ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਸੰਪੰਨ
ਪੰਥ ਦੀਆਂ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ, ਸੰਤ-ਮਹਾਂਪੁਰਸ਼ਾਂ ਅਤੇ ਰਾਜਸੀ ਆਗੂਆਂ ਨੇ ਭਰੀ ਹਾਜ਼ਰੀ
ਚੀਮਾ ਮੰਡੀ 22 ਨਵੰਬਰ (ਜਗਰਾਜ ਮਾਨ, ਗੁਰਜੀਤ ਸਿੰਘ ਚਹਿਲ)-ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਬਰਸੀ ਅਤੇ ਅਤੇ ਸੰਤ ਤੇਜਾ ਸਿੰਘ ਦੇ ਅਨਿੰਨ ਸੇਵਕ, ਕਲਗੀਧਰ ਟ੍ਰਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਦੇ 100 ਸਾਲਾ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਗੁਰਦੁਆਰਾ ਜਨਮ ਅਸਥਾਨ ਚੀਮਾਂ ਸਾਹਿਬ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਅੱਜ ਬੜੀ ਸ਼ਰਧਾ ਅਤੇ ਪ੍ਰੇਮ-ਭਾਵਨਾ ਨਾਲ ਸੰਪੰਨ ਹੋ ਗਿਆ। ਜ਼ਿਕਰਯੋਗ ਹੈ ਕਿ ਸਮਾਗਮ ਦੇ ਪਹਿਲੇ ਦੋ ਦਿਨਾਂ ਦੌਰਾਨ 1360 ਤੋ ਵੱਧ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ ਸਨ ਅਤੇ ਅਕਾਲ ਅਕੈਡਮੀਆਂ ਦੇ ਬੱਚਿਆਂ ਦੇ ਕਵੀਸ਼ਰੀ ਅਤੇ ਢਾਡੀ ਵਾਰਾਂ ਦੇ ਮੁਕਾਬਲੇ ਕਰਵਾਏ ਗਏ ਸਨ।
ਚੀਮਾ ਮੰਡੀ 22 ਨਵੰਬਰ (ਜਗਰਾਜ ਮਾਨ, ਗੁਰਜੀਤ ਸਿੰਘ ਚਹਿਲ)-ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਬਰਸੀ ਅਤੇ ਅਤੇ ਸੰਤ ਤੇਜਾ ਸਿੰਘ ਦੇ ਅਨਿੰਨ ਸੇਵਕ, ਕਲਗੀਧਰ ਟ੍ਰਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਦੇ 100 ਸਾਲਾ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਗੁਰਦੁਆਰਾ ਜਨਮ ਅਸਥਾਨ ਚੀਮਾਂ ਸਾਹਿਬ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਅੱਜ ਬੜੀ ਸ਼ਰਧਾ ਅਤੇ ਪ੍ਰੇਮ-ਭਾਵਨਾ ਨਾਲ ਸੰਪੰਨ ਹੋ ਗਿਆ। ਜ਼ਿਕਰਯੋਗ ਹੈ ਕਿ ਸਮਾਗਮ ਦੇ ਪਹਿਲੇ ਦੋ ਦਿਨਾਂ ਦੌਰਾਨ 1360 ਤੋ ਵੱਧ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ ਸਨ ਅਤੇ ਅਕਾਲ ਅਕੈਡਮੀਆਂ ਦੇ ਬੱਚਿਆਂ ਦੇ ਕਵੀਸ਼ਰੀ ਅਤੇ ਢਾਡੀ ਵਾਰਾਂ ਦੇ ਮੁਕਾਬਲੇ ਕਰਵਾਏ ਗਏ ਸਨ। ਸਜੇ ਦੀਵਾਨ ਵਿੱਚ ਗੁਰਦੁਆਰਾ ਜਨਮ ਅਸਥਾਨ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਅਕਾਲ ਗੁਰਮਤਿ ਸੰਗੀਤ ਵਿਦਿਆਲਾ ਚੀਮਾਂ ਸਾਹਿਬ ਤੇ ਬੜੂ ਸਾਹਿਬ ਦੇ ਭੁਜੰਗੀਆਂ ਅਤੇ ਬੀਬੀਆਂ ਨੇ ਤੰਤੀ ਸਾਜ਼ਾਂ ਰਾਹੀਂ ਰਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਮਨਦੀਪ ਸਿੰਘ ਮੁਰੀਦ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਕਥਾ-ਵਿਚਾਰ ਰਾਹੀਂ ਸੰਤ ਬਾਬਾ ਅਤਰ ਸਿੰਘ ਅਤੇ ਸੰਤ ਬਾਬਾ ਇਕਬਾਲ ਸਿੰਘ ਦੇ ਜੀਵਨ ਅਤੇ ਪੰਥਕ ਸੇਵਾਵਾਂ ’ਤੇ ਚਾਨਣਾ ਪਾਇਆ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਸੰਗਤਾਂ ਨਾਲ ਗੁਰਮਤਿ ਬਚਨਾਂ ਦੀ ਸਾਂਝ ਪਾਈ। ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਬਾਬਾ ਦਰਸ਼ਨ ਸਿੰਘ ਸਮੇਤ ਵੱਖ-ਵੱਖ ਸੰਪਰਦਾਵਾਂ ਦੇ ਸੰਤ-ਮਹਾਂਪੁਰਸ਼, ਰਾਜਸੀ ਆਗੂ ਅਤੇ ਪਤਵੰਤੇ ਸੱਜਣ ਵੀ ਨਤਮਸਤਕ ਹੋਏ। ਸਮਾਗਮ ਦੀ ਸਮਾਪਤੀ ਅਰਦਾਸ ਅਤੇ ਹੁਕਮਨਾਮਾ ਸਾਹਿਬ ਨਾਲ ਹੋਈ। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੁੱਖ ਸੇਵਾਦਾਰ ਡਾ. ਦਵਿੰਦਰ ਸਿੰਘ ਅਤੇ ਗੁਰਦੁਆਰਾ ਜਨਮ ਅਸਥਾਨ ਚੀਮਾਂ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਨੇ ਸਮਾਗਮ ਵਿੱਚ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।