23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਰਾਹੁਲ ਗਾਂਧੀ ਦੇ ਅਮਰੀਕਾ ਦੌਰੇ ਉਪਰੰਤ ਕਮਲ ਧਾਲੀਵਾਲ ਵਾਪਸ ਹਲਕਾ ਅਮਰਗੜ੍ਹ ਪਰਤੇ

ਭਵਾਨੀਗੜ੍ਹ, 22 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਰੋਟਰੀ ਕਲੱਬ ਸਿਟੀ ਵਲੋਂ ਡੀ. ਐਸ.

Ad Position 21
No active advertisement
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਚਾਰ ਰੋਜ਼ਾ ਅਮਰੀਕਾ ਦੌਰੇ ਦੌਰਾਨ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਹੋਰਨਾਂ ਆਗੂਆਂ ਨਾਲ। ਅਜੀਤ ਤਸਵੀਰ 23-11-2026
ਭਵਾਨੀਗੜ੍ਹ, 22 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਰੋਟਰੀ ਕਲੱਬ ਸਿਟੀ ਵਲੋਂ ਡੀ.ਐਸ.ਪੀ. ਸਤਨਾਮ ਸਿੰਘ ਸੰਘਾ ਦੇ ਸਪੁੱਤਰ ਸਵਰਗਵਾਸੀ ਏਕਮਵੀਰ ਸਿੰਘ ਸੰਘਾ ਦੀ ਯਾਦ ਵਿਚ ਦੂਜਾ ਵਿਸ਼ਾਲ ਖੂਨਦਾਨ ਕੈਂਪ ਸ਼ਿਵ ਮੰਦਰ ਵਿਖੇ ਲਗਾਇਆ ਗਿਆ। ਸੰਘਾ ਪਰਿਵਾਰ ਵਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਕੈਂਪ ਵਿਚ 350 ਨੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਇਆ। ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਦੇ ਬਲੱਡ ਬੈਂਕ ਦੀ ਟੀਮ ਦੀ ਦੇਖ-ਰੇਖ ਹੇਠ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਦੇ ਸਾਬਕਾ ਗਵਰਨਰ ਪੀ.ਡੀ.ਜੀ. ਧਰਮਵੀਰ ਗਰਗ ਅਤੇ ਡੀ.ਐਸ.ਪੀ. ਸਤਨਾਮ ਸਿੰਘ ਸੰਘਾ ਨੇ ਕਿਹਾ ਕਿ ਏਕਮਵੀਰ ਸਿੰਘ ਸੰਘਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਖੂਨਦਾਨੀ ਪਹੁੰਚੇ। ਉਨ੍ਹਾਂ ਕਿਹਾ ਕਿ ਕਿਸੇ ਪਿਆਰੇ ਦੀ ਯਾਦ ਨੂੰ ਮਨੁੱਖਤਾ ਦੀ ਸੇਵਾ ਨਾਲ ਜੋੜਨਾ ਉਸ ਨੂੰ ਸੱਚੀ ਸ਼ਰਧਾਂਜਲੀ ਦੇਣ ਦਾ ਉੱਤਮ ਤਰੀਕਾ ਹੈ। ਕਲੱਬ ਦੇ ਪ੍ਰਧਾਨ ਜਗਦੀਪ ਸਿੰਘ ਤੂਰ ਅਤੇ ਸਕੱਤਰ ਸੰਜੇ ਕੁਮਾਰ ਨੇ ਸੰਘਾ ਪਰਿਵਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪਣੇ ਪੁੱਤਰ ਦੀ ਯਾਦ ਨੂੰ ਲੋਕ ਭਲਾਈ ਨਾਲ ਜੋੜਨਾ ਬੇਹੱਦ ਪ੍ਰੇਰਨਾਦਾਇਕ ਹੈ। ਇਸ ਮੌਕੇ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਸਮੇਤ ਕਈ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਐਮ.ਐਸ. ਖਾਨ, ਡਾ. ਉਮੇਸ਼ ਪਾਹਵਾ, ਸੁਖਜੀਤ ਸਿੰਘ, ਸੱਤਪਾਲ ਸ਼ਰਮਾ, ਲਵਪ੍ਰੀਤ ਸਿੰਘ, ਈਸ਼ਵਰ ਬਾਂਸਲ, ਵਿਕਾਸ ਸਚਦੇਵਾ ਅਤੇ ਪ੍ਰਦੀਪ ਮਿੱਤਲ ਸਮੇਤ ਕਲੱਬ ਦੇ ਹੋਰ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 28 ਨਵੰਬਰ ਨੂੰ ਲੱਗਣ ਵਾਲੇ ਅੱਖਾਂ ਦੇ ਜਾਂਚ ਕੈਂਪ ਦੀਆਂ ਤਿਆਰੀਆਂ ਮੁਕੰਮਲ-ਡਾ. ਰਮੇਸ਼ ਸ਼ਰਮਾ ਅਗਲੀ ਖ਼ਬਰ ਭਦੌੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਪਾਰੀਆਂ ਨਾਲ ਮੀਟਿੰਗ ਕਰ ਕੇ ਸਮੱਸਿਆਵਾਂ ਸੁਣੀਆਂ ਐਡਵੋਕੇਟ ਸਤਨਾਮ ਸਿੰਘ ਰਾ...
Ad Position 24