21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਾਪਰਟੀ ਕਾਰਡ ਦੇਣ ਦਾ ਮੁੱਖ ਮਨੋਰਥ ਇਹ ਹੈ ਕਿ ਹੁਣ ਤੱਕ ਮਾਲਕ ਰਹਿੰਦੇ ਤਾਂ ਇਨ੍ਹਾਂ ਮਕਾਨਾਂ ਵਿੱਚ ਸਨ ਪ੍ਰੰਤੂ ਉਨਾਂ ਨੂੰ ਮਾਲਕੀ ਦਾ ਹੱਕ ਨਹੀਂ ਸੀ – ਐਡਵੋਕੇਟ ਬਰਿੰਦਰ ਗੋਇਲ

ਲਹਿਰਾਗਾਗਾ 21 ਨਵੰਬਰ (ਪ੍ਰਵੀਨ ਖੋਖਰ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮੁੱਚੇ ਪੰਜਾਬ ਵਿੱਚ ਲਾਲ ਲਕੀਰ ਅਧੀਨ ਆਉਂਦੇ ਮਕਾਨਾਂ ਨੂੰ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਉਨ੍ਹਾਂ ਦੇ ਘਰਾਂ ਦੇ ਪ੍ਰਾਪਰਟੀ ਕਾਰਡ ਸੌਂਪਣ ਦਾ ਮੁੱਖ ਮਨੋਰਥ ਇਹ ਹੈ ਕਿ ਹੁਣ ਤੱਕ ਮਾਲਕ ਰਹਿੰਦੇ ਤਾਂ ਇਨ੍ਹਾਂ ਮਕਾਨਾਂ ਵਿੱਚ ਪ੍ਰੰਤੂ ਉਨ੍ਹਾਂ ਨੂੰ ਮਾਲਕੀ ਦਾ ਹੱਕ ਨਹੀਂ ਸੀ ਇੰਨਾ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਿੰਡ ਢੀਂਡਸਾ, ਭੁਟਾਲ ਖੁਰਦ ਸਮੇਤ ਹੋਰਨਾਂ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਦਿੰਦੇ ਸਮੇਂ ਕੀਤਾ । ਉਨ੍ਹਾਂ ਆਖਿਆ ਕਿ ਬਹੁਤੇ ਲੰਮੇ ਸਮੇਂ ਤੋਂ ਵੱਖ-ਵੱਖ ਪਰਿਵਾਰ ਇਨ੍ਹਾਂ ਮਕਾਨਾਂ ਵਿੱਚ ਆਪਣਾ ਰਹਿਣ ਵਸੇਰਾ ਕਰਦੇ ਰਹੇ ਪ੍ਰੰਤੂ ਨਾ ਤਾਂ ਉਹ ਇਸ ਮਕਾਨ ‘ਤੇ ਕਰਜ਼ਾ ਲੈ ਸਕਦੇ ਸਨ ਅਤੇ ਨਾ ਹੀ ਅੱਗੇ ਵੇਚ ਸਕਦੇ ਸਨ ਕਿਉਂਕਿ ਇਸਦੀ ਕੋਈ ਰਜਿਸਟਰੀ ਵਗ਼ੈਰਾ ਨਹੀਂ ਸੀ ਹੁੰਦੀ।

Ad Position 21
No active advertisement
ਅਧੂਰੇ ਦਸਤਾਵੇਜ਼ਾਂ ਵਾਲੀਆਂ ਬੱਸਾਂ ਦੇ ਕੀਤੇ ਚਲਾਨ 22-11-2026
ਲਹਿਰਾਗਾਗਾ 21 ਨਵੰਬਰ (ਪ੍ਰਵੀਨ ਖੋਖਰ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮੁੱਚੇ ਪੰਜਾਬ ਵਿੱਚ ਲਾਲ ਲਕੀਰ ਅਧੀਨ ਆਉਂਦੇ ਮਕਾਨਾਂ ਨੂੰ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਉਨ੍ਹਾਂ ਦੇ ਘਰਾਂ ਦੇ ਪ੍ਰਾਪਰਟੀ ਕਾਰਡ ਸੌਂਪਣ ਦਾ ਮੁੱਖ ਮਨੋਰਥ ਇਹ ਹੈ ਕਿ ਹੁਣ ਤੱਕ ਮਾਲਕ ਰਹਿੰਦੇ ਤਾਂ ਇਨ੍ਹਾਂ ਮਕਾਨਾਂ ਵਿੱਚ ਪ੍ਰੰਤੂ ਉਨ੍ਹਾਂ ਨੂੰ ਮਾਲਕੀ ਦਾ ਹੱਕ ਨਹੀਂ ਸੀ ਇੰਨਾ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਿੰਡ ਢੀਂਡਸਾ, ਭੁਟਾਲ ਖੁਰਦ ਸਮੇਤ ਹੋਰਨਾਂ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਦਿੰਦੇ ਸਮੇਂ ਕੀਤਾ । ਉਨ੍ਹਾਂ ਆਖਿਆ ਕਿ ਬਹੁਤੇ ਲੰਮੇ ਸਮੇਂ ਤੋਂ ਵੱਖ-ਵੱਖ ਪਰਿਵਾਰ ਇਨ੍ਹਾਂ ਮਕਾਨਾਂ ਵਿੱਚ ਆਪਣਾ ਰਹਿਣ ਵਸੇਰਾ ਕਰਦੇ ਰਹੇ ਪ੍ਰੰਤੂ ਨਾ ਤਾਂ ਉਹ ਇਸ ਮਕਾਨ ‘ਤੇ ਕਰਜ਼ਾ ਲੈ ਸਕਦੇ ਸਨ ਅਤੇ ਨਾ ਹੀ ਅੱਗੇ ਵੇਚ ਸਕਦੇ ਸਨ ਕਿਉਂਕਿ ਇਸਦੀ ਕੋਈ ਰਜਿਸਟਰੀ ਵਗ਼ੈਰਾ ਨਹੀਂ ਸੀ ਹੁੰਦੀ। ਸਰਕਾਰ ਨੇ ਪੰਜਾਬ ਦੇ ਲੱਖਾਂ ਪਰਿਵਾਰਾਂ ਦੇ ਇਸ ਦਰਦ ਅਤੇ ਮੰਗ ‘ਤੇ ਗੰਭੀਰਤਾ ਨਾਲ ਵਿਚਾਰਦੇ ਹੋਏ ਇਹ ਪ੍ਰਾਪਰਟੀ ਕਾਰਡ ਦੇਣ ਦਾ ਫ਼ੈਸਲਾ ਕੀਤਾ ਜਿਸ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਅਜਿਹਾ ਕੀਤਾ ਜਾ ਰਿਹਾ ਹੈ । ਉਨ੍ਹਾਂ ਆਖਿਆ ਕਿ ਹੁਣ ਇਹ ਲੋਕ ਆਪਣੀ ਇਸ ਜਾਇਦਾਦ ਨੂੰ ਵੇਚ ਵੀ ਸਕਦੇ ਹਨ ਅਤੇ ਕਰਜ਼ਾ ਵਗ਼ੈਰਾ ਵੀ ਲੈ ਸਕਦੇ ਹਨ । ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਉਸ ਵਾਅਦੇ ਨੂੰ ਇੰਨ-ਬਿੰਨ ਪੂਰਾ ਕੀਤਾ ਹੈ ਜਿਹੜਾ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨਾਲ ਕੀਤਾ ਸੀ । ਜਿਸ ਕਰਕੇ ਪੰਜਾਬ ਦੇ ਲੋਕ ਮੁੜ ਰਾਜ ਸੱਤਾ ਦੀ ਵਾਗਡੋਰ ਆਮ ਆਦਮੀ ਦੇ ਹੱਥਾਂ ਵਿੱਚ ਦੇਣਾ ਚਾਹੁੰਦੇ ਹਨ ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਦੀਆਂ ਖੋ-ਖੋ ਟੀਮਾਂ ਨੇ ਪੰਜਾਬੀ ਯੂਨੀਵਰਸਿਟੀ ਦੀ ਅੰਤਰ-ਕਾਲਜ ਖੇਡ ਪ੍ਰਤੀਯੋਗਤਾ ਵਿੱਚ ਹਾਸਿਲ ਕੀਤਾ ਤੀਜਾ... ਅਗਲੀ ਖ਼ਬਰ ਵਿਧਾਇਕ ਗੱਜਣਮਾਜਰਾ ਨੇ ਖ਼ੁਦ ਸਵੈ-ਗਣਨਾ ਕਰਕੇ ਲੋਕਾਂ ਨੂੰ ਮੁਹਿੰਮ ਨਾਲ ਜੁੜਨ ਲਈ ਕੀਤਾ ਪ੍ਰੇਰਿਤ ਹਲਕਾ ਵਾਸੀ 30 ਨਵੰਬਰ...
Ad Position 24