21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਬਾਬਾ ਜ਼ੋਰਾਵਰ ਸਿੰਘ ਹਾਊਸ ਬਣਿਆ ਓਵਰਆਲ ਚੈਂਪੀਅਨ

ਲੌਂਗੋਵਾਲ, 21 ਨਵੰਬਰ (ਵਿਨੋਦ, ਖੰਨਾ) - ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ, ਲੌਂਗੋਵਾਲ ਵਿਖੇ ਸਾਲਾਨਾ ਅਥਲੈਟਿਕ ਮੀਟ ਬੜੇ ਉਤਸ਼ਾਹ ਨਾਲ ਕਰਵਾਈ ਗਈ। ਇਸ ਖੇਡ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੌੜਾਂ, ਗੋਲਾ ਸੁੱਟਣ ਸਮੇਤ ਅਥਲੈਟਿਕ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 22-11-2026
ਲੌਂਗੋਵਾਲ, 21 ਨਵੰਬਰ (ਵਿਨੋਦ, ਖੰਨਾ) - ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ, ਲੌਂਗੋਵਾਲ ਵਿਖੇ ਸਾਲਾਨਾ ਅਥਲੈਟਿਕ ਮੀਟ ਬੜੇ ਉਤਸ਼ਾਹ ਨਾਲ ਕਰਵਾਈ ਗਈ। ਇਸ ਖੇਡ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੌੜਾਂ, ਗੋਲਾ ਸੁੱਟਣ ਸਮੇਤ ਅਥਲੈਟਿਕ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਬਿਹਤਰੀਨ ਖੇਡ ਦਾ ਮੁਜ਼ਾਹਰਾ ਕਰਦਿਆਂ ਬਾਬਾ ਜ਼ੋਰਾਵਰ ਸਿੰਘ ਹਾਊਸ ਨੇ ਓਵਰਆਲ ਟਰਾਫੀ ’ਤੇ ਕਬਜ਼ਾ ਕੀਤਾ। ਜਦਕਿ ਬਾਬਾ ਜੁਝਾਰ ਸਿੰਘ ਹਾਊਸ ਦੂਜੇ ਅਤੇ ਬਾਬਾ ਫ਼ਤਿਹ ਸਿੰਘ ਹਾਊਸ ਤੀਜੇ ਸਥਾਨ ‘ਤੇ ਰਿਹਾ। ਇਸ ਜੇਤੂ ਹਾਊਸ ਦੀ ਅਗਵਾਈ ਹਾਊਸ ਇੰਚਾਰਜ ਸਹਾਇਕ ਪ੍ਰੋਫੈਸਰ ਪਰਮਜੀਤ ਕੌਰ ਨੇ ਕੀਤੀ, ਜਿਨ੍ਹਾਂ ਦੀ ਅਗਵਾਈ, ਮਿਹਨਤ ਅਤੇ ਹੌਸਲਾ ਅਫ਼ਜ਼ਾਈ ਸਦਕਾ ਟੀਮ ਨੇ ਇਹ ਕਾਮਯਾਬੀ ਹਾਸਲ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਜੇਤੂ ਹਾਊਸ ਅਤੇ ਸਾਰੇ ਭਾਗੀਦਾਰ ਖਿਡਾਰੀਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਧਾਲੀਵਾਲ ਨੇ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ ਇਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ। ਜੇਤੂ ਖਿਡਾਰੀਆਂ ਨੂੰ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਅਤੇ ਅਧਿਆਪਕਾਂ ਵਲੋਂ ਸਰਟੀਫਿਕੇਟ ਅਤੇ ਟਰਾਫੀਆਂ ਦੇ ਕੇ ਸਨਮਾਨਤ ਕੀਤਾ ਗਿਆ।ਇਸ ਪੂਰੇ ਸਮਾਗਮ ਦਾ ਸੁਚੱਜਾ ਪ੍ਰਬੰਧ ਸਹਾਇਕ ਪ੍ਰੋਫੈਸਰ ਅਵਤਾਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਡਾ. ਨੀਨਾ ਬਰਾੜ, ਸਹਾਇਕ ਪ੍ਰੋ. ਪਰਮਜੀਤ ਕੌਰ, ਸਹਾਇਕ ਪ੍ਰੋ. ਮਨਦੀਪ ਕੌਰ, ਸਹਾਇਕ ਪ੍ਰੋ. ਰਮਨਦੀਪ ਕੌਰ, ਸਹਾਇਕ ਪ੍ਰੋ. ਮਨਜੀਤ ਕੌਰ, ਸਹਾਇਕ ਪ੍ਰੋ. ਗਗਨ ਕੁਮਾਰ ਅਤੇ ਸੁਖਬੀਰ ਸਿੰਘ ਉਭਾਵਾਲ ਸਮੇਤ ਕਾਲਜ ਦੇ ਸਮੂਹ ਫੈਕਲਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧੂਰੀ ਦੇ ਵਿਕਾਸ ਕਾਰਜਾਂ ਨੂੰ ਲੈ ਕੇ ‘ਧੂਰੀ ਵਿਕਾਸ ਮੰਚ’ ਨੇ ਕੱਸੀ ਕਮਰ; ਦਸੰਬਰ ’ਚ ਲੱਗੇਗਾ ਦੂਜਾ ਮੈਗਾ ਮੈਡੀਕਲ ਕੈਂਪ... ਅਗਲੀ ਖ਼ਬਰ ਖੁੰਭਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸੰਬੰਧੀ ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਵਿਚ 27 ਕਿਸਾਨਾਂ ਅਤੇ ਕਿਸਾਨ ਬੀਬੀਆ...
Ad Position 24