ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਨਾ ਲੋਕਤੰਤਰੀ ਕਾਰਜ ਪ੍ਰਣਾਲੀ ਦਾ ਕਤਲ-ਕਾਂਗੜਾ
ਸੰਗਰੂਰ, 21 ਨਵੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ੍ਰੀਮਤੀ ਅਰਾਧਨਾ ਕਾਂਗੜਾ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਉੱਪਰ ਦਰਜ ਕੀਤੇ ਮੁਕੱਦਮੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ੁਭਮ ਸ਼ਰਮਾ ਖ਼ਿਲਾਫ਼ ਹੋਈ ਕਾਰਵਾਈ ਨੂੰ ਲੈ ਕੇ ਯੂਥ ਕਾਂਗਰਸ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਹੈ ਅਤੇ ਉਨ੍ਹਾਂ ਜਿੱਥੇ ਪੰਜਾਬ ਪ੍ਰਧਾਨ ਰਿਹਾਈ ਮੰਗੀ ਹੈ ਉੱਥੇ ਮੁਕੱਦਮਾ ਵੀ ਰੱਦ ਕਰਨ ਦੀ ਮੰਗ ਕੀਤੀ ਹੈ।
ਸੰਗਰੂਰ, 21 ਨਵੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ੍ਰੀਮਤੀ ਅਰਾਧਨਾ ਕਾਂਗੜਾ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਉੱਪਰ ਦਰਜ ਕੀਤੇ ਮੁਕੱਦਮੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ੁਭਮ ਸ਼ਰਮਾ ਖ਼ਿਲਾਫ਼ ਹੋਈ ਕਾਰਵਾਈ ਨੂੰ ਲੈ ਕੇ ਯੂਥ ਕਾਂਗਰਸ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਹੈ ਅਤੇ ਉਨ੍ਹਾਂ ਜਿੱਥੇ ਪੰਜਾਬ ਪ੍ਰਧਾਨ ਰਿਹਾਈ ਮੰਗੀ ਹੈ ਉੱਥੇ ਮੁਕੱਦਮਾ ਵੀ ਰੱਦ ਕਰਨ ਦੀ ਮੰਗ ਕੀਤੀ ਹੈ। ਅਰਾਧਨਾ ਕਾਂਗੜਾ ਨੇ ਕਿਹਾ ਕਿ ਜਦ ਮਾਨਯੋਗ ਹਾਈਕੋਰਟ ਵੀ ਪ੍ਰੀਖਿਆ ਪ੍ਰੀਕਿਆ ਵਿੱਚ ਖ਼ਾਮੀਆਂ ਨੂੰ ਲੈ ਕੇ ਸਖਤ ਰੁੱਖ ਆਪਣਾ ਰਹੀ ਹੈ ਤਾਂ ਫਿਰ ਨੌਜਵਾਨਾਂ ਨੂੰ ਪ੍ਰਦਸ਼ਨ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਅਤੇ ਲੋਕਤੰਤਰਿਕ ਢੰਗ ਨਾਲ ਪ੍ਰਦਸ਼ਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨਾ ਕੇਂਦਰ ਸਰਕਾਰ ਦੀ ਕਾਰਜਸ਼ੈਲੀ ਦੇ ਹੀ ਸਮਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਪੀ.ਪੀ.ਐਸ.ਸੀ. ਪ੍ਰੀਖਿਆ ਨਾਲ ਪ੍ਰਭਾਵਿਤ ਉਮੀਦਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਪਾਰਦਰਸ਼ੀ ਭਰਤੀ ਪ੍ਰੀਕਿਆ ਯਕੀਨੀ ਬਣਾਉਣ ਲਈ ਹਰ ਸੰਘਰਸ਼ ਕਰੇਗੀ।