ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਜਗਪਾਲ ਸਿੰਘ ਖੰਗੂੜਾ ਦਾ ਦਿਹਾਂਤ
ਅਹਿਮਦਗੜ੍ਹ, 22 ਨਵੰਬਰ (ਰਣਧੀਰ ਸਿੰਘ ਮਹੋਲੀ) - ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਦੇ ਪਿਤਾ ਸੀਨੀਅਰ ਕਾਂਗਰਸੀ ਆਗੂ ਉੱਘੇ ਕਾਰੋਬਾਰੀ ਸਮਾਜ ਸੇਵੀ ਜਗਪਾਲ ਸਿੰਘ ਖੰਗੂੜਾ ਦਾ ਦਿਹਾਂਤ ਹੋ ਜਾਣ ਕਾਰਨ ਖੰਗੂੜਾ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ। ਪਿਛਲੇ ਦਿਨਾਂ ਤੋਂ ਬੀਮਾਰ ਚਲ ਰਹੇ ਜਗਪਾਲ ਸਿੰਘ ਖੰਗੂੜਾ ਹਸਪਤਾਲ ਵਿਚ ਜ਼ੇਰੇ ਇਲਾਜ ਸਨ।
ਅਹਿਮਦਗੜ੍ਹ, 22 ਨਵੰਬਰ (ਰਣਧੀਰ ਸਿੰਘ ਮਹੋਲੀ) - ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਦੇ ਪਿਤਾ ਸੀਨੀਅਰ ਕਾਂਗਰਸੀ ਆਗੂ ਉੱਘੇ ਕਾਰੋਬਾਰੀ ਸਮਾਜ ਸੇਵੀ ਜਗਪਾਲ ਸਿੰਘ ਖੰਗੂੜਾ ਦਾ ਦਿਹਾਂਤ ਹੋ ਜਾਣ ਕਾਰਨ ਖੰਗੂੜਾ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ। ਪਿਛਲੇ ਦਿਨਾਂ ਤੋਂ ਬੀਮਾਰ ਚਲ ਰਹੇ ਜਗਪਾਲ ਸਿੰਘ ਖੰਗੂੜਾ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੌਰਾਨ ਕਾਰੋਬਾਰੀ ਖੇਤਰ ਦੇ ਨਾਲ-ਨਾਲ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਵੀ ਸਰਗਰਮ ਭੂਮਿਕਾ ਨਿਭਾਈ। ਪੰਜਾਬ ਕਾਂਗਰਸ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਦਾ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਵੀ ਵਿਸ਼ੇਸ਼ ਸਥਾਨ ਰਿਹਾ, ਇਲਾਕੇ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਸਿਆਸੀ ਸ਼ਖ਼ਸੀਅਤਾਂ ਵਲੋਂ ਖੰਗੂੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।