21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਰਾਜ ਪੱਧਰੀ ਖੇਡ ਫੈਸਿੰਗ (ਤਲਵਾਰਬਾਜ਼ੀ) ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਸੰਗਰੂਰ ਦਾ ਨਾਮ ਕੀਤਾ ਰੌਸ਼ਨ

ਸੰਗਰੂਰ, 21 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਿਕ ਗੁਰਦੁਆਰਾ ਸਾਹਿਬ ਜੀ ਗੁਰੂ ਸਿੰਘ ਸਭਾ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮ੍ਰਿਤ ਵੇਲੇ ਦੀਆਂ ਪ੍ਰਭਾਤ ਫੇਰੀਆਂ ਜਾਰੀ ਹਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਬੰਸ ਸਿੰਘ, ਹਰਪ੍ਰੀਤ ਸਿੰਘ ਸ਼ੈਲੀ, ਉਪਿੰਦਰਜੀਤ ਸਿੰਘ ਟੋਕੀ ਮੈਨੇਜਰ, ਅਵਤਾਰ ਸਿੰਘ, ਗੁਰਿੰਦਰ ਵੀਰ ਸਿੰਘ, ਜਸਵੀਰ ਸਿੰਘ ਪਿੰਕਾ, ਇੰਦਰਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਇਹਨਾਂ ਪ੍ਰਭਾਤ ਫੇਰੀਆਂ ਦੌਰਾਨ ਸੰਗਤਾਂ ਵੱਲੋਂ ਸ਼ਬਦਾਂ ਦੇ ਗਾਇਨ ਨਾਲ ਗੁਰੂ ਸਾਹਿਬ ਦੇ ਸੰਦੇਸ਼ ਦਾ ਸੰਚਾਰ ਕੀਤਾ ਜਾ ਰਿਹਾ ਹੈ।

Ad Position 21
No active advertisement
ਰਾਜ ਪੱਧਰੀ ਖੇਡ ਫੈਸਿੰਗ (ਤਲਵਾਰਬਾਜ਼ੀ) ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਸੰਗਰੂਰ ਦਾ ਨਾਮ ਕੀਤਾ ਰੌਸ਼ਨ ਪ੍ਰਭਾਤ ਫੇਰੀ ਦਾ ਦ੍ਰਿਸ਼। ਤਸਵੀਰ-ਮੁਕੇਸ ਕੁਮਾਰ 22-11-2026
ਸੰਗਰੂਰ, 21 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਿਕ ਗੁਰਦੁਆਰਾ ਸਾਹਿਬ ਜੀ ਗੁਰੂ ਸਿੰਘ ਸਭਾ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮ੍ਰਿਤ ਵੇਲੇ ਦੀਆਂ ਪ੍ਰਭਾਤ ਫੇਰੀਆਂ ਜਾਰੀ ਹਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਬੰਸ ਸਿੰਘ, ਹਰਪ੍ਰੀਤ ਸਿੰਘ ਸ਼ੈਲੀ, ਉਪਿੰਦਰਜੀਤ ਸਿੰਘ ਟੋਕੀ ਮੈਨੇਜਰ, ਅਵਤਾਰ ਸਿੰਘ, ਗੁਰਿੰਦਰ ਵੀਰ ਸਿੰਘ, ਜਸਵੀਰ ਸਿੰਘ ਪਿੰਕਾ, ਇੰਦਰਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਇਹਨਾਂ ਪ੍ਰਭਾਤ ਫੇਰੀਆਂ ਦੌਰਾਨ ਸੰਗਤਾਂ ਵੱਲੋਂ ਸ਼ਬਦਾਂ ਦੇ ਗਾਇਨ ਨਾਲ ਗੁਰੂ ਸਾਹਿਬ ਦੇ ਸੰਦੇਸ਼ ਦਾ ਸੰਚਾਰ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸੁਰਿੰਦਰ ਪਾਲ ਸਿੰਘ ਸਿਦਕੀ, ਕਰਤਾਰ ਸਿੰਘ, ਹਰਵਿੰਦਰ ਸਿੰਘ ਪੱਪੂ, ਸੰਦੀਪ ਸਿੰਘ ਤੋਂ ਇਲਾਵਾ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਸੁਰਿੰਦਰ ਕੌਰ, ਮਨਜੀਤ ਕੌਰ, ਨਿਸ਼ਾ ਰਾਣੀ, ਰੁਪਿੰਦਰ ਕੌਰ, ਮਧੂ ਸਿੰਗਲਾ, ਰੇਖਾ ਰਾਣੀ, ਕਿਰਨ ਦੂਆ, ਮਨੀਸ਼ਾ ਰਾਣੀ ਆਦਿ ਵੱਲੋਂ ਗੁਰੂ ਜਸ ਗਾਇਨ ਕੀਤਾ ਜਾ ਰਿਹਾ ਹੈ। ਵੱਖ ਵੱਖ ਗੁਰਦੁਆਰਾ ਸਾਹਿਬਾਨ ਅਤੇ ਕਲੋਨੀਆਂ ਵਿੱਚ ਪ੍ਰਬੰਧਕ ਕਮੇਟੀਆਂ ਅਤੇ ਕਲੋਨੀ ਨਿਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਅਤੇ ਸੰਗਤਾਂ ਨੂੰ ਚਾਹ, ਦੁੱਧ, ਕਾਫੀ ਅਤੇ ਖਾਧ ਪਦਾਰਥਾਂ ਦੀ ਸੇਵਾ ਕੀਤੀ ਜਾ ਰਹੀ ਹੈ। ਭਾਈ ਕੇਵਲ ਸਿੰਘ ਹੈੱਡ ਗ੍ਰੰਥੀ, ਕਮੇਟੀ ਮੈਂਬਰ ਚਰਨਕਮਲ ਸਿੰਘ ਸ਼ੇਖੋਂ, ਅੰਮ੍ਰਿਤ ਪਾਲ ਸਿੰਘ, ਜਰਨੈਲ ਸਿੰਘ ਦੇ ਨਾਲ ਤਰਲੋਚਨ ਸਿੰਘ, ਪ੍ਤਾਪ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ ਖ਼ਾਲਸਾ ਕਕਾਰ ਭੰਡਾਰ, ਹਰਪ੍ਰੀਤ ਸਿੰਘ ਪ੍ਰੀਤ, ਸੁਰੇਸ਼ ਕੁਮਾਰ ਆਦਿ ਵੱਲੋਂ ਵੱਖ ਸੇਵਾਵਾਂ ਰਾਹੀਂ ਸਹਿਯੋਗ ਦੇ ਰਹੇ ਹਨ। ਹਰਬੰਸ ਸਿੰਘ ਅਤੇ ਗੁਰਿੰਦਰ ਵੀਰ ਸਿੰਘ ਨੇ ਦੱਸਿਆ ਕਿ ਗੁਰਪੁਰਬ ਦੇ ਸਬੰਧ ਵਿੱਚ ਅੱਜ ਸਵੇਰੇ 10. 30 ਵਜੇ ਸੀ੍ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚਾਲੇ ਪਾਵੇਗਾ। ਜਦੋਂ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਹੋ ਰਹੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਦਾ ਦੂਸਰਾ ਰਾਊਂਡ ਅਤੇ ਫਾਈਨਲ ਮੁਕਾਬਲਾ ਕੱਲ੍ਹ 23 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ। ਇਸ ਦੇ ਨਾਲ ਹੀ ਦਸਤਾਰ ਸਜਾਉਣ ਮੁਕਾਬਲੇ ਵੀ ਕਰਵਾਏ ਜਾਣਗੇ। 24 ਨਵੰਬਰ ਪ੍ਰਕਾਸ਼ ਪੁਰਬ ਦੇ ਦਿਹਾੜੇ ਦਿਨ ਦੇ ਗੁਰਮਤਿ ਸਮਾਗਮ ਵਿੱਚ ਭਾਈ ਇੰਦਰਜੀਤ ਸਿੰਘ ਨਦਰਿ ਲੁਧਿਆਣੇ ਵਾਲੇ , ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਵਾਲੇ ਅਤੇ ਅਕਾਲ ਅਕੈਡਮੀ ਬੇਨੜਾ ਦੇ ਵਿਦਿਆਰਥੀ ਕੀਰਤਨ ਦੀ ਹਾਜ਼ਰੀ ਭਰਨਗੇ ਜਦੋਂ ਕਿ ਗਿਆਨੀ ਪਿ੍ਤਪਾਲ ਸਿੰਘ ਪਟਿਆਲੇ ਵਾਲੇ ਕਥਾ ਵਿਚਾਰ ਕਰਨਗੇ। ਰਾਤ ਦੇ ਸਮਾਗਮ ਵਿੱਚ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ, ਲੋਕਲ ਗੁਰਦੁਆਰਾ ਸਾਹਿਬਾਨ ਦੇ ਹਜ਼ੂਰੀ ਰਾਗੀ ਭਾਈ ਗੁਰਧਿਆਨ ਸਿੰਘ, ਬਲਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਤੋਂ ਇਲਾਵਾ ਭਾਈ ਮਹਿਕਦੀਪ ਸਿੰਘ ਸੀ੍ ਅੰਮ੍ਰਿਤਸਰ ਵਾਲੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ ਜਦੋਂ ਕਿ ਪ੍ਰਸਿੱਧ ਵਿਦਵਾਨ ਭਾਈ ਹਰਜਿੰਦਰ ਸਿੰਘ ਮਾਝੀ (ਦਰਬਾਰ ਏ ਖ਼ਾਲਸਾ) ਕਥਾ ਵਿਚਾਰ ਕਰਨਗੇ। ਅੰਤਰਰਾਸ਼ਟਰੀ ਢਾਡੀ ਭਾਈ ਬਲਦੇਵ ਸਿੰਘ ਲੌਂਗੋਵਾਲ ਦਾ ਜਥਾ ਬੀਰ ਰਸੀ ਵਾਰਾਂ ਅਤੇ ਵਿਆਖਿਆ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਬੀਬੀ ਪਰਮਜੀਤ ਕੌਰ ਭੰਗੂ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਨ ’ਤੇ ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਸ਼ਰਧਾਲੂਆਂ ਦੀ ਭਰੀ ਹੋਈ ਪਿੱਕਅੱਪ ਗੱਡੀ ਦੇ ਪਲਟ ਜਾਣ ਕਾਰਨ 7 ਔਰਤਾਂ ਸਮੇਤ 10 ਸ਼ਰਧਾਲੂ ਜ਼ਖ਼ਮੀ
Ad Position 24