21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ

ਲੌਂਗੋਵਾਲ, 21 ਨਵੰਬਰ (ਵਿਨੋਦ, ਖੰਨਾ) - ਲੌਂਗੋਵਾਲ ਇਲਾਕੇ ਵਿਚ ਬੇਖੌਫ ਘੁੰਮ ਰਹੀਆਂ ਓਵਰਲੋਡ ਟਰਾਲੀਆਂ ਨੇ ਦੋ ਨੌਜਵਾਨਾਂ ਦੀ ਜਾਨ ਲੈ ਲਈ ਹੈ। ਨੌਜਵਾਨਾਂ ਦੀ ਮੌਤ ਦਾ ਕਾਰਨ ਲੌਂਗੋਵਾਲ-ਸ਼ੇਰੋ ਰੋਡ ਉਤੇ ਸਕੂਟਰੀ ਅਤੇ ਪਰਾਲੀ ਵਾਲੀ ਟਰਾਲੀ ਦਰਮਿਆਨ ਵਾਪਰਿਆ ਸੜਕ ਹਾਦਸਾ ਹੈ।

Ad Position 21
No active advertisement
ਜਲ ਸ੍ਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨਾਰੀਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ। ਤਸਵੀਰ: ਜਤਿੰਦਰ ਮੰਨਵੀ 22-11-2026
ਲੌਂਗੋਵਾਲ, 21 ਨਵੰਬਰ (ਵਿਨੋਦ, ਖੰਨਾ) - ਲੌਂਗੋਵਾਲ ਇਲਾਕੇ ਵਿਚ ਬੇਖੌਫ ਘੁੰਮ ਰਹੀਆਂ ਓਵਰਲੋਡ ਟਰਾਲੀਆਂ ਨੇ ਦੋ ਨੌਜਵਾਨਾਂ ਦੀ ਜਾਨ ਲੈ ਲਈ ਹੈ। ਨੌਜਵਾਨਾਂ ਦੀ ਮੌਤ ਦਾ ਕਾਰਨ ਲੌਂਗੋਵਾਲ-ਸ਼ੇਰੋ ਰੋਡ ਉਤੇ ਸਕੂਟਰੀ ਅਤੇ ਪਰਾਲੀ ਵਾਲੀ ਟਰਾਲੀ ਦਰਮਿਆਨ ਵਾਪਰਿਆ ਸੜਕ ਹਾਦਸਾ ਹੈ। ਪ੍ਰਾਪਤ ਸੂਤਰਾਂ ਅਨੁਸਾਰ ਸ਼ੇਰੋਂ ਨਿਵਾਸੀ ਰਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ (26 ਸਾਲ) ਅਤੇ ਗੁਰਤੇਜ ਸਿੰਘ ਤੇਜੀ ਪੁੱਤਰ ਬਲਜੀਤ ਸਿੰਘ (35 ਸਾਲ) ਸਕੂਟਰੀ ਰਾਹੀਂ ਲੌਂਗੋਵਾਲ ਤੋਂ ਆਪਣੇ ਪਿੰਡ ਸ਼ੇਰੋਂ ਨੂੰ ਆ ਰਹੇ ਸਨ ਕਿ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀ ਫੈਕਟਰੀ ਦੇ ਨਜ਼ਦੀਕ ਸਕੂਟਰੀ ਦਾ ਸੰਤੁਲਨ ਵਿਗੜ ਜਾਣ ਕਾਰਨ ਇੱਕ ਟਰਾਲੀ ਨਾਲ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਦੋਵੇਂ ਨੌਜਵਾਨ ਬੇਹੱਦ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ ਕਿ ਜ਼ਖਮੀਆਂ ਨੂੰ ਇਲਾਜ਼ ਲਿਜਾਇਆ ਜਾਂਦਾ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦੋਵਾਂ ਨੌਜਵਾਨਾਂ ਨੇ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਸ਼ਾਦੀਸ਼ੁਦਾ ਸਨ ਇਹਨਾਂ ਵਿੱਚ ਰਜਿੰਦਰ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਛੋਟੀ ਬੱਚੀ ਅਤੇ ਗੁਰਤੇਜ ਸਿੰਘ ਆਪਣੇ ਪਿੱਛੇ ਪਤਨੀ ਛੋਟੀ ਬੱਚੀ ਅਤੇ ਛੋਟਾ ਬੱਚਾ ਛੱਡ ਗਿਆ ਹੈ। ਇਸ ਸਬੰਧ ਵਿਚ ਥਾਣਾ ਲੌਂਗੋਵਾਲ ਵਿਖੇ ਧਾਰਾ 174 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਡਾਕਟਰੀ ਮੁਆਇਨੇ ਉਪਰੰਤ ਦੋਵੇਂ ਨੌਜਵਾਨਾਂ ਦਾ ਪਿੰਡ ਸ਼ੇਰੋਂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਪਸਰ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਕਾਲਜ ਦੀਆਂ ਬੀ.ਐੱਡ. ਵਿਦਿਆਰਥਣਾਂ ਨੇ ਵਿਸ਼ੇਸ਼ ਸਕੂਲਾਂ ਦਾ ਕੀਤਾ ਵਿੱਦਿਅਕ ਦੌਰਾ ਨਸ਼ੀਲੀਆਂ ਗੋਲੀਆਂ ਦੇ ਮਾਮਲੇ... ਅਗਲੀ ਖ਼ਬਰ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ ਵਿਖੇ ਕਰਵਾਏ ਸ਼ਬਦ ਗਾਇਨ ਮੁਕਾਬਲੇ
Ad Position 24