ਭਾਕਿਯੂ ਰਾਜੇਵਾਲ ਦੀ ਪਿੰਡ ਰੇਤਗੜ੍ਹ ਇਕਾਈ ਦਾ ਗਠਨ, ਸੁਰਿੰਦਰ ਸਿੰਘ ਜੱਗੀ ਮੰਨਵੀ ਪ੍ਰਧਾਨ ਚੁਣੇ
ਭਵਾਨੀਗੜ੍ਹ, 21 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪਿੰਡ ਰੇਤਗੜ ਵਿਖੇ ਪਿੰਡ ਇਕਾਈ ਦੀ ਚੋਣ ਕਰਵਾਈ ਗਈ, ਜਿਸ ਵਿੱਚ ਸੁਰਿੰਦਰ ਸਿੰਘ ਜੱਗੀ ਮੰਨਵੀ ਨੂੰ ਇਕਾਈ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ 21 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ, ਜਿਸ ਵਿੱਚ ਦਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਨੂੰ ਮੀਤ ਪ੍ਰਧਾਨ ਅਤੇ ਸਹਿਜਪ੍ਰੀਤ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ।
ਭਵਾਨੀਗੜ੍ਹ, 21 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪਿੰਡ ਰੇਤਗੜ ਵਿਖੇ ਪਿੰਡ ਇਕਾਈ ਦੀ ਚੋਣ ਕਰਵਾਈ ਗਈ, ਜਿਸ ਵਿੱਚ ਸੁਰਿੰਦਰ ਸਿੰਘ ਜੱਗੀ ਮੰਨਵੀ ਨੂੰ ਇਕਾਈ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ 21 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ, ਜਿਸ ਵਿੱਚ ਦਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਨੂੰ ਮੀਤ ਪ੍ਰਧਾਨ ਅਤੇ ਸਹਿਜਪ੍ਰੀਤ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਦੱਸਿਆ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਪਟਿਆਲਾ ਵਿਖੇ ਦਿੱਲੀ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮਨਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਇਸ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੰਘਰੇੜੀ, ਜ਼ਿਲ੍ਹਾ ਪ੍ਰੈੱਸ ਸਕੱਤਰ ਜਸਪਾਲ ਸਿੰਘ ਘਰਾਚੋਂ, ਜਸਵਿੰਦਰ ਸਿੰਘ ਕਪਿਆਲ, ਸਰਬਜੀਤ ਸਿੰਘ ਕਪਿਆਲ, ਲਖਵੀਰ ਸਿੰਘ ਕਪਿਆਲ, ਅੰਮ੍ਰਿਤ ਸਿੰਘ, ਸਿਕੰਦਰ ਸਿੰਘ ਅਕਬਰਪੁਰ, ਕੁਲਵਿੰਦਰ ਸਿੰਘ ਆਲੋਅਰਖ ਅਤੇ ਯਾਦਵਿੰਦਰ ਸਿੰਘ ਘਰਾਚੋਂ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।