23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

29 ਮੁੱਖ ਅਧਿਆਪਕਾਂ ਨੂੰ ਨੌਕਰੀ ਤੋਂ ਕੱਢ ਕੇ ਘਰ ਬਿਠਾਉਣ ਵਾਲੀ ਸਰਕਾਰ ਕਿਸ ਤਰ੍ਹਾਂ ਹੋ ਸਕਦੀ ਹੈ ਸਿੱਖਿਆ ਕ੍ਰਾਂਤੀ ਦੀ ਸਰਕਾਰ - ਸੁਨੀਲ ਗੋਇਲ ਡਿੰਪਲ

ਸੰਗਰੂਰ, 22 ਨਵੰਬਰ (ਦਮਨਜੀਤ ਸਿੰਘ)-ਪੇਡਾ ਦੇ ਸਾਬਕਾ ਡਾਇਰੈਕਟਰ ਅਤੇ ਸੀਨੀਅਰ ਭਾਜਪਾ ਆਗੂ ਸੁਨੀਲ ਗੋਇਲ ਡਿੰਪਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਤੋਂ ਪੂਰੀ ਮਿਹਨਤ ਅਤੇ ਲਗਨ ਨਾਲ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ 29 ਮੁੱਖ ਅਧਿਆਪਕਾਂ ਨੂੰ ਪਿਛਲੇ ਡੇਢ ਸਾਲਾਂ ਤੋਂ ਨੌਕਰੀ ਤੋਂ ਬਾਹਰ ਰੱਖਿਆ ਹੋਇਆ ਹੈ। ਇਸ ਕਾਰਨ ਇਨ੍ਹਾਂ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਗੰਭੀਰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਮ੍ਰਿਤਕ ਨੌਜਵਾਨ ਹਰਿੰਦਰ ਸਿੰਘ ਦੀ ਪੁਰਾਣੀ ਤਸਵੀਰ। 23-11-2026
ਸੰਗਰੂਰ, 22 ਨਵੰਬਰ (ਦਮਨਜੀਤ ਸਿੰਘ)-ਪੇਡਾ ਦੇ ਸਾਬਕਾ ਡਾਇਰੈਕਟਰ ਅਤੇ ਸੀਨੀਅਰ ਭਾਜਪਾ ਆਗੂ ਸੁਨੀਲ ਗੋਇਲ ਡਿੰਪਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਤੋਂ ਪੂਰੀ ਮਿਹਨਤ ਅਤੇ ਲਗਨ ਨਾਲ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ 29 ਮੁੱਖ ਅਧਿਆਪਕਾਂ ਨੂੰ ਪਿਛਲੇ ਡੇਢ ਸਾਲਾਂ ਤੋਂ ਨੌਕਰੀ ਤੋਂ ਬਾਹਰ ਰੱਖਿਆ ਹੋਇਆ ਹੈ। ਇਸ ਕਾਰਨ ਇਨ੍ਹਾਂ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਗੰਭੀਰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਮਾਨਯੋਗ ਸੁਪਰੀਮ ਕੋਰਟ ਦੇ ਵੱਖ-ਵੱਖ ਫੈਸਲਿਆਂ ਦੀ ਰੌਸ਼ਨੀ ਵਿੱਚ ਇਨ੍ਹਾਂ ਮੁੱਖ ਅਧਿਆਪਕਾਂ ਦਾ ਰੁਜ਼ਗਾਰ ਨਾ ਖੋਹਿਆ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਮੁੜ ਨੌਕਰੀ ’ਤੇ ਬਹਾਲ ਕੀਤਾ ਜਾਵੇ। ਸੁਨੀਲ ਗੋਇਲ ਡਿੰਪਲ ਨੇ ਮੁੱਖ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਭਾਜਪਾ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਮਾਨਯੋਗ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਅਧਿਆਪਕਾਂ ਦੇ ਮਾਮਲਿਆਂ ’ਤੇ ਪੂਰੀ ਹਮਦਰਦੀ ਅਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਮੁੜ ਸ਼ਾਮਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਰਮਚਾਰੀ ਅਤੇ ਉਸ ਦੇ ਪਰਿਵਾਰ ਦੀ ਰੋਜ਼ੀ-ਰੋਟੀ ਖੋਹਣਾ ਬਿਲਕੁਲ ਵੀ ਉਚਿਤ ਨਹੀਂ ਹੈ। ਸਰਕਾਰ ਨੂੰ ਇਨ੍ਹਾਂ ਅਧਿਆਪਕਾਂ ਦੇ ਭਵਿੱਖ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਜ਼ਿੰਮੇਵਾਰੀਆਂ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਤੋਂ ਜਲਦ ਇਨਸਾਫ਼ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ ਦੇ ਵਕੀਲਾਂ ਨੂੰ ਸਹੂਲਤਾਂ ਦਿਵਾਉਣ ਲਈ ਚੋਣ ਮੈਨੀਫੈਸਟੋ ਕਮੇਟੀ ਨੂੰ ਲਿਖਿਆ ਪੱਤਰ ਵਕੀਲ ਨਿਆਂ ਪ੍ਰਣਾਲੀ ਦਾ ਅਟ... ਅਗਲੀ ਖ਼ਬਰ ਬਸਪਾ ਨੇ ਸ਼ੇਰਪੁਰ ਦੇ ਪਿੰਡਾਂ ਵਿੱਚ ਮੋਟਰਸਾਈਕਲ ਰੈਲੀ ਕੱਢੀ
Ad Position 24