ਮਾਡਰਨ ਕਾਲਜ ਦੀਆਂ ਬੀ.ਐੱਡ. ਵਿਦਿਆਰਥਣਾਂ ਨੇ ਵਿਸ਼ੇਸ਼ ਸਕੂਲਾਂ ਦਾ ਕੀਤਾ ਵਿੱਦਿਅਕ ਦੌਰਾ
ਸੰਦੌੜ, 21 ਨਵੰਬਰ (ਜਸਵੀਰ ਸਿੰਘ ਜੱਸੀ)-ਡਾਇਰੈਕਟਰ ਡਾ. ਜਗਜੀਤ ਸਿੰਘ ਧੂਰੀ ਦੀ ਰਹਿਨੁਮਾਈ ਹੇਠ ਚੱਲ ਰਹੇ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾਂ ਦੀਆਂ ਬੀ.
ਸੰਦੌੜ, 21 ਨਵੰਬਰ (ਜਸਵੀਰ ਸਿੰਘ ਜੱਸੀ)-ਡਾਇਰੈਕਟਰ ਡਾ. ਜਗਜੀਤ ਸਿੰਘ ਧੂਰੀ ਦੀ ਰਹਿਨੁਮਾਈ ਹੇਠ ਚੱਲ ਰਹੇ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾਂ ਦੀਆਂ ਬੀ.ਐੱਡ. ਵਿਦਿਆਰਥਣਾਂ ਵੱਲੋਂ ਮਲੇਰਕੋਟਲਾ ਵਿਖੇ ਸਥਿਤ ਸਕੂਲ ਫਾਰ ਦਾ ਬਲਾਈਂਡ ਅਤੇ ਸਕੂਲ ਫਾਰ ਡੈਫ ਐਂਡ ਡੰਬ ਦਾ ਵਿਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਿੱਖਿਆ ਅਤੇ ਉਨ੍ਹਾਂ ਨੂੰ ਪੜ੍ਹਾਉਣ ਦੇ ਤਰੀਕਿਆਂ ਬਾਰੇ ਵਿਹਾਰਕ ਜਾਣਕਾਰੀ ਹਾਸਲ ਕਰਨਾ ਸੀ।ਦੌਰੇ ਦੌਰਾਨ ਵਿਦਿਆਰਥਣਾਂ ਨੇ ਸਕੂਲ ਫਾਰ ਦਾ ਬਲਾਈਂਡ ਵਿਖੇ ਬ੍ਰੇਲ ਲਿਪੀ, ਛੂਹ ਕੇ ਸਿੱਖਣ ਦੀ ਵਿਧੀ ਅਤੇ ਆਡੀਓ ਸਹਾਇਕ ਸਾਧਨਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸੇ ਤਰ੍ਹਾਂ ਸਕੂਲ ਫਾਰ ਡੈਫ ਐਂਡ ਡੰਬ ਵਿਖੇ ਸੰਕੇਤਕ ਭਾਸ਼ਾ, ਇਸ਼ਾਰਿਆਂ ਅਤੇ ਚਿਹਰੇ ਦੇ ਹਾਵ-ਭਾਵਾਂ ਰਾਹੀਂ ਸੰਚਾਰ ਕਰਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਨੀਤੂ ਸੇਠੀ ਨੇ ਇਸ ਉਪਰਾਲੇ ਦੀ ਸ਼ਲਾਘਾ ਕਰ ਦਿਆਂ ਕਿਹਾ ਕਿ ਅਜਿਹੇ ਵਿਦਿਅਕ ਦੌਰੇ ਭਵਿੱਖ ਦੀਆਂ ਅਧਿਆਪਕਾਵਾਂ ਵਿੱਚ ਧੀਰਜ, ਸੰਵੇਦਨਸ਼ੀਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਕਾਲਜ ਦੀਆਂ ਅਧਿਆਪਕਾਵਾਂ ਮੈਡਮ ਹਰਪ੍ਰੀਤ ਕੌਰ, ਮੈਡਮ ਸੁਰਬੀਤ ਕੌਰ ਅਤੇ ਮੈਡਮ ਸ਼ਬੀਨਾ ਧਾ ਲੀਵਾਲ ਵੀ ਮੌਜੂਦ ਸਨ।