21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਧਾਰਮਿਕ ਅਸਥਾਨ ਤੇ ਛੱਤਬੀੜ ਚਿੜੀਆਘਰ ਦੀ ਕੀਤੀ ਸੈਰ

ਦਿੜ੍ਹਬਾ ਮੰਡੀ, 21 ਨਵੰਬਰ (ਜਸਵੀਰ ਸਿੰਘ ਔਜਲਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸ. ਬੀ.

Ad Position 21
No active advertisement
ਅਜੀਤ ਡੈਸਕ 22-11-2026
ਦਿੜ੍ਹਬਾ ਮੰਡੀ, 21 ਨਵੰਬਰ (ਜਸਵੀਰ ਸਿੰਘ ਔਜਲਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸ.ਬੀ.ਐੱਸ. ਸਕੂਲ ਮੌੜਾਂ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਧਾਰਮਿਕ ਵਿਰਾਸਤ ਤੇ ਕੁਦਰਤ ਨਾਲ ਜੋੜਨ ਦੇ ਉਦੇਸ਼ ਨਾਲ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ। ਟੂਰ ਦੌਰਾਨ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਗੁਰਦੁਆਰਾ ਪਰਮੇਸ਼ਵਰ ਦੁਆਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਉਪਰੰਤ ਵਿਦਿਆਰਥੀਆਂ ਨੂੰ ਛੱਤਬੀੜ ਚਿੜੀਆਘਰ ਦੀ ਸੈਰ ਕਰਵਾਈ ਗਈ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਜੰਗਲੀ ਜੀਵਾਂ, ਪੰਛੀਆਂ ਅਤੇ ਕੁਦਰਤੀ ਵਾਤਾਵਰਨ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਐੱਮ.ਡੀ. ਲੱਕੀ ਗੋਇਲ, ਕਰਨੈਲ ਸਿੰਘ, ਮੈਡਮ ਈਸ਼ਾ ਰਾਣੀ, ਜਸ਼ਨਪ੍ਰੀਤ ਕੌਰ, ਗੁਰਵਿੰਦਰ ਸਿੰਘ, ਸੁਖਦੀਪ ਸਿੰਘ ਸਮੇਤ ਸਮੂਹ ਸਟਾਫ਼ ਵਿਦਿਆਰਥੀਆਂ ਦੇ ਨਾਲ ਮੌਜੂਦ ਰਿਹਾ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪਿੰਡ ਜਲਾਣ ਇਕਾਈ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀ, ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਵਰਗ ਦੀਆਂ ਮੁਸ਼ਕਿਲਾਂ ਦਾ ਕਰਾਂਗੇ ਹੱਲ...
Ad Position 24