21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਰਿਹਾਇਸ਼ੀ ਰਾਹਤ ਸੰਬੰਧੀ ਫੈਸਲੇ ਸ਼ਲਾਘਾਯੋਗ-ਡਾ. ਰਮੇਸ਼ ਗੋਇਲ

ਖਨੌਰੀ, 21 ਨਵੰਬਰ (ਬਲਵਿੰਦਰ ਸਿੰਘ ਥਿੰਦ)-ਐਲ. ਆਰ.

Ad Position 21
No active advertisement
ਅਜੀਤ ਡੈਸਕ 22-11-2026
ਖਨੌਰੀ, 21 ਨਵੰਬਰ (ਬਲਵਿੰਦਰ ਸਿੰਘ ਥਿੰਦ)-ਐਲ.ਆਰ.ਐਲ. ਬਿਲਡਰਜ਼ ਐਂਡ ਪ੍ਰਮੋਟਰਜ਼ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਰਮੇਸ਼ ਗੋਇਲ ਨੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਰਿਹਾਇਸ਼ ਨਾਲ ਸਬੰਧਤ ਕੀਤੇ ਗਏ ਅਹਿਮ ਐਲਾਨਾਂ ਦਾ ਨਿੱਘਾ ਸਵਾਗਤ ਕੀਤਾ ਹੈ। ਉਨ੍ਹਾਂ ਇਨ੍ਹਾਂ ਫੈਸਲਿਆਂ ਨੂੰ ਲੋਕ-ਹਿਤੈਸ਼ੀ ਅਤੇ ਆਮ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਵਾਲੇ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਨਾਲ ਲੰਮੇ ਸਮੇਂ ਤੋਂ ਆਪਣੀਆਂ ਰਿਹਾਇਸ਼ੀ ਸਮੱਸਿਆਵਾਂ ਦੇ ਹੱਲ ਦੀ ਉਡੀਕ ਕਰ ਰਹੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਰਮੇਸ਼ ਗੋਇਲ ਨੇ ਕਿਹਾ ਕਿ ਪੁਨਰਵਾਸ ਕਾਲੋਨੀਆਂ ਦੇ ਯੋਗ ਅਲਾਟੀਆਂ ਨੂੰ ਫ੍ਰੀਹੋਲਡ ਹੱਕ ਦੇਣਾ, ਅਫੋਰਡੇਬਲ ਰੈਂਟਲ ਹਾਊਸਿੰਗ ਕੰਪਲੈਕਸਾਂ ਦਾ ਮਹੀਨਾਵਾਰ ਕਿਰਾਇਆ ਘਟਾ ਕੇ 800 ਰੁਪਏ ਕਰਨਾ, ਵਿਆਜ ਵਿੱਚ ਇਕਮੁਸ਼ਤ ਛੋਟ ਦੇਣਾ ਅਤੇ ਯੋਗ ਮਾਮਲਿਆਂ ਵਿੱਚ ਜੀਪੀਏ/ਐਸਪੀਏ ਟ੍ਰਾਂਸਫਰ ਨੀਤੀ ਨੂੰ ਮੁੜ ਲਾਗੂ ਕਰਨਾ ਬੇਹੱਦ ਮਹੱਤਵਪੂਰਨ ਫੈਸਲੇ ਹਨ। ਰੀਅਲ ਅਸਟੇਟ ਖੇਤਰ ਵਿੱਚ ਆ ਰਹੀਆਂ ਤਬਦੀਲੀਆਂ ਅਤੇ ਡਿਵੈਲਪਰਾਂ ਦੀ ਜ਼ਿੰਮੇਵਾਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਲੋਕਾਂ ਦੀਆਂ ਰਿਹਾਇਸ਼ੀ ਅਤੇ ਕਾਰੋਬਾਰੀ ਲੋੜਾਂ ਵਿੱਚ ਲਗਾਤਾਰ ਬਦਲਾਅ ਆ ਰਿਹਾ ਹੈ। ਸ਼ਹਿਰਾਂ ਦਾ ਤੇਜ਼ੀ ਨਾਲ ਹੋ ਰਿਹਾ ਵਿਸਥਾਰ ਅਤੇ ਵਿਕਾਸ ਵੀ ਡਿਵੈਲਪਰਾਂ ਤੋਂ ਨਵੀਂ ਸੋਚ ਅਤੇ ਜ਼ਿੰਮੇਵਾਰ ਪਹੁੰਚ ਦੀ ਮੰਗ ਕਰਦਾ ਹੈ । ਅੱਜ ਡਿਵੈਲਪਰਾਂ ਦੀ ਭੂਮਿਕਾ ਸਿਰਫ਼ ਇਮਾਰਤਾਂ ਅਤੇ ਪ੍ਰਾਜੈਕਟਾਂ ਦੀ ਉਸਾਰੀ ਤੱਕ ਸੀਮਤ ਨਹੀਂ ਰਹੀ, ਸਗੋਂ ਅਜਿਹੇ ਵਿਕਾਸ ਮਾਡਲ ਤਿਆਰ ਕਰਨ ਦੀ ਲੋੜ ਹੈ, ਜਿਨ੍ਹਾਂ ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ, ਕਾਰੋਬਾਰੀਆਂ ਨੂੰ ਨਵੇਂ ਮੌਕੇ ਅਤੇ ਸ਼ਹਿਰਾਂ ਨੂੰ ਵਿਕਾਸ ਦੀ ਨਵੀਂ ਦਿਸ਼ਾ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਨਾ ਲੋਕਤੰਤਰੀ ਕਾਰਜ ਪ੍ਰਣਾਲੀ ਦ... ਅਗਲੀ ਖ਼ਬਰ ਗਊ ਸੇਵਾ ਹੀ ਸਭ ਤੋਂ ਵੱਡੀ ਸੇਵਾ - ਬਰਿੰਦਰ ਗੋਇਲ
Ad Position 24