ਲੋਕਾਂ ਦੇ ਪਿਆਰ ਸਦਕਾ ਪੰਜਾਬ ’ਚ ਮੁੜ ਝੂਲੇਗਾ ‘ਆਪ’ ਦਾ ਝੰਡਾ-ਚੇਅਰਮੈਨ ਅਮਰੀਕ ਸਿੰਘ ਭੋਜੋਵਾਲੀ
ਧੂਰੀ, 21 ਨਵੰਬਰ (ਲਖਵੀਰ ਸਿੰਘ ਧਾਂਦਰਾ)-ਵੇਰਕਾ ਮਿਲਕ ਪਲਾਂਟ ਸੰਗਰੂਰ ਦੇ ਚੇਅਰਮੈਨ ਅਮਰੀਕ ਸਿੰਘ ਭੋਜੋਵਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਪੂਰੀ ਤਰ੍ਹਾਂ ਬਾਗੋ- ਬਾਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ ਨੂੰ ਭਲੀ-ਭਾਂਤ ਪਛਾਣ ਲਿਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸੂਬੇ ਅੰਦਰ ਮੁੜ ‘ਆਪ’ ਦੀ ਸਰਕਾਰ ਬਣਨੀ ਤੈਅ ਹੈ, ਚੇਅਰਮੈਨ ਅਮਰੀਕ ਸਿੰਘ ਭੋਜੋਵਾਲੀ ਨੇ ਵਿਰੋਧੀ ਧਿਰਾਂ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਪੂਰੀ ਤਰ੍ਹਾਂ ਮੁੱਦਾਹੀਣ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਸਿਆਸੀ ਜ਼ਮੀਨ ਖਿਸਕ ਚੁੱਕੀ ਹੈ।
ਧੂਰੀ, 21 ਨਵੰਬਰ (ਲਖਵੀਰ ਸਿੰਘ ਧਾਂਦਰਾ)-ਵੇਰਕਾ ਮਿਲਕ ਪਲਾਂਟ ਸੰਗਰੂਰ ਦੇ ਚੇਅਰਮੈਨ ਅਮਰੀਕ ਸਿੰਘ ਭੋਜੋਵਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਪੂਰੀ ਤਰ੍ਹਾਂ ਬਾਗੋ- ਬਾਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ ਨੂੰ ਭਲੀ-ਭਾਂਤ ਪਛਾਣ ਲਿਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸੂਬੇ ਅੰਦਰ ਮੁੜ ‘ਆਪ’ ਦੀ ਸਰਕਾਰ ਬਣਨੀ ਤੈਅ ਹੈ, ਚੇਅਰਮੈਨ ਅਮਰੀਕ ਸਿੰਘ ਭੋਜੋਵਾਲੀ ਨੇ ਵਿਰੋਧੀ ਧਿਰਾਂ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਪੂਰੀ ਤਰ੍ਹਾਂ ਮੁੱਦਾਹੀਣ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਸਿਆਸੀ ਜ਼ਮੀਨ ਖਿਸਕ ਚੁੱਕੀ ਹੈ। ਚੇਅਰਮੈਨ ਭੋਜੋਵਾਲੀ ਨੇ ਕਿਹਾ ਕਿ ਧੂਰੀ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਖਰਚੀਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ‘ਤੇ ਮੋਹਰ ਲਾਉਂਦਿਆਂ ਮੁੜ ਆਮ ਆਦਮੀ ਪਾਰਟੀ ਦੇ ਹੱਥ ਸੂਬੇ ਦੀ ਵਾਗ ਡੋਰ ਸੌਂਪਣਗੇ।