21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਰਕਲ ਸਟਾਈਲ ਕਬੱਡੀ ’ਚ ਜਿੱਤੇ ਕਾਂਸੀ ਦੇ ਤਗਮੇ

ਅਮਰਗੜ੍ਹ, 21 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਸਰਕਲ ਸਟਾਈਲ ਕਬੱਡੀ ਮੁਕਾਬਲਿਆਂ ‘ਚ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਕਾਲਜ ਦੇ ਉਪ ਪ੍ਰਿੰਸੀਪਲ ਪ੍ਰੋ.

Ad Position 21
No active advertisement
ਅਜੀਤ ਡੈਸਕ 22-11-2026
ਅਮਰਗੜ੍ਹ, 21 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਸਰਕਲ ਸਟਾਈਲ ਕਬੱਡੀ ਮੁਕਾਬਲਿਆਂ ‘ਚ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।ਜਾਣਕਾਰੀ ਦਿੰਦਿਆਂ ਕਾਲਜ ਦੇ ਉਪ ਪ੍ਰਿੰਸੀਪਲ ਪ੍ਰੋ. ਹਲੀਮ ਸਿਆਮਾ ਨੇ ਦੱਸਿਆ ਕਿ ਬੀ.ਏ. ਭਾਗ ਦੂਜਾ ਦੇ ਵਿਦਿਆਰਥੀ ਗੁਰਸ਼ਰਨ ਸਿੰਘ ਅਤੇ ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਸਰਕਲ ਸਟਾਈਲ ਕਬੱਡੀ ‘ਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦੇ ਤਗਮੇ ਆਪਣੇ ਨਾਮ ਕੀਤੇ।ਖਿਡਾਰੀਆਂ ਦੀ ਇਸ ਕਾਮਯਾਬੀ ਤੇ ਕਾਲਜ ਦੇ ਡਾਇਰੈਕਟਰ ਡਾ. ਪਰਮਿੰਦਰ ਕੌਰ ਮੰਡੇਰ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਬਲਵਿੰਦਰ ਸਿੰਘ, ਉਪ ਪ੍ਰਿੰਸੀਪਲ ਪ੍ਰੋ. ਹਲੀਮ ਸ਼ਿਆਮਾ, ਫਿਜ਼ੀਕਲ ਵਿਭਾਗ ਦੇ ਪ੍ਰੋ. ਗੁਰਵੀਰ ਸਿੰਘ ਅਤੇ ਪ੍ਰੋ. ਰੇਸ਼ਮ ਕੌਰ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕਾਂ ਵਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਧਿਆਪਨ ਕਲਾ ਨਿਖਾਰਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੁਰਦੀਪ ਸਿੰਘ ਮਕੋਰੜ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
Ad Position 24