ਪ੍ਰਕਾਸ਼ ਦਿਹਾੜਾ ਮਨਾਇਆ
ਸੁਨਾਮ ਊਧਮ ਸਿੰਘ ਵਾਲਾ, 22 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਭਗਤੀ ਲਹਿਰ ਦੇ ਉਸਰਈਏ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਮਹਾਰਾਜ ਦਾ 756ਵਾਂ ਪ੍ਰਕਾਸ਼ ਦਿਹਾੜਾ ਸਥਾਨਕ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਮੇਲ ਸਿੰਘ ਛਾਜਲਾ ਦੇ ਰਾਗੀ ਜਥੇ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਭਾਈ ਡਿੰਪਲ ਸਿੰਘ ਪ੍ਰਚਾਰਕ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਭਗਤ ਨਾਮਦੇਵ ਜੀ ਦੇ ਜੀਵਨ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ।
ਸੁਨਾਮ ਊਧਮ ਸਿੰਘ ਵਾਲਾ, 22 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਭਗਤੀ ਲਹਿਰ ਦੇ ਉਸਰਈਏ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਮਹਾਰਾਜ ਦਾ 756ਵਾਂ ਪ੍ਰਕਾਸ਼ ਦਿਹਾੜਾ ਸਥਾਨਕ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਮੇਲ ਸਿੰਘ ਛਾਜਲਾ ਦੇ ਰਾਗੀ ਜਥੇ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਭਾਈ ਡਿੰਪਲ ਸਿੰਘ ਪ੍ਰਚਾਰਕ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਭਗਤ ਨਾਮਦੇਵ ਜੀ ਦੇ ਜੀਵਨ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਉਚੇਚੇ ਤੌਰ ਤੇ ਨਤਮਸਤਕ ਹੋਣ ਪੁੱਜੇ ਐਸ ਡੀ ਐਮ ਹਰਜਿੰਦਰ ਸਿੰਘ ਜੱਸਲ ਨੇ ਸਮੁੱਚੀ ਲੋਕਾਈ ਨੂੰ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਬਾਬਾ ਨਾਮਦੇਵ ਜੀ ਦੇ ਜੀਵਨ ਤੋਂ ਸੇਧ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਸਾਬਕਾ ਪ੍ਰਧਾਨ ਗੀਤਾ ਸ਼ਰਮਾ, ਲਖਵੀਰ ਸਿੰਘ ਪੁਰਬਾ, ਸੰਜੀਵ ਕੁਮਾਰ ਸੰਜੂ, ਲੱਕੀ ਜੱਸਲ, ਆਸ਼ਾ ਸਿੰਘ ਰਾਏ, ਬੰਤ ਸਿੰਘ ਰਾਏ, ਰਣਜੀਤ ਸਿੰਘ ਕੈਂਥ, ਜਸਵਿੰਦਰ ਸਿੰਘ ਤੱਗੜ, ਦੁਰਗਾ ਸਿੰਘ ਅਤੇ ਮਹਿੰਦਰ ਸਿੰਘ ਜੌੜਾ ਆਦਿ ਮੌਜੂਦ ਸਨ।