21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਦੇਸ਼ ਭਗਤ ਕਾਲਜ ਦੀਆਂ ਖੋ-ਖੋ ਟੀਮਾਂ ਨੇ ਪੰਜਾਬੀ ਯੂਨੀਵਰਸਿਟੀ ਦੀ ਅੰਤਰ-ਕਾਲਜ ਖੇਡ ਪ੍ਰਤੀਯੋਗਤਾ ਵਿੱਚ ਹਾਸਿਲ ਕੀਤਾ ਤੀਜਾ ਸਥਾਨ

ਧੂਰੀ, 21 ਨਵੰਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ, ਬਰੜਵਾਲ-ਧੂਰੀ ਦੀਆਂ ਖੋ-ਖੋ ਟੀਮਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਦਿ ਐਨਲਾਈਟਡ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਝੁਨੀ (ਮਾਨਸਾ) ਵਿਖੇ ਕਰਵਾਈ ਗਈ ਅੰਤਰ-ਕਾਲਜ ਖੋ-ਖੋ ਪ੍ਰਤੀਯੋਗਤਾ ਵਿੱਚ ਲੜਕਿਆਂ ਅਤੇ ਲੜਕੀਆਂ ਦੋਵਾਂ ਵਰਗਾਂ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਪ੍ਰਾਪਤੀ ਵਿੱਚ ਇੱਕ ਹੋਰ ਮਹੱਤਵਪੂਰਨ ਵਾਧਾ ਕਰਦਿਆਂ ਕਾਲਜ ਦੇ ਸੱਤ ਲੜਕਿਆਂ ਅਤੇ ਸੱਤ ਲੜਕੀਆਂ ਸਮੇਤ ਕੁੱਲ 14 ਖਿਡਾਰੀਆਂ ਦੀ ਚੋਣ ਆਲ ਇੰਡੀਆ ਅੰਤਰ-ਯੂਨੀਵਰਸਿਟੀ ਖੇਡ ਮੁਕਾਬਲੇ ਲਈ ਹੋਈ ਹੈ।

Ad Position 21
No active advertisement
ਦੇਸ਼ ਭਗਤ ਕਾਲਜ ਬਰੜਵਾਲ ਦੀਆਂ ਖੋ-ਖੋ ਟੀਮਾਂ ਨੇ ਪੰਜਾਬੀ ਯੂਨੀਵਰਸਿਟੀ ਦੀ ਅੰਤਰ-ਕਾਲਜ ਖੇਡ ਵਿੱਚ ਤੀਜਾ ਸਥਾਨ ਪ੍ਰਾਪਤ ਕਰਨ ਉਪਰੰਤ। ਤਸਵੀਰ : ਲਖਵੀਰ ਸਿੰਘ ਧਾਂਦਰਾ 22-11-2026
ਧੂਰੀ, 21 ਨਵੰਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ, ਬਰੜਵਾਲ-ਧੂਰੀ ਦੀਆਂ ਖੋ-ਖੋ ਟੀਮਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਦਿ ਐਨਲਾਈਟਡ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਝੁਨੀ (ਮਾਨਸਾ) ਵਿਖੇ ਕਰਵਾਈ ਗਈ ਅੰਤਰ-ਕਾਲਜ ਖੋ-ਖੋ ਪ੍ਰਤੀਯੋਗਤਾ ਵਿੱਚ ਲੜਕਿਆਂ ਅਤੇ ਲੜਕੀਆਂ ਦੋਵਾਂ ਵਰਗਾਂ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਪ੍ਰਾਪਤੀ ਵਿੱਚ ਇੱਕ ਹੋਰ ਮਹੱਤਵਪੂਰਨ ਵਾਧਾ ਕਰਦਿਆਂ ਕਾਲਜ ਦੇ ਸੱਤ ਲੜਕਿਆਂ ਅਤੇ ਸੱਤ ਲੜਕੀਆਂ ਸਮੇਤ ਕੁੱਲ 14 ਖਿਡਾਰੀਆਂ ਦੀ ਚੋਣ ਆਲ ਇੰਡੀਆ ਅੰਤਰ-ਯੂਨੀਵਰਸਿਟੀ ਖੇਡ ਮੁਕਾਬਲੇ ਲਈ ਹੋਈ ਹੈ। ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਖੇਡ ਭਾਵਨਾ, ਟੀਮ ਵਰਕ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਇਸ ਮੌਕੇ ਕਾਲਜ ਟਰੱਸਟ ਦੇ ਸਕੱਤਰ ਸ. ਬਲਵੰਤ ਸਿੰਘ ਮੀਮਸਾ ਅਤੇ ਟਰੱਸਟ ਮੈਂਬਰ ਸ. ਜਤਿੰਦਰ ਸਿੰਘ ਸੋਨੀ ਮੰਡੇਰ ਨੇ ਦੋਵਾਂ ਟੀਮਾਂ ਅਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਅੰਜੁਮ ਖਾਨ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੀ ਸਖ਼ਤ ਮਿਹਨਤ ਅਤੇ ਵਿਭਾਗ ਵੱਲੋਂ ਦਿੱਤੇ ਗਏ ਯੋਗ ਮਾਰਗਦਰਸ਼ਨ ਅਤੇ ਹੌਸਲਾ-ਅਫ਼ਜ਼ਾਈ ਦੀ ਸ਼ਲਾਘਾ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਲਬੀਰ ਸਿੰਘ ਨੇ ਵੀ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਅਤੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਮੁਕਾਬਲੇ ਲਈ ਚੋਣ ਹੋਣ ’ਤੇ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਇਸੇ ਉਤਸ਼ਾਹ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਅਤੇ ਕੌਮੀ ਪੱਧਰ ’ਤੇ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਰਵਨੀਤ ਕੌਰ ਨੇ ਕਿਹਾ ਕਿ ਇਹ ਪ੍ਰਾਪਤੀ ਦੇਸ਼ ਭਗਤ ਕਾਲਜ ਲਈ ਮਾਣ ਵਾਲੀ ਗੱਲ ਹੈ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਸੰਸਥਾ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਪ੍ਰਮਾਣ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਨੇ ਕੇਜਰੀਵਾਲ ਨੂੰ ਖਜ਼ਾਨਾ ਲੁਟਾ ਕੇ ਪੰਜਾਬ ਨੂੰ ਹਰ ਪੱਖੋਂ ਕੰਗਾਲ ਕੀਤਾ-ਸੰਘਰੇੜੀ ਅਗਲੀ ਖ਼ਬਰ ਪ੍ਰਾਪਰਟੀ ਕਾਰਡ ਦੇਣ ਦਾ ਮੁੱਖ ਮਨੋਰਥ ਇਹ ਹੈ ਕਿ ਹੁਣ ਤੱਕ ਮਾਲਕ ਰਹਿੰਦੇ ਤਾਂ ਇਨ੍ਹਾਂ ਮਕਾਨਾਂ ਵਿੱਚ ਸਨ ਪ੍ਰੰਤੂ ਉਨਾਂ ਨ...
Ad Position 24