ਗਊ ਸੇਵਾ ਹੀ ਸਭ ਤੋਂ ਵੱਡੀ ਸੇਵਾ - ਬਰਿੰਦਰ ਗੋਇਲ
ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ) - ਗਊਸ਼ਾਲਾ ਕਮੇਟੀ ਲਹਿਰਾਗਾਗਾ ਵਲੋਂ ਗੋ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਰਿਵਾਰ ਸਮੇਤ ਗਊਸ਼ਾਲਾ ਪਹੁੰਚਕੇ ਗਊ ਮਾਤਾ ਦੀ ਪੂਜਾ-ਅਰਚਨਾ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।
ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ) - ਗਊਸ਼ਾਲਾ ਕਮੇਟੀ ਲਹਿਰਾਗਾਗਾ ਵਲੋਂ ਗੋ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਰਿਵਾਰ ਸਮੇਤ ਗਊਸ਼ਾਲਾ ਪਹੁੰਚਕੇ ਗਊ ਮਾਤਾ ਦੀ ਪੂਜਾ-ਅਰਚਨਾ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਸੀਮਾ ਗੋਇਲ, ਸਪੁੱਤਰ ਐਡਵੋਕੇਟ ਗੌਰਵ ਗੋਇਲ ਅਤੇ ਟਰੇਡ ਕਮਿਸ਼ਨ ਦੇ ਚੇਅਰਮੈਨ ਪ੍ਰਿੰਸ ਗਰਗ ਉਨ੍ਹਾਂ ਨਾਲ ਮੌਜੂਦ ਰਹੇ। ਕੈਬਨਿਟ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਗਊ ਮਾਤਾ ਦੀ ਸੇਵਾ ਕਰਕੇ ਆਪਣੀ ਧਾਰਮਿਕ ਸ਼ਰਧਾ ਅਤੇ ਸੰਸਕਾਰਾਂ ਦਾ ਪ੍ਰਗਟਾਵਾ ਕੀਤਾ। ਇਸ ਬਰਿੰਦਰ ਗੋਇਲ ਨੇ ਕਿਹਾ ਕਿ ਗਊ ਮਾਤਾ ਦੀ ਸੇਵਾ ਅਤੇ ਸੰਭਾਲ ਸਾਡੀ ਭਾਰਤੀ ਸੰਸਕ੍ਰਿਤੀ, ਧਾਰਮਿਕ ਆਸਥਾ ਅਤੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਦਾ ਅਹਿਮ ਹਿੱਸਾ ਹੈ। ਇਸ ਮੌਕੇ ਗਊਸ਼ਾਲਾ ਦੇ ਪ੍ਰਧਾਨ ਸੀਸਪਾਲ ਗਰਗ, ਸੁਸ਼ੀਲ ਕੁਮਾਰ, ਧਰਮਪਾਲ ਗਿਦੜਿਆਣੀ ਵਾਲੇ, ਰਮੇਸ਼ਵਰ ਸ਼ਰਮਾ, ਮੈਨੇਜਰ ਰੋਸ਼ਨ ਲਾਲ ਮੌਜੂਦ ਸਨ।