21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੰਗਾ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਲਈ ਪ੍ਰੇਰਨਾਦਾਇਕ ਵਰਕਸ਼ਾਪ ਕਰਵਾਈ ਮਾਨਸਿਕ ਸ਼ਾਂਤੀ, ਉਸਾਰੂ ਸੋਚ ਅਤੇ ਜੀਵਨ ਵਿੱਚ ਸੰਤੁਲਨ ਬਣਾਈ ਰੱਖਣ ਦੇ ਗੁਰ ਸਿਖਾਏ; ਦੋ ਸਕੂਲਾਂ ਦੇ ਅਧਿਆਪਕਾਂ ਨੇ ਲਿਆ ਭਾਗ

ਖਨੌਰੀ, 21 ਨਵੰਬਰ (ਬਲਵਿੰਦਰ ਸਿੰਘ ਥਿੰਦ)-ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿਖੇ ਅਧਿਆਪਕਾਂ ਦੇ ਨਿੱਜੀ ਅਤੇ ਪੇਸ਼ੇਵਰ ਵਿਕਾਸ ਲਈ ‘ਉਥਲ-ਪੁਥਲ ਤੋਂ ਅੰਦਰੂਨੀ ਸ਼ਾਂਤੀ ਵੱਲ ਇੱਕ ਸੁਖਦ ਸਫ਼ਰ’ ਵਿਸ਼ੇ ਤਹਿਤ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ ਗਈ। ਇਸ ਵਿੱਚ ਗੰਗਾ ਇੰਟਰਨੈਸ਼ਨਲ ਸਕੂਲ ਅਤੇ ਕੇ.

Ad Position 21
No active advertisement
ਅਜੀਤ ਡੈਸਕ 22-11-2026
ਖਨੌਰੀ, 21 ਨਵੰਬਰ (ਬਲਵਿੰਦਰ ਸਿੰਘ ਥਿੰਦ)-ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿਖੇ ਅਧਿਆਪਕਾਂ ਦੇ ਨਿੱਜੀ ਅਤੇ ਪੇਸ਼ੇਵਰ ਵਿਕਾਸ ਲਈ ‘ਉਥਲ-ਪੁਥਲ ਤੋਂ ਅੰਦਰੂਨੀ ਸ਼ਾਂਤੀ ਵੱਲ ਇੱਕ ਸੁਖਦ ਸਫ਼ਰ’ ਵਿਸ਼ੇ ਤਹਿਤ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ ਗਈ। ਇਸ ਵਿੱਚ ਗੰਗਾ ਇੰਟਰਨੈਸ਼ਨਲ ਸਕੂਲ ਅਤੇ ਕੇ.ਐੱਸ . ਬੀ. ਵਰਲਡ ਸਕੂਲ, ਪਾਤੜਾਂ ਦੇ ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਵਰਕਸ਼ਾਪ ਦੀ ਸ਼ੁਰੂਆਤ ਸਕੂਲ ਦੀ ਡਾਇਰੈਕਟਰ ਅਤੇ ਪ੍ਰਿੰਸੀਪਲ ਰੀਨਾ ਚੀਮਾ ਵਲੋਂ ਵਿਸ਼ੇਸ਼ ਬੁਲਾਰੇ ਸੌਰਵ ਬੈਨੀਵਾਲ ਦਾ ਸਵਾਗਤ ਕਰਨ ਨਾਲ ਹੋਈ। ਇਸ ਉਪਰੰਤ ਸਕੂਲ ਪ੍ਰਬੰਧਕਾਂ ਅਤੇ ਮੁੱਖ ਮਹਿਮਾਨ ਵਲੋਂ ਜੋਤੀ ਜਗਾ ਕੇ ਸਮਾਗਮ ਦਾ ਰਸਮੀ ਆਗਾਜ਼ ਕੀਤਾ ਗਿਆ। ਇਸ ਮੌਕੇ ਕੇ.ਐੱਸ.ਬੀ. ਵਰਲਡ ਸਕੂਲ, ਪਾਤੜਾਂ ਦੀ ਪ੍ਰਿੰਸੀਪਲ ਅਨੀਤਾ ਸਹੂੰਜਾ, ਗੰਗਾ ਇੰਟਰਨੈਸ਼ਨਲ ਸਕੂਲ ਦੇ ਉਪ-ਪ੍ਰਿੰਸੀਪਲ ਇਸ਼ਾਂਤ ਪਾਹਵਾ ਅਤੇ ਸਮੂਹ ਕੋਆਰਡੀਨੇਟਰ ਵੀ ਮੌਜੂਦ ਸਨ।ਵਿਸ਼ੇਸ਼ ਬੁਲਾਰੇ ਸੌਰਵ ਬੈਨੀਵਾਲ ਨੇ ਦਿਲਚਸਪ ਗਤੀਵਿਧੀਆਂ ਅਤੇ ਰੋਜ਼ਾਨਾ ਜੀਵਨ ਦੀਆਂ ਉਦਾਹਰਨਾਂ ਰਾਹੀਂ ਅਧਿਆਪਕਾਂ ਨੂੰ ਉਸਾਰੂ ਸੋਚ ਅਪਣਾਉਣ, ਆਪਣੇ ਆਪ ਨੂੰ ਸਮਝਣ, ਮਾਨਸਿਕ ਸ਼ਾਂਤੀ ਬਣਾਈ ਰੱਖਣ ਅਤੇ ਜੀਵਨ ਵਿੱਚ ਸੰਤੁਲਨ ਕਾਇਮ ਕਰਨ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਦੀ ਭੱਜ-ਦੌੜ, ਮਾਨਸਿਕ ਤਣਾਅ ਅਤੇ ਚੁਣੌਤੀਆਂ ਦੇ ਬਾਵਜੂਦ ਆਪਣੇ ਮਨ ਨੂੰ ਸ਼ਾਂਤ ਅਤੇ ਸਥਿਰ ਰੱਖਣਾ ਬੇਹੱਦ ਜ਼ਰੂਰੀ ਹੈ।ਵਰਕਸ਼ਾਪ ਦੌਰਾਨ ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਨਵੇਂ ਤਜਰਬੇ ਹਾਸਲ ਕੀਤੇ। ਇਸ ਮੌਕੇ ਉਨ੍ਹਾਂ ਨੂੰ ਆਪਣੇ ਨਿੱਜੀ ਜੀਵਨ ਦੇ ਨਾਲ-ਨਾਲ ਅਧਿਆਪਨ ਕਾਰਜ ਵਿੱਚ ਵੀ ਧੀਰਜ, ਸੰਜਮ ਅਤੇ ਸਕਾਰਾਤਮਕ ਰਵੱਈਆ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।ਅੰਤ ਵਿੱਚ ਸਕੂਲ ਪ੍ਰਬੰਧਨ ਵਲੋਂ ਕੀਮਤੀ ਵਿਚਾਰਾਂ ਅਤੇ ਮਾਰਗਦਰਸ਼ਨ ਲਈ ਸੌਰਵ ਬੈਨੀਵਾਲ ਨੂੰ ਸਨਮਾਨਿਤ ਕੀਤਾ ਗਿਆ। ਇਹ ਵਰਕਸ਼ਾਪ ਅਧਿਆਪਕਾਂ ਲਈ ਗਿਆਨਵਰਧਕ ਹੋਣ ਦੇ ਨਾਲ-ਨਾਲ ਮਾਨਸਿਕ ਸ਼ਾਂਤੀ ਅਤੇ ਜੀਵਨ ਪ੍ਰਤੀ ਉਸਾਰੂ ਨਜ਼ਰੀਆ ਅਪਣਾਉਣ ਲਈ ਪ੍ਰੇਰਨਾਦਾਇਕ ਸਾਬਤ ਹੋਈ।
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਿਹੈ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਟੀ.ਬੀ. ਸਕ੍ਰੀਨਿੰਗ ਕੈਪ ਅਤੇ ਤੰਬਾਕੂ ਨੋਸ਼ੀ ਸੰਬੰਧੀ ਲਗਾਇਆ ਕੈਂਪ
Ad Position 24