ਸਰਕਾਰੀ ਕਾਲਜਾਂ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਚਰਚਾ
ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ)- ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੀਆਂ ਸੇਵਾਵਾਂ ਨੂੰ ਪਹਿਲ ਦੇ ਆਧਾਰ ਤੇ ਨਿਯਮਿਤ ਕਰਨ ਦੀ ਮੰਗ ਨੂੰ ਲੈ ਕੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਇਕੱਤਰਤਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ਤੇ ਸਰਕਾਰੀ ਕਾਲਜਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੀ ਨੌਕਰੀਆਂ ਨੂੰ ਸੁਰੱਖਿਅਤ ਅਤੇ ਨਿਯਮਿਤ ਨਹੀਂ ਕੀਤਾ ਗਿਆ।
ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ)- ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੀਆਂ ਸੇਵਾਵਾਂ ਨੂੰ ਪਹਿਲ ਦੇ ਆਧਾਰ ਤੇ ਨਿਯਮਿਤ ਕਰਨ ਦੀ ਮੰਗ ਨੂੰ ਲੈ ਕੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਇਕੱਤਰਤਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ਤੇ ਸਰਕਾਰੀ ਕਾਲਜਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੀ ਨੌਕਰੀਆਂ ਨੂੰ ਸੁਰੱਖਿਅਤ ਅਤੇ ਨਿਯਮਿਤ ਨਹੀਂ ਕੀਤਾ ਗਿਆ। ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੰਯੁਕਤ ਫ਼ਰੰਟ (ਸਰਕਾਰੀ ਕਾਲਜ) ਦੇ ਸੂਬਾਈ ਆਗੂ ਡਾ. ਰਵਿੰਦਰ ਸਿੰਘ ਮਾਨਸਾ, ਪ੍ਰੋ. ਗੁਰਸੇਵਕ ਸਿੰਘ ਪਟਿਆਲਾ, ਡਾ. ਪਰਮਜੀਤ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਪ੍ਰੋ. ਤਨਵੀਰ ਸੰਗਰੂਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸਰਕਾਰ ਬਣਨ ਤੇ ਗੈੱਸਟ ਫੈਕਲਟੀ ਅਧਿਆਪਕਾਂ ਦੀਆਂ ਸੇਵਾਵਾਂ ਨਿਯਮਿਤ ਕਰਨ ਅਤੇ ਸਰਕਾਰੀ ਖ਼ਜ਼ਾਨੇ ਵਿੱਚੋਂ ਬਣਦੀਆਂ ਤਨਖ਼ਾਹਾਂ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਗਲੀਆਂ ਵਿਧਾਨ ਸਭਾ ਚੋਣਾ ਨੇੜੇ ਆਉਣ ਦੇ ਬਾਵਜੂਦ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਕਾਲਜ ਦੇ ਪ੍ਰਤੀਨਿਧੀਆਂ ਪ੍ਰੋ. ਰਾਜਵਿੰਦਰ ਕੌਰ ਅਤੇ ਪ੍ਰੋ. ਇਕਬਾਲ ਸਿੰਘ ਨੇ ਕਿਹਾ ਕਿ ਗੈੱਸਟ ਫੈਕਲਟੀ ਅਧਿਆਪਕਾਂ ਨੇ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਕਾਲਜਾਂ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਮਰਪਿਤ ਕੀਤਾ ਹੈ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਨੌਕਰੀਆਂ ਉੱਤੇ ਅਨਿਸ਼ਚਿਤਤਾ ਦੀ ਤਲਵਾਰ ਲਟਕ ਰਹੀ ਹੈ। ਇਸ ਮੌਕੇ ਪ੍ਰੋ. ਮਨਦੀਪ ਕੌਰ, ਪ੍ਰੋ. ਗੁਲਸ਼ਦੀਪ, ਪ੍ਰੋ. ਸੁਭਾਸ਼, ਪ੍ਰੋ. ਰਮਾ ਸ਼ਰਮਾ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਮੋਨਾ ਗਰਗ, ਪ੍ਰੋ. ਜੈ ਦੇਵੀ, ਪ੍ਰੋ. ਜਸਬੀਰ ਕੌਰ ਸਮੇਤ ਹੋਰ ਗੈੱਸਟ ਫੈਲਕਟੀ ਸਹਾਇਕ ਪ੍ਰੋਫੈਸਰ ਹਾਜ਼ਰ ਸਨ।