21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਮਾਜਿਕ, ਧਾਰਮਿਕ ਤੇ ਵਪਾਰਕ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਸ਼ਖ਼ਸੀਅਤ ਸਨ ਪ੍ਰਧਾਨ ਜੀਵਨ ਕੁਮਾਰ ਰੱਬੜ

ਲਹਿਰਾਗਾਗਾ- ਇਲਾਕੇ ਦੀਆਂ ਸਮਾਜਿਕ, ਧਾਰਮਿਕ ਅਤੇ ਵਪਾਰਕ ਸਰਗਰਮੀਆਂ ਵਿੱਚ ਆਪਣੀ ਨਿਵੇਕਲੀ ਪਛਾਣ ਰੱਖਣ ਵਾਲੇ ਪ੍ਰਧਾਨ ਜੀਵਨ ਕੁਮਾਰ ਰੱਬੜ ਅਜਿਹੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣਾ ਜੀਵਨ ਲੋਕ ਸੇਵਾ, ਸਮਾਜਿਕ ਭਲਾਈ ਅਤੇ ਧਾਰਮਿਕ ਕਾਰਜਾਂ ਨੂੰ ਸਮਰਪਿਤ ਕੀਤਾ। ਇਲਾਕੇ ਦੀ ਪ੍ਰਮੁੱਖ ਸ਼ਖ਼ਸੀਅਤ ਅਤੇ ਕੈਬਨਿਟ ਮੰਤਰੀ ਪੰਜਾਬ ਐਡਵੋਕੇਟ ਬਰਿੰਦਰ ਗੋਇਲ ਦੇ ਚਚੇਰੇ ਭਰਾ ਹੋਣ ਦੇ ਨਾਲ-ਨਾਲ ਉਹ ਆਪਣੀ ਮਿਹਨਤ, ਨਿਮਰਤਾ, ਮਿਲਾਪੜੇ ਸੁਭਾਅ ਅਤੇ ਸੇਵਾ ਭਾਵਨਾ ਸਦਕਾ ਲੋਕਾਂ ਦੇ ਦਿਲਾਂ ਵਿੱਚ ਵਿਸ਼ੇਸ਼ ਸਥਾਨ ਰੱਖਦੇ ਸਨ।

Ad Position 21
No active advertisement
ਅਜੀਤ ਡੈਸਕ 22-11-2026
ਲਹਿਰਾਗਾਗਾ- ਇਲਾਕੇ ਦੀਆਂ ਸਮਾਜਿਕ, ਧਾਰਮਿਕ ਅਤੇ ਵਪਾਰਕ ਸਰਗਰਮੀਆਂ ਵਿੱਚ ਆਪਣੀ ਨਿਵੇਕਲੀ ਪਛਾਣ ਰੱਖਣ ਵਾਲੇ ਪ੍ਰਧਾਨ ਜੀਵਨ ਕੁਮਾਰ ਰੱਬੜ ਅਜਿਹੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣਾ ਜੀਵਨ ਲੋਕ ਸੇਵਾ, ਸਮਾਜਿਕ ਭਲਾਈ ਅਤੇ ਧਾਰਮਿਕ ਕਾਰਜਾਂ ਨੂੰ ਸਮਰਪਿਤ ਕੀਤਾ। ਇਲਾਕੇ ਦੀ ਪ੍ਰਮੁੱਖ ਸ਼ਖ਼ਸੀਅਤ ਅਤੇ ਕੈਬਨਿਟ ਮੰਤਰੀ ਪੰਜਾਬ ਐਡਵੋਕੇਟ ਬਰਿੰਦਰ ਗੋਇਲ ਦੇ ਚਚੇਰੇ ਭਰਾ ਹੋਣ ਦੇ ਨਾਲ-ਨਾਲ ਉਹ ਆਪਣੀ ਮਿਹਨਤ, ਨਿਮਰਤਾ, ਮਿਲਾਪੜੇ ਸੁਭਾਅ ਅਤੇ ਸੇਵਾ ਭਾਵਨਾ ਸਦਕਾ ਲੋਕਾਂ ਦੇ ਦਿਲਾਂ ਵਿੱਚ ਵਿਸ਼ੇਸ਼ ਸਥਾਨ ਰੱਖਦੇ ਸਨ। ਜੀਵਨ ਕੁਮਾਰ ਰੱਬੜ ਦਾ ਜਨਮ 10 ਦਸੰਬਰ 1969 ਨੂੰ ਪਿਤਾ ਸੇਠ ਜਿਲਾ ਰਾਮ ਅਤੇ ਮਾਤਾ ਕ੍ਰਿਸ਼ਨਾ ਦੇਵੀ ਦੇ ਘਰ ਹੋਇਆ। ਆਪ ਦਾ ਵਿਆਹ 1991 ਵਿਚ ਨਿਰਮਲਾ ਦੇਵੀ ਪੁੱਤਰੀ ਅਮਰ ਨਾਥ ਵਾਸੀ ਖੇਤਲਾ (ਪਾਤੜ੍ਹਾ) ਨਾਲ ਹੋਇਆ ਅਤੇ ਆਪ ਦੇ ਘਰ ਇਕ ਪੁੱਤਰ ਸੁਮਿਤ ਕੁਮਾਰ ਅਤੇ ਪੁੱਤਰੀ ਮੋਨਿਕਾ ਨੇ ਜਨਮ ਲਿਆ।ਉਨ੍ਹਾਂ ਨੂੰ ਸਮਾਜ ਸੇਵਾ ਦੀ ਗੁੜ੍ਹਤੀ ਪਰਿਵਾਰਕ ਵਿਰਸੇ ਵਿੱਚੋਂ ਹੀ ਮਿਲੀ ਸੀ। ਬਚਪਨ ਤੋਂ ਹੀ ਉਹ ਐਡਵੋਕੇਟ ਬਰਿੰਦਰ ਗੋਇਲ ਦੇ ਨਾਲ ਰਹਿ ਕੇ ਸਮਾਜਿਕ ਅਤੇ ਜਨਤਕ ਜੀਵਨ ਦੀਆਂ ਬਾਰੀਕੀਆਂ ਸਿੱਖਦੇ ਰਹੇ।ਵਪਾਰਕ ਖੇਤਰ ਵਿੱਚ ਵੀ ਜੀਵਨ ਕੁਮਾਰ ਰੱਬੜ ਨੇ ਆਪਣੀ ਵੱਖਰੀ ਪਛਾਣ ਬਣਾਈ। ਉਹ ਕਾਂਗਰਸ ਸਰਕਾਰ ਦੇ ਸਮੇਂ ਤੋਂ ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਸਨ। ਉਨ੍ਹਾਂ ਨੇ ਆੜ੍ਹਤੀਆਂ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਸਮਝਦਿਆਂ ਹਮੇਸ਼ਾ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੀ ਅਗਵਾਈ ਅਤੇ ਸੂਝ-ਬੂਝ ਕਾਰਨ ਵਪਾਰਕ ਹਲਕਿਆਂ ਵਿੱਚ ਵੀ ਉਨ੍ਹਾਂ ਦਾ ਵਿਸ਼ੇਸ਼ ਸਤਿਕਾਰ ਸੀ। ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਹੋਰ ਵੀ ਵਡਮੁੱਲੀਆਂ ਸਨ। ਉਹ ਗਊਸ਼ਾਲਾ ਕਮੇਟੀ ਦੇ ਆਗੂ, ਸ੍ਰੀ ਸਨਾਤਨ ਧਰਮ ਮੰਦਰ ਕਮੇਟੀ ਅਤੇ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਲਹਿਰਾਗਾਗਾ ਦੇ ਚੇਅਰਮੈਨ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹੇ। ਇਸ ਤੋਂ ਇਲਾਵਾ ਸ਼ਹਿਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਪ੍ਰੇਮ ਸੇਵਾ ਸੰਮਤੀ ਦੇ ਪਿਛਲੇ ਕਰੀਬ 25 ਸਾਲਾਂ ਤੋਂ ਪ੍ਰਧਾਨ ਵਜੋਂ ਸੇਵਾ ਕਰਨਾ ਉਨ੍ਹਾਂ ਦੀ ਸਮਾਜ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ। ਸ੍ਰੀ ਨੈਣਾ ਦੇਵੀ ਮੰਦਰ ਵਿਖੇ ਹਰ ਸਾਲ ਲੰਗਰ ਅਤੇ ਮੈਡੀਕਲ ਕੈਂਪ ਲਗਵਾਉਣੇ, ਰੇਲਵੇ ਸਟੇਸ਼ਨ ’ਤੇ ਯਾਤਰੀਆਂ ਲਈ ਸ਼ੁੱਧ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ ਅਤੇ ਸ਼ਹਿਰ ਦੇ ਹਰ ਸਮਾਜਿਕ ਤੇ ਧਾਰਮਿਕ ਕਾਰਜ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਉਨ੍ਹਾਂ ਦੇ ਜੀਵਨ ਦਾ ਅਹਿਮ ਹਿੱਸਾ ਸੀ। ਉਹ ਸਮਾਜ ਸੇਵਾ ਨੂੰ ਕੋਈ ਵਿਖਾਵਾ ਨਹੀਂ, ਸਗੋਂ ਆਪਣਾ ਫਰਜ਼ ਸਮਝਦੇ ਸਨ। ਲੋੜਵੰਦਾਂ ਦੀ ਮਦਦ ਕਰਨਾ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋਣਾ ਉਨ੍ਹਾਂ ਦੇ ਸੁਭਾਅ ਦਾ ਅਟੁੱਟ ਅੰਗ ਸੀ। ਮਿੱਠ-ਬੋਲੜੇ, ਨਿਮਰ ਅਤੇ ਮਿਲਾਪੜੇ ਸੁਭਾਅ ਦੇ ਮਾਲਕ ਜੀਵਨ ਕੁਮਾਰ ਰੱਬੜ ਦੀ ਸਭ ਤੋਂ ਵੱਡੀ ਖੂਬੀ ਇਹ ਸੀ ਕਿ ਉਹ ਹਰ ਵਰਗ ਦੇ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੰਦੇ ਸਨ। ਉਨ੍ਹਾਂ ਦੇ ਵਿਅਕਤੀਤਵ ਵਿੱਚ ਗਿਆਨ, ਸੂਝ-ਬੂਝ, ਸਹਿਣਸ਼ੀਲਤਾ ਅਤੇ ਸੇਵਾ ਭਾਵਨਾ ਦਾ ਸੁੰਦਰ ਸੁਮੇਲ ਸੀ। ਉਹ ਆਪਣੇ ਕੰਮਾਂ ਰਾਹੀਂ ਲੋਕਾਂ ਨਾਲ ਅਜਿਹਾ ਰਿਸ਼ਤਾ ਜੋੜਦੇ ਸਨ, ਜੋ ਅਹੁਦਿਆਂ ਅਤੇ ਰੁਤਬਿਆਂ ਤੋਂ ਕਿਤੇ ਉੱਪਰ ਸੀ।ਬੇਸ਼ੱਕ ਇਨਸਾਨ ਇਸ ਸੰਸਾਰ ਤੋਂ ਰੁਖ਼ਸਤ ਹੋ ਜਾਂਦਾ ਹੈ, ਪਰ ਉਸ ਵੱਲੋਂ ਕੀਤੇ ਨੇਕ ਕਾਰਜ ਅਤੇ ਲੋਕਾਂ ਦੇ ਦਿਲਾਂ ਵਿੱਚ ਬਣਾਈ ਜਗ੍ਹਾ ਹਮੇਸ਼ਾ ਜਿਊਂਦੀ ਰਹਿੰਦੀ ਹੈ। ਪ੍ਰਧਾਨ ਜੀਵਨ ਕੁਮਾਰ ਰੱਬੜ ਵੀ ਆਪਣੀ ਸੇਵਾ ਭਾਵਨਾ, ਨਿਮਰਤਾ ਅਤੇ ਲੋਕ ਪੱਖੀ ਸੋਚ ਸਦਕਾ ਹਮੇਸ਼ਾ ਲੋਕਾਂ ਦੀਆਂ ਯਾਦਾਂ ਵਿੱਚ ਵਸੇ ਰਹਿਣਗੇ। ਉਨ੍ਹਾਂ ਦੀ ਆਂਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਗਰੁੜ ਪ੍ਰਾਣ ਜੀ ਦੇ ਪਾਠ ਦੇ ਭੋਗ ਤੇ ਅੰਤਿਮ ਅਰਦਾਸ 22 ਨਵੰਬਰ, 2026 ਦਿਨ ਐਤਵਾਰ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਸ੍ਰੀ ਹਨੂੰਮਤ ਧਾਮ ਜਾਖਲ ਰੋਡ ਲਹਿਰਾਗਾਗਾ ਵਿਖੇ ਹੋਵੇਗੀ। ਵਲੋਂ-ਅਸ਼ੋਕ ਗਰਗ
Ad Position 22
No active advertisement
ਪਿਛਲੀ ਖ਼ਬਰ ਬਰਸੀ ’ਤੇ ਵਿਸ਼ੇਸ਼ - ਐਡਵੋਕੇਟ ਸੌਰਵ ਗੋਇਲ ਅਗਲੀ ਖ਼ਬਰ ਅਹਿਮਦਗੜ੍ਹ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24