ਪਰਮਿੰਦਰ ਸਿੰਘ ਢੀਂਡਸਾ ਵਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਗੱਠਜੋੜ ਸਬੰਧੀ ਦਿੱਤੇ ਬਿਆਨ ਦਾ ਕੀਤਾ ਸਵਾਗਤ
ਸੰਗਰੂਰ, 21 ਨਵੰਬਰ (ਧੀਰਜ ਪਸ਼ੌਰੀਆ)-ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਗੱਠਜੋੜ ਸਬੰਧੀ ਬਿਆਨ ਦਾ ਅਕਾਲੀ ਆਗੂ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਡੁੱਬਦੀ ਬੇੜੀ ਨੂੰ ਪਾਰ ਲੰਘਾਉਣ ਲਈ ਪੰਜਾਬ ਪ੍ਰਤੀ ਵਧੀਆ ਸੋਚ ਰੱਖਣ ਵਾਲੇ ਰਾਜਨੀਤਿਕ ਗੱਠਜੋੜ ਦੀ ਜ਼ਰੂਰਤ ਹੈ।
ਸੰਗਰੂਰ, 21 ਨਵੰਬਰ (ਧੀਰਜ ਪਸ਼ੌਰੀਆ)-ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਗੱਠਜੋੜ ਸਬੰਧੀ ਬਿਆਨ ਦਾ ਅਕਾਲੀ ਆਗੂ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਡੁੱਬਦੀ ਬੇੜੀ ਨੂੰ ਪਾਰ ਲੰਘਾਉਣ ਲਈ ਪੰਜਾਬ ਪ੍ਰਤੀ ਵਧੀਆ ਸੋਚ ਰੱਖਣ ਵਾਲੇ ਰਾਜਨੀਤਿਕ ਗੱਠਜੋੜ ਦੀ ਜ਼ਰੂਰਤ ਹੈ। ਸ. ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਣ ਜਾ ਰਿਹਾ ਗੱਠਜੋੜ ਪੰਜਾਬ ਦੇ ਰੋਸ਼ਨ ਭਵਿੱਖ ਲਈ ਇੱਕ ਵੱਡੀ ਆਸ ਦੀ ਕਿਰਨ ਹੈ। ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਢੀਂਡਸਾ ਪਰਿਵਾਰ ਨੇ ਬੇਸ਼ੱਕ ਉਹ ਮਰਹੂਮ ਸੁਖਦੇਵ ਸਿੰਘ ਢੀਂਡਸਾ ਹੋਣ ਬੇਸ਼ੱਕ ਪਰਮਿੰਦਰ ਸਿੰਘ ਢੀਂਡਸਾ ਹੋਣ ਇਹਨਾਂ ਨੇ ਹਮੇਸ਼ਾ ਹੀ ਸੂਬੇ ਦੀ ਭਲਾਈ ਬਾਰੇ ਸੋਚਿਆ ਹੈ। ਐਡਵੋਕੇਟ ਗਰੇਵਾਲ ਨੇ ਆਸ ਪ੍ਰਗਟਾਈ ਕੇ ਇਹ ਗੱਠਜੋੜ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਜਿੱਤ ਪ੍ਰਾਪਤ ਕਰ ਕੇ ਪੰਜਾਬ ਦੀ ਵਾਗਡੋਰ ਸੰਭਾਲੇਗਾ।