22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ, ਸਾਬਕਾ ਸਰਪੰਚ ਗੁਰਮੀਤ ਸਿੰਘ ਘਰਾਚੋਂ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ

ਭਵਾਨੀਗੜ੍ਹ 22 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸਾਬਕਾ ਸਰਪੰਚ ਗੁਰਮੀਤ ਸਿੰਘ ਘਰਾਚੋਂ ਸਮੇਤ ਸਾਥੀਆਂ ਨੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਮੌਜੂਦਗੀ ’ਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਜਗਜੀਤ ਸਿੰਘ, ਕੁਲਦੀਪ ਸਿੰਘ, ਡਾ.

Ad Position 21
No active advertisement
ਅਜੀਤ ਡੈਸਕ 23-11-2026
ਭਵਾਨੀਗੜ੍ਹ 22 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸਾਬਕਾ ਸਰਪੰਚ ਗੁਰਮੀਤ ਸਿੰਘ ਘਰਾਚੋਂ ਸਮੇਤ ਸਾਥੀਆਂ ਨੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਮੌਜੂਦਗੀ ’ਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਜਗਜੀਤ ਸਿੰਘ, ਕੁਲਦੀਪ ਸਿੰਘ, ਡਾ. ਸੋਨੀ ਸਿੰਘ, ਕਮਲਜੀਤ ਸਿੰਘ, ਸੁਖਦੇਵ ਸਿੰਘ, ਜੋਗਿੰਦਰ ਸਿੰਘ, ਮੁਖਤਿਆਰ ਸਿੰਘ, ਗੁਰਧਿਆਨ ਸਿੰਘ, ਬਿਕਰਮਜੀਤ ਸਿੰਘ, ਗੁਰਸਵਰਨ ਸਿੰਘ ਅਤੇ ਹਰਮਨਜੀਤ ਸਿੰਘ ਵੀ ਸ਼ਾਮਲ ਹਨ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਨਵੇਂ ਸਾਥੀਆਂ ਦਾ ਕਾਂਗਰਸ ਪਰਿਵਾਰ ਵਿਚ ਸਵਾਗਤ ਕਰਦਿਆਂ ਕਿਹਾ ਕਿ ਸੰਗਰੂਰ ਦੇ ਲੋਕ ਵਿਕਾਸ ਦੀ ਠੋਸ ਸੋਚ, ਲੋਕਾਂ ਨਾਲ ਖੜ੍ਹਨ ਵਾਲੀ ਸਿਆਸਤ ਅਤੇ ਇਲਾਕੇ ਦੀ ਤਰੱਕੀ ਲਈ ਸਪੱਸ਼ਟ ਵਿਜ਼ਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਵਿਕਾਸ ਲਈ ਉਨ੍ਹਾਂ ਦੀ ਸੋਚ ਲੰਮੇ ਸਮੇਂ ਦੀ ਯੋਜਨਾਬੱਧ ਤਰੱਕੀ ਅਤੇ ਹਰ ਵਰਗ ਦੀ ਭਾਗੀਦਾਰੀ ’ਤੇ ਆਧਾਰਿਤ ਹੈ । ਸਿੰਗਲਾ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਕਾਂਗਰਸ ਨਾਲ ਜੁੜਨਾ ਪਾਰਟੀ ਦੇ ਵਧ ਰਹੇ ਜਨ-ਆਧਾਰ ਦਾ ਸੰਕੇਤ ਹੈ। ਕਾਂਗਰਸ ਹਰ ਉਸ ਵਿਅਕਤੀ ਲਈ ਆਪਣੇ ਦਰਵਾਜ਼ੇ ਖੁੱਲ੍ਹੇ ਰੱਖੇਗੀ ਜੋ ਸੰਗਰੂਰ ਦੀ ਤਰੱਕੀ, ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦਾ ਹੈ। ਇਸ ਮੌਕੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਪਰਮਜੀਤ ਸ਼ਰਮਾ, ਜਰਨੈਲ ਸਿੰਘ ਰਿਟਾਇਰਡ ਇੰਸਪੈਕਟਰ, ਰੁਪਿੰਦਰ ਸਿੰਘ ਬੱਬੂ, ਪੱਪੂ ਸਿੰਘ, ਨਰੰਜਨ ਸਿੰਘ, ਸੱਤਾ ਘੁਮਾਣ, ਕਾਲਾ ਮੈਂਬਰ, ਹਰਨੇਕ ਸਿੰਘ, ਰਣਜੀਤ ਸਿੰਘ ਤੂਰ, ਗੁਰਪ੍ਰੀਤ ਸਿੰਘ ਕੰਧੋਲਾ ਐੱਮ.ਸੀ., ਮੰਗਤ ਸ਼ਰਮਾ, ਗੋਲਡੀ ਕਾਕੜਾ ਅਤੇ ਸ਼ਿਆਮ ਸਿੱਧੂ ਸਮੇਤ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਅਤਰ ਸਿੰਘ ਅਕਾਲ ਅਕੈਡਮੀ ਵਲੋਂ ਦੋ ਰੋਜ਼ਾ ਧਾਰਮਿਕ ਤੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ‘ਨਵੀਆਂ ਕਲਮਾਂ, ਨਵੀਂ ਉਡਾਨ’ ਤਹਿਤ ਬਾਲ ਸਾਹਿਤ ਦੀਆਂ ਦੋ ਪੁਸਤਕਾਂ ਲੋਕ ਅਰਪਣ
Ad Position 24