21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਾਡਰਨ ਕਾਲਜ ਦੀਆਂ ਬੀ.ਐੱਡ. ਵਿਦਿਆਰਥਣਾਂ ਨੇ ਵਿਸ਼ੇਸ਼ ਸਕੂਲਾਂ ਦਾ ਕੀਤਾ ਵਿੱਦਿਅਕ ਦੌਰਾ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚੋਂ ਦੋ ਬਰੀ

ਸੰਗਰੂਰ, 21 ਨਵੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਮੈਡਮ ਸੰਜੀਤਾ ਦੀ ਅਦਾਲਤ ਨੇ ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਹੋਰਨਾਂ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਨਸ਼ੀਲੀਆਂ ਦਵਾਈਆਂ ਦੇ ਇੱਕ ਮਾਮਲੇ ਵਿੱਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪੁਲਿਸ ਥਾਣਾ ਦਿੜ੍ਹਬਾ ਵਿਖੇ 23 ਮਾਰਚ 2019 ਨੂੰ ਦਰਜ ਮਾਮਲੇ ਮੁਤਾਬਕ ਪੁਲਿਸ ਪਾਰਟੀ ਵੱਲੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਕੀਤੀ ਜਾ ਰਹੀ ਗਸ਼ਤ ਦੌਰਾਨ ਕੀਤੀ ਨਾਕੇਬੰਦੀ ਮੌਕੇ ਪੁਲਿਸ ਨੇ ਕੋਹਰੀਆ ਰੋਡ ਵੱਲੋਂ ਆ ਰਹੇ ਦੋ ਨੌਜਵਾਨਾਂ ਨੂੰ ਹਾਕ ਮਾਰ ਕੇ ਰੋਕਣਾ ਚਾਹਿਆ ਪਰ ਉਹ ਦੌੜ ਗਏ।

Ad Position 21
No active advertisement
ਅਜੀਤ ਡੈਸਕ 22-11-2026
ਸੰਗਰੂਰ, 21 ਨਵੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਮੈਡਮ ਸੰਜੀਤਾ ਦੀ ਅਦਾਲਤ ਨੇ ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਹੋਰਨਾਂ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਨਸ਼ੀਲੀਆਂ ਦਵਾਈਆਂ ਦੇ ਇੱਕ ਮਾਮਲੇ ਵਿੱਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪੁਲਿਸ ਥਾਣਾ ਦਿੜ੍ਹਬਾ ਵਿਖੇ 23 ਮਾਰਚ 2019 ਨੂੰ ਦਰਜ ਮਾਮਲੇ ਮੁਤਾਬਕ ਪੁਲਿਸ ਪਾਰਟੀ ਵੱਲੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਕੀਤੀ ਜਾ ਰਹੀ ਗਸ਼ਤ ਦੌਰਾਨ ਕੀਤੀ ਨਾਕੇਬੰਦੀ ਮੌਕੇ ਪੁਲਿਸ ਨੇ ਕੋਹਰੀਆ ਰੋਡ ਵੱਲੋਂ ਆ ਰਹੇ ਦੋ ਨੌਜਵਾਨਾਂ ਨੂੰ ਹਾਕ ਮਾਰ ਕੇ ਰੋਕਣਾ ਚਾਹਿਆ ਪਰ ਉਹ ਦੌੜ ਗਏ। ਪੁਲਿਸ ਨੇ ਉਹਨਾਂ ਨੂੰ ਕਾਬੂ ਕਰਕੇ ਰਿੰਕੂ ਕੁਮਾਰ ਵਾਸੀ ਦਿੜ੍ਹਬਾ ਤੋਂ 1000 ਗੋਲੀਆਂ ਟਰਾਮਾਡੋਲ ਅਤੇ 600 ਗੋਲੀਆਂ ਅਲਪਰਾਜੋਲਮ ਜੋ ਕਮਰਸ਼ੀਅਲ ਮਿਕਦਾਰ ਬਣਦੀ ਹੈ ਸਮੇਤ ਕਾਬੂ ਕਰਨ ਅਤੇ ਦੂਜੇ ਮੱਖਣ ਸਿੰਘ ਵਾਸੀ ਦਿੜ੍ਹਬਾ ਨੂੰ 600 ਗੋਲੀਆਂ ਅਲਪਰਾਜੋਲਮ ਸਮੇਤ ਕਾਬੂ ਕਰਨ ਦਾ ਦਾਅਵਾ ਕਰਦਿਆਂ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ। ਹੁਣ ਅਦਾਲਤ ਵਿੱਚ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਰਿੰਕੂ ਕੁਮਾਰ ਨੂੰ ਅਤੇ ਇੱਕ ਹੋਰ ਵਕੀਲ ਵੱਲੋਂ ਕੀਤੀ ਗਈ ਪੈਰਵੀ ਤੇ ਸੁਣਵਾਈ ਮੁਕੰਮਲ ਹੋਣ ਉੱਤੇ ਮੱਖਣ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਕਾਲਜ ਦੀਆਂ ਬੀ.ਐੱਡ. ਵਿਦਿਆਰਥਣਾਂ ਨੇ ਵਿਸ਼ੇਸ਼ ਸਕੂਲਾਂ ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
Ad Position 24