ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਨਾਨਕਿਆਣਾ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ
ਸੰਗਰੂਰ, 22 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ (ਸੰਗਰੂਰ) ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਅਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਿਤ ਹੁੰਦਿਆਂ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਤੇ ਸਿੱਖਿਆਵਾਂ ‘ਤੇ ਚਾਨਣਾ ਪਾਇਆ।
ਵ
ਵਿਸ਼ਵ ਟੈਲੀਵਿਜ਼ਨ ਦਿਵਸ ਮਨਾਇਆ
23-11-2026
ਸੰਗਰੂਰ, 22 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ (ਸੰਗਰੂਰ) ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਅਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਿਤ ਹੁੰਦਿਆਂ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਤੇ ਸਿੱਖਿਆਵਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਭਾਈ ਲਾਲੋ ਜੀ ਅਤੇ ਮਲਿਕ ਭਾਗੋ ਦੀ ਸਾਖੀ ਦਾ ਹਵਾਲਾ ਦਿੰਦਿਆਂ ਸੰਗਤ ਨੂੰ ਸੱਚੀ-ਸੁੱਚੀ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਮੂਲ ਸਿਧਾਂਤਾਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਨਗਰ ਕੀਰਤਨ ਦੀ ਅਰੰਭਤਾ ਮੌਕੇ ਬੀਬੀ ਮਲਕੀਤ ਕੌਰ ਕਮਾਲਪੁਰ, ਜਥੇਦਾਰ ਹਰਦੇਵ ਸਿੰਘ ਰੋਗਲਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਬੀਬੀ ਪਰਮਜੀਤ ਕੌਰ ਭੰਗੂ ਅੰਤ੍ਰਿੰਗ ਕਮੇਟੀ ਮੈਂਬਰ, ਬੀਬੀ ਜਸਪਾਲ ਕੌਰ, ਮਲਕੀਤ ਸਿੰਘ ਚੰਗਾਲ ਮੈਂਬਰ, ਜਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ, ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਮੈਂਬਰ, ਬਾਬਾ ਬਚਿੱਤਰ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਰਜਿੰਦਰ ਸਿੰਘ ਮੈਨਜਰ, ਗੁਰਮੀਤ ਸਿੰਘ ਜੌਹਲ ਮੈਨੇਜਰ, ਅਰਵਿੰਦ ਖੰਨਾ ਹਲਕਾ ਇੰਚਾਰਜ ਅਕਾਲੀ ਦਲ, ਇਕਬਾਲਜੀਤ ਸਿੰਘ ਪੂਨੀਆ ਸੀਨੀਅਰ ਆਗੂ, ਗੁਰਸੇਵਕ ਸਿੰਘ ਘਰਾਚੋਂ, ਅਮਰੀਕ ਸਿੰਘ ਪ੍ਰਧਾਨ, ਗੁਰਦੁਆਰਾ ਸਾਹਿਬ, ਭੁਪਿੰਦਰ ਸਿੰਘ ਰਿਟਾ. ਇੰਸਪੈਕਟਰ ਪੁਲਿਸ, ਅਮਰਜੀਤ ਸਿੰਘ ਟੀਟੂ ਪ੍ਰਧਾਨ, ਟਰੱਕ ਯੂਨੀਅਨ, ਬੀਬੀ ਪਰਮਜੀਤ ਕੌਰ ਵਿਰਕ ਜ਼ਿਲ੍ਹਾ ਪ੍ਰਧਾਨ, ਇਸਤਰੀ ਅਕਾਲੀ ਦਲ, ਬਲਵਿੰਦਰ ਸਿੰਘ ਭਿੰਡਰ ਸਾਬਕਾ ਸਰਪੰਚ, ਬਾਬਾ ਮਹਿੰਦਰ ਸਿੰਘ ਕਥਾਵਾਚਕ, ਅਮਰਜੀਤ ਸਿੰਘ (ਪ੍ਰਧਾਨ, ਸਿੰਘ ਸਭਾ) ਸਮੇਤ ਕਈ ਹੋਰ ਪਤਵੰਤੇ ਸੱਜਣ, ਰਾਗੀ-ਢਾਡੀ ਜਥੇ ਅਤੇ ਸੇਵਾਦਾਰ ਹਾਜ਼ਰ ਸਨ।