖ-ਵੱਖ ਆਗੂਆਂ ਦਾ ਸਨਮਾਨ ਕਰਦੇ ਹੋਏ। ਤਸਵੀਰ : ਲਖਵੀਰ ਸਿੰਘ ਧਾਂਦਰਾ 21-11-2026
ਧੂਰੀ, 20 ਨਵੰਬਰ (ਲਖਵੀਰ ਸਿੰਘ ਧਾਂਦਰਾ)-ਹਲਕਾ ਧੂਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਵੱਲੋਂ ਨੌਜਵਾਨਾਂ ਨੂੰ ਜਥੇਬੰਦੀ ਵਿੱਚ ਅਹਿਮ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਇਸ ਮੌਕੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ, ਬੀਬੀ ਪਰਮਜੀਤ ਕੌਰ ਵਿਰਕ ਮੀਤ ਪ੍ਰਧਾਨ ਜ਼ਿਲ੍ਹਾ ਸੰਗਰੂਰ ਅਤੇ ਵਕੇਸ਼ ਕੁਮਾਰ ਗਰਗ ਦੀ ਮੌਜੂਦਗੀ ਵਿੱਚ ਸ਼ਹਿਰੀ ਪ੍ਰਧਾਨ ਸੰਜੀਵ ਕੁਮਾਰ ਪਿੰਟਾ ਅਤੇ ਸੀਨੀਅਰ ਆਗੂ ਦੀਪਇੰਦਰ ਸਿੰਘ ਬਰਾੜ ਮੈਂਬਰ ਪੀ ਏ ਸੀ ਦੀ ਅਗਵਾਈ ਹੇਠ ਬਲਜੀਤ ਸਿੰਘ ਬੱਬੂ ਨੂੰ ਯੂਥ ਵਿੰਗ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਪਾਰਟੀ ਆਗੂਆਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਨੌਜਵਾਨਾਂ ਵਿੱਚ ਸਮਾਜ ਅਤੇ ਦੇਸ਼ ਪ੍ਰਤੀ ਕੁਝ ਨਵਾਂ ਕਰਨ ਦਾ ਜਜ਼ਬਾ ਹੁੰਦਾ ਹੈ ਅਤੇ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਅਤੇ ਤਾਕਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜਨਾ ਸ਼੍ਰੋਮਣੀ ਅਕਾਲੀ ਦਲ ਲਈ ਉਤਸ਼ਾਹਜਨਕ ਕਦਮ ਹੈ। ਉਨ੍ਹਾਂ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਬਲਜੀਤ ਸਿੰਘ ਬੱਬੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਆਸ ਪ੍ਰਗਟਾਈ ਕਿ ਬਲਜੀਤ ਸਿੰਘ ਬੱਬੂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਇਸ ਮੌਕੇ ਹਾਜ਼ਰ ਪਾਰਟੀ ਆਗੂਆਂ ਨੇ ਵੀ ਨਵ-ਨਿਯੁਕਤ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਹਲਕਾ ਧੂਰੀ ਵਿੱਚ ਪਾਰਟੀ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ 7 ਦਸੰਬਰ ਤੋਂ ਲੱਗਣ ਵਾਲੇ ਪੱਕੇ ਮੋਰਚੇ ਲਈ ਕੀਤੀ ਬੈਠਕ ਅਗਲੀ ਖ਼ਬਰ ਲੰਗਰਾਂ ਲਈ ਰਸਦ ਦਾ ਟਰੱਕ ਰਵਾਨਾ
Ad Position 24