22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਐੱਸ. ਜੀ. ਪੀ. ਸੀ. ਪ੍ਰਧਾਨ ਬਣਨ ਦਾ ਅਕਾਲੀ ਆਗੂਆਂ ਵੱਲੋਂ ਸਵਾਗਤ ਸਰਬਸੰਮਤੀ ਨਾਲ ਹੋਈ ਚੋਣ ਨੂੰ ਪੰਥਕ ਏਕਤਾ ਅਤੇ ਮਜ਼ਬੂਤੀ ਦਾ ਪ੍ਰਤੀਕ - ਜੱਸੀ ਮੰਨਵੀ

ਅਹਿਮਦਗੜ੍ਹ, 22 ਨਵੰਬਰ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਅਮਰਗੜ੍ਹ ਇੰਚਾਰਜ ਜਸਵੀਰ ਸਿੰਘ ਜੱਸੀ ਮਨਵੀ, ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਅਮਰਿੰਦਰ ਬਬਲੂ ਜੰਡਾਲੀ, ਅਹਿਮਦਗੜ੍ਹ ਸ਼ਹਿਰ ਦੇ ਸੀਨੀਅਰ ਅਕਾਲੀ ਆਗੂ ਤਰਲੋਚਨ ਸਿੰਘ ਚਾਪੜਾ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਪ੍ਰਧਾਨ ਮਨਦੀਪ ਸਿੰਘ ਖ਼ੁਰਦ ਸਮੇਤ ਵੱਖ ਵੱਖ ਜਥਬੰਦੀਆਂ ਦੇ ਆਗੂਆਂ ਸਮੇਤ ਹੋਰਨਾਂ ਅਕਾਲੀ ਆਗੂਆਂ ਵੱਲੋਂ ਇਸ ਨਿਯੁਕਤੀ ਦਾ ਸਵਾਗਤ ਕਰਦਿਆ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ। ਆਗੂਆਂ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਲਗਾਤਾਰ ਛੇਵੀਂ ਵਾਰ ਚੁਣਿਆ ਜਾਣਾ ਉਨ੍ਹਾਂ ਦੀ ਪੰਥਕ ਸੇਵਾਵਾਂ, ਤਜਰਬੇ ਅਤੇ ਪ੍ਰਬੰਧਕੀ ਯੋਗਤਾ ਪ੍ਰਤੀ ਭਰੋਸੇ ਦਾ ਪ੍ਰਤੀਕ ਹੈ।

Ad Position 21
No active advertisement
ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਦਫਤਰ ਵਿਖ਼ੇ ਗੱਲਬਾਤ ਕਰਦੇ ਹੋਏ ਭਾਜਪਾ ਆਗੂ। ਤਸਵੀਰ-ਮੁਕੇਸ਼ ਕੁਮਾਰ 23-11-2026
ਅਹਿਮਦਗੜ੍ਹ, 22 ਨਵੰਬਰ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਅਮਰਗੜ੍ਹ ਇੰਚਾਰਜ ਜਸਵੀਰ ਸਿੰਘ ਜੱਸੀ ਮਨਵੀ, ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਅਮਰਿੰਦਰ ਬਬਲੂ ਜੰਡਾਲੀ, ਅਹਿਮਦਗੜ੍ਹ ਸ਼ਹਿਰ ਦੇ ਸੀਨੀਅਰ ਅਕਾਲੀ ਆਗੂ ਤਰਲੋਚਨ ਸਿੰਘ ਚਾਪੜਾ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਪ੍ਰਧਾਨ ਮਨਦੀਪ ਸਿੰਘ ਖ਼ੁਰਦ ਸਮੇਤ ਵੱਖ ਵੱਖ ਜਥਬੰਦੀਆਂ ਦੇ ਆਗੂਆਂ ਸਮੇਤ ਹੋਰਨਾਂ ਅਕਾਲੀ ਆਗੂਆਂ ਵੱਲੋਂ ਇਸ ਨਿਯੁਕਤੀ ਦਾ ਸਵਾਗਤ ਕਰਦਿਆ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ। ਆਗੂਆਂ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਲਗਾਤਾਰ ਛੇਵੀਂ ਵਾਰ ਚੁਣਿਆ ਜਾਣਾ ਉਨ੍ਹਾਂ ਦੀ ਪੰਥਕ ਸੇਵਾਵਾਂ, ਤਜਰਬੇ ਅਤੇ ਪ੍ਰਬੰਧਕੀ ਯੋਗਤਾ ਪ੍ਰਤੀ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ, ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ, ਸਿੱਖਿਆ, ਸਿਹਤ ਸੇਵਾਵਾਂ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਏਗੀ। ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਤਜਰਬੇਕਾਰ ਅਤੇ ਸੇਵਾ ਭਾਵਨਾ ਵਾਲੀ ਅਗਵਾਈ ਦੀ ਲੋੜ ਹੈ। ਐਡਵੋਕੇਟ ਧਾਮੀ ਦੀ ਮੁੜ ਚੋਣ ਨਾਲ ਪੰਥਕ ਕਾਰਜਾਂ ਨੂੰ ਨਵੀਂ ਦਿਸ਼ਾ ਮਿਲੇਗੀ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਚੁਣਿਆ ਗਿਆ ਅਤੇ ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਹੋਰਨਾਂ ਅਕਾਲੀ ਜਥਬੰਦੀਆਂ ਦੇ ਆਗੂਆਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਪੰਥਕ ਸੇਵਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਉੱਘੇ ਪ੍ਰਵਾਸੀ ਪੰਜਾਬੀ ਜਗਪਾਲ ਖੰਗੂੜਾ ਦਾ ਸਸਕਾਰ 26 ਨੂੰ ਅਗਲੀ ਖ਼ਬਰ ਲਹਿਰਾ-ਪਾਤੜਾਂ ਰੋੜ ’ਤੇ ਰੇਲਵੇ ਓਵਰ ਬਰਿੱਜ ਬੰਦ ਹੋਣ ਕਰਕੇ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਲੋਕ ਸ਼ਹਿਰ ਵਿਚਲੀ ਆਵ...
Ad Position 24